Posts

Showing posts from November, 2020

ਕਾਂਗਰਸ ਪਾਰਟੀ ਦਾ ਸੰਕਟ ਮੋਚਨ ਅਹਿਮਦ ਪਟੇਲ ਕੋਵਿਡ-19 ਦੀ ਭੇਂਟ ਚੜ੍ਹ ਗਿਆ

Image
     ਸਰਬ ਭਾਰਤੀ ਕਾਂਗਰਸ ਪਾਰਟੀ ਦਿਨ ਬਦਿਨ ਕਮਜ਼ੋਰ ਹੁੰਦੀ ਜਾ ਰਹੀ ਹੈ ਕਿਉਂਕਿ ਉਸਨੂੰ ਨੇਤਾਵਾਂ ਨੇ ਹੀ ਖ਼ੋਰਾ ਲਾਇਆ ਹੋਇਆ ਹੈ। ਰਹਿੰਦੀ ਕਸਰ ਪਰਮਾਤਮਾ ਨੇ ਪੂਰੀ ਕਰ ਰਿਹਾ ਹੈ। ਕਿਉਂਕਿ ਪਾਰਟੀ ਸੰਕਟ ਮੋਚਨ ਅਤੇ ਰਣਨੀਤੀਕਾਰਾਂ ਨੂੰ ਵਾਰੀ ਵਾਰੀ ਇਸ ਆਪਣੇ ਕੋਲ ਬੁਲਾ ਰਿਹਾ ਹੈ। ਥੋੜ੍ਹਾ ਸਮਾਂ ਪਹਿਲਾਂ ਪ੍ਰਣਾਬ ਮੁਕਰਜੀ ਅਤੇ ਹੁਣ ਦੂਜੇ ਅਹਿਮਦ ਭਾਈ ਮੁਹੰਮਦ ਭਾਈ ਪਟੇਲ , ਜਿਨ੍ਹਾਂ ਨੂੰ ਕਾਂਗਰਸ ਪਾਰਟੀ ਦਾ ਚਾਣਕੀਆ ਕਿਹਾ ਜਾਂਦਾ ਸੀ , ਉਹ ਕਰੋਨਾ ਦੀ ਭੇਂਟ ਚੜ੍ਹ ਗਏ ਹਨ। ਤੀਜਾ ਸੰਕਟ ਮੋਚਨ ਗੁਲਾਮ ਨਬੀ ਆਜ਼ਾਦ ਕਾਂਗਰਸ ਪਾਰਟੀ ਦਾ ਸੰਕਟ ਦੂਰ ਕਰਦਾ ਪਾਰਟੀ ਨੂੰ ਸਹੀ ਸੁਝਾਆ   ਦੇਣ ਤੋਂ ਬਾਅਦ ਆਪ ਸੰਕਟ ਵਿਚ ਫਸਿਆ ਹੋਇਆ ਹੈ। ਕਾਂਗਰਸ ਪਾਰਟੀ ਵਿਚੋਂ ਅੰਦਰੂਨੀ ਪਰਜਾਤੰਤਰ ਖੰਭ ਲਾ ਕੇ ਉਡ ਗਿਆ ਹੈ। ਚਮਚਾਗਿਰੀ ਦਾ ਦੌਰ ਭਾਰੂ ਹੈ। ਇਤਨੀ ਬੁਰੀ ਤਰ੍ਹਾਂ ਹਾਰਨ ਦੀ ਨਮੋਸ਼ੀ ਤੋਂ ਬਾਅਦ ਵੀ ਕਾਂਗਰਸੀ ਸਬਕ ਸਿੱਖਣ ਨੂੰ ਤਿਆਰ ਨਹੀਂ। ਅਹਿਮਦ ਪਟੇਲ ਨੂੰ ਮਾਣ ਜਾਂਦਾ ਹੈ ਕਿ ਉਹ ਇੰਦਰਾ ਗਾਂਧੀ , ਰਾਜੀਵ ਗਾਂਧੀ ਅਤੇ ਸੋਨੀਆਂ ਗਾਂਧੀ ਦਾ ਭਰੋਸੇਯੋਗ ਵਿਅਕਤੀ ਰਿਹਾ ਹੈ। ਰਾਹੁਲ ਗਾਂਧੀ ਉਸਦੀ ਕਾਬਲੀਅਤ ਦੀ ਪਛਾਣ ਨਹੀਂ ਕਰ ਸਕਿਆ। ਅਹਿਮਦ ਪਟੇਲ ਕਾਂਗਰਸ ਪਾਰਟੀ ਦੀ ਸਿਆਸਤ ਵਿਚ 44 ਸਰਗਰਮ ਰਿਹਾ। 36 ਸਾਲ ਤਾਂ ਕਾਂਗਰਸ ਪਾਰਟੀ ਦੀ ਸਿਆਸਤ ਉਸਦੇ ਆਲੇ ਦੁਆਲੇ ਘੁੰਮਦੀ ਰਹੀ। ਅਹਿਮਦ ਪਟੇਲ ਪਿਛਲੇ 20 ਸਾਲਾਂ ਤੋਂ ਸੋਨੀਆਂ ਗਾਂਧੀ ਦੇ ਰਾਜਨੀਤਕ ਸਕੱਤ...

