ਧਾਰਮਿਕ ਅਕੀਦੇ ਦਾ ਪੱਕਾ ਸਿਦਕਵਾਨ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ

ਜਦੋਂ ਕਿਸੇ ਧਰਮ ਦੇ ਧਾਰਮਿਕ ਅਕੀਦਿਆਂ ਵਿਚ ਗਿਰਾਵਟ ਆਉਂਦੀ ਹੈ ਤਾਂ ਕੋਈ ਧਰਮੀ ਇਨਸਾਨ ਉਸ ਗਿਰਾਵਟ ਨੂੰ ਰੋਕਣ ਲਈ ਸਾਰਥਿਕ ਉਪਰਾਲਿਆਂ ਨਾਲ ਰੋਕਣ ਲਈ ਅੱਗੇ ਆਉਂਦਾ ਹੈ। ਸੰਸਾਰ ਦੇ ਇਤਿਹਾਸ ਵਿਚ ਦਰਜ ਹੈ ਕਿ ਉਸ ਇਨਸਾਨ ਨੂੰ ਅਨੇਕਾਂ ਮੁਸ਼ਕਲਾਂ ਅਤੇ ਕਠਨਾਈਆਂ ਨਾਲ ਜੂਝਦਿਆਂ ਉਨ੍ਹਾਂ ਦਾ ਮੁਕਾਬਲਾ ਕਰਨਾ ਪੈਂਦਾ ਹੈ। 60 ਵਿਆਂ ਵਿਚ ਜਦੋਂ ਸਿੱਖ ਧਰਮ ਦੇ ਅਨੁਆਈਆਂ ਵਿਚ ਸਿੱਖ ਧਰਮ ਦੀਆਂ ਪਰੰਪਰਾਵਾਂ ਅਤੇ ਮਰਿਆਦਾਵਾਂ ਦੀ ਉਲੰਘਣਾ ਦਾ ਬੋਲਬਾਲਾ ਹੋ ਗਿਆ। ਸਿੱਖ ਲੀਡਰ ਸ੍ਰੀ ਗੁਰੂ ਗ੍ਰੰਥ ਸਾਹਿਬ ਸਾਹਮਣੇ ਅਰਦਾਸ ਕਰਕੇ ਮੁਕਰਨ ਲੱਗ ਪਏ ਤਾਂ ਇੱਕ ਮਰਦੇ ਮਜਾਹਦ ਸਿੱਖ ਧਰਮ ਦੀ ਵਿਚਾਰਧਾਰਾ ਦਾ ਪਰਪੱਕ ਸ਼ਰਧਾਵਾਨ ਦੇਸ਼ ਭਗਤ ਦਰਸ਼ਨ ਸਿੰਘ ਫੇਰੂਮਾਨ ਅੱਗੇ ਆਇਆ ਅਤੇ ਆਪਣੇ ਜੀਵਨ ਦੀ ਆਹੂਤੀ ਦੇ ਕੇ ਮਿਸਾਲ ਪੈਦਾ ਕਰ ਗਿਆ। ਧਰਮ ਦੇ ਨਾਂ ਤੇ ਸਿਆਸਤ ਕਰਨ ਵਾਲਿਆਂ ਨੂੰ ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਦੇ ਜੀਵਨ ਤੋਂ ਪ੍ਰੇਰਨਾ ਲੈਣੀ ਚਾਹੀਦੀ ਹੈ ਤਾਂ ਜੋ ਲੋਕਾਂ ਵਿਚ ਉਨ੍ਹਾਂ ਦਾ ਸਤਿਕਾਰ ਬਣ ਸਕੇ। ਅੱਜ ਦੇ ਸਿੱਖ ਸਿਆਸਤਦਾਨ ਧਰਮ ਦੀ ਪ੍ਰਫੁਲਤਾ ਲਈ ਕੰਮ ਕਰਨ ਦੀ ਥਾਂ ਆਪਣੇ ਨਿੱਜੀ ਮੁਫਾਦਾਂ ਦੀ ਪੂਰਤੀ ਲਈ ਕੰਮ ਕਰਦੇ ਹਨ , ਜਿਸ ਕਰਕੇ ਲੋਕਾਂ ਦਾ ਉਨ੍ਹਾਂ ਤੋਂ ਵਿਸ਼ਵਾਸ ਉਠ ਗਿਆ ਹੈ। ਪੰਜਾਬ ਦੇ ਖਾਸ ਤੌਰ ਤੇ ਅਕਾਲੀ ਦਲ ਦੇ ਸਿੱਖ ਸਿਆਸਤਦਾਨਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਅੱਗੇ ਅਰਦਾਸਾਂ ਕਰਕੇ ਸ਼ੁਰੂ ਕੀਤੇ ਕੰਮਾਂ ਦੇ ਨੇਪਰੇ ਚੜ੍ਹਨ ਤੋਂ ਪਹਿਲਾਂ ਹੀ ਪਿੱਛੇ ਹ...