ਕੀ ਰਾਜਸਥਾਨ ਸਰਕਾਰ ਵਿਚ ਬਗ਼ਾਬਤ ਦਾ ਪੰਜਾਬ ਸਰਕਾਰ ‘ਤੇ ਕੋਈ ਪ੍ਰਭਾਵ ਪੈ ਸਕਦਾ ?

ਰਾਜਸਥਾਨ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਵਿਚ ਹੋਈ ਬਗ਼ਾਬਤ ਦਾ ਪੰਜਾਬ ਸਰਕਾਰ ਤੇ ਕੋਈ ਪ੍ਰਭਾਵ ਪੈ ਸਕਦਾ ਹੈ। ਇਸ ਬਾਰੇ ਅੱਜ ਕਲ੍ਹ ਖੁੰਡ ਚਰਚਾਵਾਂ ਅਤੇ ਕਿਆਸ ਅਰਾਈਆਂ ਦਾ ਬਾਜ਼ਾਰ ਗਰਮ ਹੈ। ਪਿੰਡਾਂ ਦੀਆਂ ਸੱਥਾਂ , ਸ਼ਹਿਰਾਂ ਵਿਚ ਬੱਧੀਜੀਵੀਆਂ ਦੀਆਂ ਚੁੰਝ ਚਰਚਾਵਾਂ , ਦਫ਼ਤਰਾਂ ਵਿਚ ਬਾਬੂਆਂ ਦੀਆਂ ਵਾਰਤਾਵਾਂ , ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਇਲੈਕਟਰਾਨਿਕ ਮੀਡੀਆ ਵਿਚ ਪੈਨਲ ਵਿਚਾਰ ਚਰਚਾਵਾਂ ਵਿਚ ਹਰ ਥਾਂ ਤੇ ਇਹੋ ਵਿਚਾਰ ਵਟਾਂਦਰੇ ਹੋ ਰਹੇ ਹਨ ਕਿ ਕੀ ਗੁਆਂਢੀ ਰਾਜ ਰਾਜਸਥਾਨ ਦੀ ਸਿਆਸੀ ਉਥਲ ਪੁਥਲ ਦਾ ਪੰਜਾਬ ਦੀ ਕਾਂਗਰਸ ਸਰਕਾਰ ਤੇ ਅਸਰ ਪੈ ਸਕਦਾ ਹੈ ? ਸਭ ਤੋਂ ਜ਼ਿਆਦਾ ਇਨ੍ਹਾਂ ਕਿਆਸ ਅਰਾਈਆਂ ਨੂੰ ਤੂਲ ਇਲੈਕਟ੍ਰਾਨਿਕ ਮੀਡੀਆ ਅਤੇ ਸ਼ੋਸ਼ਲ ਮੀਡੀਆ ਜਿਸ ਵਿਚ ਵਟਸ ਅਪ , ਇੰਸਟਾਗ੍ਰਾਮ ਅਤੇ ਫੇਸ ਬੁੱਕ ਸ਼ਾਮਲ ਹਨ , ਉਨ੍ਹਾਂ ਰਾਹੀਂ ਦਿੱਤਾ ਜਾ ਰਿਹਾ ਹੈ। ਇਨ੍ਹਾਂ ਥਾਵਾਂ ਤੇ ਜਿਹੜੀਆਂ ਖ਼ਬਰਾਂ ਦਿੱਤੀਆਂ ਜਾਂ ਟੈਲੀਕਾਸਟ ਬਰਾਡਕਾਸਟ ਕੀਤੀਆਂ ਜਾ ਰਹੀਆਂ ਹਨ , ਉਨ੍ਹਾਂ ਦਾ ਕੋਈ ਠੋਸ ਆਧਾਰ ਨਹੀਂ ਦਿੱਤਾ ਜਾਂਦਾ। ਇਹ ਕਿਹਾ ਜਾਂਦਾ ਹੈ ਕਿ ਰਾਜਨੀਤਕ ਧਮਾਕਾ ਹੋਣ ਦੀ ਸੰਭਾਵਨਾ ਕਿਹਾ ਜਾਂਦਾ ਹੈ। ਗੱਲ ਨਵਜੋਤ ਸਿੰਘ ਸਿੱਧੂ ਤੋਂ ਤੁਰਦੀ ਹੈ ਤੇ ਉਥੇ ਆ ਕੇ ਹੀ ਖ਼ਤਮ ਹੋ ਜਾਂਦੀ ਹੈ। ਇਨ੍ਹਾਂ ਨੂੰ ਪੜ੍ਹਨ ਤੇ ਸੁਣਨ ਵਾਲੇ ਬਿਨਾਂ ਵਜਾਹ ਹੀ ਭੰਬਲਭੂਸੇ ਵਿਚ ਪਏ ਰਹਿੰਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੂੰ ਬਣਿਆਂ ਲਗਪਗ ਸਾਢੇ ਤਿੰਨ ਸਾਲ ਹੋ ਗਏ ਹਨ। ਜ...