ਬਿਹਤਰੀਨ ਕਾਰਜਕੁਸ਼ਲਤਾ, ਵਫ਼ਾਦਾਰੀ ਅਤੇ ਇਮਾਨਦਾਰੀ ਦੇ ਪ੍ਰਤੀਕ ਸੁਰੇਸ਼ ਕੁਮਾਰ

Image
    ਭਾਰਤ ਵਿਚ ਆਈ ਏ ਐਸ ਦੀ ਨੌਕਰੀ ਨੂੰ ਸਰਵੋਤਮ ਸਰਵਿਸ ਸਮਝਿਆ ਜਾਂਦਾ ਹੈ। ਜਿਹੜੇ ਉਮੀਦਵਾਰ ਆਈ ਏ ਐਸ ਅਤੇ ਆਈ ਪੀ ਐਸ ਲਈ ਚੁਣੇ ਜਾਂਦੇ ਹਨ , ਉਨ੍ਹਾਂ ਵਿਚੋਂ ਜੋ ਪੰਜਾਬ ਤੋਂ ਬਾਹਰਲੇ ਸੂਬਿਆਂ ਵਿਚੋਂ ਹੁੰਦੇ ਹਨ , ਉਨ੍ਹਾਂ ਵਿਚੋਂ ਵੀ ਬਹੁਤਿਆਂ ਦੀ ਪਹਿਲ ਪੰਜਾਬ ਕੇਡਰ ਵਿਚ ਆਉਣ ਦੀ ਹੁੰਦੀ ਹੈ। ਪੰਜਾਬ ਕੇਡਰ ਉਨ੍ਹਾਂ ਨੂੰ ਹੀ ਮਿਲਦਾ ਹੈ , ਜਿਨ੍ਹਾਂ ਦੀ ਮੈਰਿਟ ਉਚੀ ਹੁੰਦੀ ਹੈ। ਹੁਣ ਵਿਚਾਰਨ ਵਾਲੀ ਗੱਲ ਹੈ ਕਿ ਉਨ੍ਹਾਂ ਦੀ ਪੰਜਾਬ ਕੇਡਰ ਦੀ ਪਹਿਲ ਕਿਉਂ ਹੁੰਦੀ ਹੈ ?  ਪੰਜਾਬ ਕਿਸੇ ਸਮੇਂ ਦੇਸ਼ ਦਾ ਖ਼ੁਸ਼ਹਾਲ ਰਾਜ ਹੁੰਦਾ ਸੀ। ਪੰਜਾਬੀਆਂ ਦਾ ਜੀਵਨ ਪੱਧਰ ਵੀ ਸਭ ਤੋਂ ਉਚਾ ਹੁੰਦਾ ਸੀ। ਇਸ ਲਈ ਹਰ ਉਮੀਦਵਾਰ ਦੀ ਇੱਛਾ ਪੰਜਾਬ ਕੇਡਰ ਦੀ ਹੁੰਦੀ ਸੀ। ਭਾਵੇਂ ਪੰਜਾਬ ਦੀ ਆਰਥਿਕ ਹਾਲਤ ਇਸ ਸਮੇਂ ਬਹੁਤੀ ਚੰਗੀ ਨਹੀਂ ਪ੍ਰੰਤੂ ਫਿਰ ਵੀ ਪੰਜਾਬ ਕੇਡਰ ਦੀ ਚਾਹਤ ਅਜੇ ਵੀ ਬਰਕਰਾਰ ਹੈ। ਪੰਜਾਬ ਦੇ ਕੁਝ ਲੋਕਾਂ ਅਤੇ ਕੁਝ ਵਿਓਪਾਰੀਆਂ ਨੇ ਆਪਣੇ ਹਿਤਾਂ ਦੀ ਪੂਰਤੀ ਅਤੇ ਸ਼ਾਰਟ ਕਟ ਨਾਲ ਜਲਦੀ ਅਮੀਰ ਬਣਨ ਦੀ ਲਾਲਸਾ ਕਰਕੇ ਇਨ੍ਹਾਂ ਕੇਡਰਾਂ ਅਤੇ ਸਿਆਸਤਦਾਨਾ ਉਪਰ ਡੋਰੇ ਪਾ ਕੇ ਦੋਹਾਂ ਵਰਗਾਂ ਦੇ ਕੁਝ ਕੁ ਲੋਕਾਂ ਨੂੰ ਲਾਲਚ ਦੇ ਚੁੰਗਲ ਵਿਚ ਫਸਾ ਲਿਆ। ਇਸ ਲਈ ਵੀ ਪੰਜਾਬ ਕੇਡਰ ਦੀ ਚਾਹਤ ਵਧ ਗਈ। ਪੰਜਾਬ ਦੇ ਬਹੁਤੇ ਇਨ੍ਹਾਂ ਵਰਗਾਂ ਦੇ ਅਧਿਕਾਰੀਆਂ ਦਾ ਕਿਰਦਾਰ ਬਾਕੀ ਸੂਬਿਆਂ ਨਾਲੋਂ ਬਿਹਤਰ ਹੈ। ਅਜਿਹੇ ਦੌਰ ਵਿਚ ਇਨ੍ਹਾਂ ਵਰਗਾਂ ਦੇ ਅਧਿਕਾਰੀਆਂ ਵਿਚ ਵੀ ਬਿ...

ਸਾਊ, ਨਿਰਪੱਖ ਅਤੇ ਸੰਜੀਦਾ ਪੱਤਰਕਾਰੀ ਦਾ ਥੰਮ : ਵੈਟਰਨ ਪੱਤਰਕਾਰ ਵੀ ਪੀ ਪ੍ਰਭਾਕਰ

Image
      ਕੀ ਤੁਸੀਂ ਇਹ ਸੋਚ ਸਕਦੇ ਹੋ ਕਿ ਇੰਟਰਨੈਟ ਅਤੇ ਮੋਬਾਈਲ ਦੇ ਜ਼ਮਾਨੇ ਵਿਚ ਕੋਈ ਪੱਤਰਕਾਰ ਅਜਿਹਾ ਵੀ ਹੋ ਸਕਦਾ ਹੈ , ਜਿਸ ਕੋਲ ਮੋਬਾਈਲ ਵੀ ਨਾ ਹੋਵੇ ? ਪੱਤਰਕਾਰ ਤਾਂ ਦੋ-ਦੋ ਮੋਬਾਈਲ ਲਈ ਫਿਰਦੇ ਹਨ। ਉਸ ਪੱਤਰਕਾਰ ਦੀ ਤਾਂ ਕੋਈ ਰੰਗਦਾਰ ਤਸਵੀਰ ਹੀ ਨਹੀਂ। ਬਲੈਕ ਐਂਡ ਵਾਈਟ ਤਸਵੀਰ ਵੀ ਉਨ੍ਹਾਂ ਨੇ ਸਰਕਾਰੀ ਸਮਾਗਮਾ ਵਿਚ ਸ਼ਨਾਖ਼ਤੀ ਕਾਰਡ ਬਣਵਾਉਣ ਲਈ ਇਕ ਵਾਰ ਖਿਚਾਈ ਸੀ। ਉਸਦਾ ਨੈਗੇਟਿਵ ਹੁਣ ਤੱਕ ਸੰਭਾਲਕੇ ਰੱਖਿਆ ਹੋਇਆ ਹੈ। ਉਹ ਹੀ ਤਸਵੀਰ ਅਜੇ ਤੱਕ ਉਸ ਕੋਲ ਹੈ। ਭਾਵੇਂ ਪੱਤਰਕਾਰੀ ਬਹੁਤ ਹੀ ਲੁਭਾਉਣਾ ਕਿੱਤਾ ਗਿਣਿਆਂ ਜਾਂਦਾ ਹੈ। ਪੱਤਰਕਾਰਾਂ ਉਪਰ ਆਮ ਤੌਰ ਤੇ ਸਨਸਨੀਖ਼ੇਜ ਖ਼ਬਰਾਂ ਬਣਾਉਣ ਦਾ ਇਲਜ਼ਾਮ ਲਗਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਦਾ ਅਖ਼ਬਾਰ ਜ਼ਿਆਦਾ ਪੜਿ੍ਹਆ ਜਾ ਸਕੇ ਅਤੇ ਪੱਤਰਕਾਰ ਦੀ ਪ੍ਰਸੰਸਾ ਹੋਵੇ। ਪ੍ਰੰਤੂ ਸਾਰੇ ਪੱਤਰਕਾਰ ਇਕੋ ਜਿਹੇ ਨਹੀਂ ਹੁੰਦੇ। ਕੁਝ ਪੱਤਰਕਾਰ ਅਜਿਹੇ ਹੁੰਦੇ ਹਨ , ਜਿਹੜੇ ਸਨਸਨੀਖ਼ੇਜ ਖ਼ਬਰਾਂ ਦੀ ਥਾਂ ਨਿਰਪੱਖ ਅਤੇ ਸੰਜੀਦਾ ਖ਼ਬਰਾਂ ਲਿਖਕੇ ਸਮਾਜ ਵਿਚ ਆਪਣਾ ਨਾਂ ਬਣਾ ਲੈਂਦੇ ਹਨ। ਉਨ੍ਹਾਂ ਪੱਤਰਕਾਰਾਂ ਵਿਚੋਂ ਅਜਿਹਾ ਇਕ ਪੱਤਰਕਾਰ ਹੈ , ਜਿਹੜਾ ਸੰਜੀਦਾ ਢੰਗ ਨਾਲ ਖ਼ਬਰਾਂ ਭੇਜ ਕੇ ਪੱਤਰਕਾਰੀ ਕਰਦਾ ਰਿਹਾ ਹੈ। ਉਹ ਵਿਕਾਸ ਨਾਲ ਸੰਬੰਧਤ ਖ਼ਬਰਾਂ ਲਿਖਣ ਨੂੰ ਤਰਜ਼ੀਹ ਦਿੰਦਾ ਰਿਹਾ ਹੈ। ਉਹ ਪੱਤਰਕਾਰ ਹੈ , ਵਿਦਿਆ ਪ੍ਰਕਾਸ਼ ਪ੍ਰਭਾਕਰ , ਜਿਨ੍ਹਾਂ ਨੂੰ ਪੱਤਰਕਾਰੀ ਦੇ ਖੇਤਰ ਵਿਚ ਵੀ ਪੀ ਪ੍ਰਭਾਕਰ ਦੇ ਨਾਮ ਨ...

ਬਾਬਾ ਜਗਜੀਤ ਸਿੰਘ ਨਾਮਧਾਰੀ ਜੀ ਦੀ ਸਮਾਜ ਨੂੰ ਵੱਡਮੁਲੀ ਦੇਣ

Image
      ਸੰਸਾਰ ਵਿਚ ਬਹੁਤ ਸਾਰੇ ਧਰਮ , ਸੰਪਰਦਾਵਾਂ , ਸੰਸਥਾਵਾਂ , ਡੇਰੇ ਅਤੇ ਧਰਮਾਂ ਦੇ ਅਨੁਆਈਆਂ ਦੀਆਂ ਸ਼ਾਖਾਵਾਂ ਕੰਮ ਕਰ ਰਹੀਆਂ ਹਨ। ਭਾਰਤ ਅਤੇ ਖਾਸ ਤੌਰ ਤੇ ਪੰਜਾਬ ਵਿਚ ਇਨ੍ਹਾਂ ਦੀ ਗਿਣਤੀ ਬਹੁਤ ਜ਼ਿਆਦਾ ਹੈ ਕਿਉਂਕਿ ਪੰਜਾਬੀ ਵਹਿਮਾ ਭਰਮਾ ,   ਪੁਰਾਤਨ ਰੀਤੀ ਰਿਵਾਜ਼ਾਂ ਅਤੇ ਪਰੰਪਰਾਵਾਂ ਵਿਚ ਵਧੇਰੇ ਯਕੀਨ ਰੱਖਦੇ ਹਨ। ਗ਼ਰੀਬੀ ਅਤੇ ਅਨਪੜ੍ਹਤਾ ਕਰਕੇ ਵੀ ਲੋਕ ਅਜਿਹੀਆਂ ਸੰਸਥਾਵਾਂ ਨਾਲ ਜੁੜ ਜਾਂਦੇ ਹਨ। ਬਹੁਤੀਆਂ ਸੰਸਥਾਵਾਂ ਦਾ ਮਕਸਦ ਲੋਕ ਭਲਾਈ ਅਤੇ ਸਮਾਜਿਕ ਬਰਾਬਰੀ ਬਰਕਰਾਰ ਰੱਖਣਾ ਹੁੰਦਾ ਹੈ। ਪੰਜਾਬ ਵਿਚ ਇਕ ਅਜਿਹੀ ਸੰਪਰਦਾਇ ਹੈ , ਜਿਹੜੀ ਦੇਸ ਦੀ ਆਜ਼ਾਦੀ ਦੀ ਲਹਿਰ ਵਿਚ ਹਿੱਸਾ ਲੈਣ   ਤੋਂ ਸ਼ੁਰੂ ਹੋਈ ਅਤੇ ਸਿੱਖ ਧਰਮ ਦੀ ਵਿਚਾਰਧਾਰਾ ’ਤੇ ਪਹਿਰਾ ਦਿੰਦੀ ਹੋਈ ਨੈਤਿਕ ਕਦਰਾਂ ਕੀਮਤਾਂ ਦੀ ਪ੍ਰਫੁਲਤਾ ਅਤੇ ਨਿਗਰ ਸਮਾਜ ਦੀ ਸਿਰਜਣਾ ਨੂੰ ਸਮਰਪਤ ਹੋ ਗਈ , ਉਹ ਹੈ ਨਾਮਧਾਰੀ ਸੰਪਰਦਾਇ। ਨਾਮਧਾਰੀ ਲਹਿਰ ਦੀ ਵਿਰਾਸਤ ਬੜੀ ਅਮੀਰ ਹੈ , ਜਿਸ ਕਰਕੇ ਨਾਮਧਾਰੀ ਲਹਿਰ ਬਾਵਾਸਤਾ ਬੁਲੰਦੀਆਂ ਨੂੰ ਛੂਹ ਰਹੀ ਹੈ। ਬਾਬਾ ਰਾਮ ਸਿੰਘ ਤੋਂ ਬਾਅਦ ਸਾਰੇ ਮੁਖੀਆਂ ਨੇ ਆਪੋ ਆਪਣੇ ਹਿਸਾਬ ਨਾਲ ਨਾਮਧਾਰੀ ਵਿਚਾਰਧਾਰਾ ਉਪਰ ਵਧੀਆ ਢੰਗ ਨਾਲ ਪਹਿਰਾ ਦੇਣ ਦੀ ਕੋਸ਼ਿਸ਼ ਕੀਤੀ ਹੈ ਪ੍ਰੰਤੂ ਬਾਬਾ ਜਗਜੀਤ ਸਿੰਘ ਜੀ ਨੇ ਇਸ ਵਿਰਾਸਤ ਦੇ ਖ਼ਜਾਨੇ ਨੂੰ ਆਪਣੀ ਦੂਰਅੰਦੇਸ਼ੀ , ਲਿਆਕਤ ਅਤੇ ਮਨੁੱਖਤਵਾਦੀ ਸੋਚ ਨਾਲ ਨਵੀਆਂ ਦਿਸ਼ਾਵਾਂ ਦੇ ਕੇ ਪ੍ਰਫੁਲਤ ਕੀਤਾ...

ਇਮਾਨਦਾਰੀ ਦਾ ਪ੍ਰਤੀਕ ਅਤੇ ਮਨੁੱਖੀ ਹੱਕਾਂ ਦਾ ਰਖਵਾਲਾ : ਕਾਮਰੇਡ ਨਛੱਤਰ ਸਿੰਘ

Image
    ਇਸ ਸੰਸਾਰ ਵਿਚ ਅਨੇਕਾਂ ਇਨਸਾਨ ਆਉਂਦੇ ਹਨ ਅਤੇ ਆਪਣਾ ਰੋਜ਼ ਮਰਰ੍ਹਾ ਦਾ ਜੀਵਨ ਬਤੀਤ ਕਰਕੇ ਇਸ ਸੰਸਾਰ ਤੋਂ ਰੁਖਸਤ ਹੋ ਜਾਂਦੇ ਹਨ। ਕੁਝ ਗਿਣਵੇਂ ਚੁਣਵੇਂ ਇਨਸਾਨ ਅਜਿਹੇ ਵੀ ਹੁੰਦੇ ਹਨ , ਜਿਹੜੇ ਆਪਣੀਆਂ ਸ਼ਰਤਾਂ ਤੇ ਜੀਵਨ ਜਿਉਂਦੇ ਹਨ , ਕਦੀਂ ਵੀ ਕਿਸੇ ਦਬਾਓ ਅਧੀਨ ਕੋਈ ਵੀ ਕੰਮ ਨਹੀਂ ਕਰਦੇ। ਹਮੇਸ਼ਾ ਉਹ ਕੰਮ ਕਰਦੇ ਹਨ , ਜਿਸਨੂੰ ਉਹ ਜਾਇਜ ਸਮਝਦੇ ਹਨ। ਅਜਿਹੇ ਇਨਸਾਨ ਦੂਜੇ ਲੋਕਾਂ ਲਈ ਮਾਰਗ ਦਰਸ਼ਕ ਬਣਦੇ ਹਨ। ਅਜਿਹਾ ਹੀ ਇੱਕ ਇਨਸਾਨ ਮਰਦੇ ਮੁਜਾਹਦ , ਦਿ੍ਰੜ੍ਹ ਇਰਾਦੇ ਵਾਲਾ , ਬੇਬਾਕ ਅਤੇ ਦਲੇਰ ਵਿਅਕਤੀ ਸੀ ਸ੍ਰ ਨਛੱਤਰ ਸਿੰਘ ਜੋ ਕਿ ਪੰਜਾਬ ਪੁਲਿਸ ਵਿਚੋਂ 1989 ਵਿਚ ਬਤੌਰ ਸਬ ਇਨਸਪੈਕਟਰ ਸੇਵਾ ਮੁਕਤ ਹੋਇਆ ਸੀ। ਭਾਵੇਂ ਉਹ ਸਰਕਾਰੀ ਨੌਕਰੀ ਵਿਚ ਸੀ ਪ੍ਰੰਤੂ ਆਪਣੀ ਦਲੇਰੀ , ਨਿਰਪੱਖਤਾ ਅਤੇ ਧੜੱਲੇਦਾਰ ਪ੍ਰਵਿਰਤੀ ਕਰਕੇ ਕਾਮਰੇਡ ਦੇ ਨਾਂ ਨਾਲ ਜਾਣਿਆਂ ਜਾਂਦਾ ਸੀ। ਕਾਮਰੇਡ ਨਛੱਤਰ ਸਿੰਘ ਨੂੰ ਪੰਜਾਬ ਪੁਲਿਸ ਵਿਚ ਇਮਾਨਦਾਰੀ ਦੇ ਪ੍ਰਤੀਕ ਦੇ ਤੌਰ ਤੇ ਸਲਾਹਿਆ ਜਾਂਦਾ ਸੀ। ਉਸਨੇ ਸਰਕਾਰੀ ਨੌਕਰੀ ਵਿਚੋਂ ਸੇਵਾ ਮੁਕਤ ਹੋਣ ਤੋਂ ਬਾਅਦ ਸਮਾਜ ਸੇਵਾ ਦਾ ਬੀੜਾ ਚੁੱਕਿਆ ਅਤੇ ਮਨੁੱਖੀ ਅਧਿਕਾਰਾਂ ਲਈ ਹਮੇਸ਼ਾ ਲੜਦੇ ਰਹੇ। ਜਦੋਂ ਵੀ ਸਮਾਜ ਵਿਚ ਕਿਸੇ ਨਾਲ ਕੋਈ ਜ਼ਿਆਦਤੀ ਹੁੰਦੀ ਸੀ ਤਾਂ ਉਹ ਹਮੇਸ਼ਾ ਉਸ ਵਿਅਕਤੀ ਦੇ ਹੱਕ ਵਿਚ ਆਪਣਾ ਸਟੈਂਡ ਲੈਂਦੇ ਸਨ। ਨੌਕਰੀ ਦੌਰਾਨ ਵੀ ਉਨ੍ਹਾਂ ਸਚਾਈ ਤੇ ਪਹਿਰਾ ਦਿੱਤਾ , ਉਨ੍ਹਾ...