Posts

Showing posts from December, 2020

ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ

Image
       ਦਿੱਲੀ ਦੀ ਸਰਹੱਦ ਉਪਰ ਚਲ ਰਿਹਾ ਕਿਸਾਨ ਅੰੰਦੋਲਨ ਅੱਜ ਕਲ੍ਹ ਸਮੁਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ ਚਲ ਰਿਹਾ ਹੈ। ਜੇਕਰ ਇਸ ਅੰਦੋਲਨ ਦੀਆਂ ਵਿਲੱਖਣਤਾਵਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਲੰਬੀ ਸੂਚੀ ਬਣ ਜਾਵੇਗੀ ਪ੍ਰੰਤੂ ਫਿਰ ਵੀ ਕੁਝ ਨਵੀਆਂ ਸਿਰਜਣਾਤਮਕ ਪਹਿਲਾਂ ਹੋਈਆਂ ਹਨ , ਜਿਨ੍ਹਾਂ ਦੀ ਜਾਣਕਾਰੀ ਦਿੱਤੇ ਬਿਨਾ ਰਿਹਾ ਨਹੀਂ ਜਾ ਸਕਦਾ। ਇਸ ਅੰਦੋਲਨ ਤੋਂ ਪਹਿਲਾਂ ਬਹੁਤ ਸਾਰੇ ਅੰਦੋਲਨ ਹੁੰਦੇ ਰਹੇ ਹਨ ਪ੍ਰੰਤੂ ਉਨ੍ਹਾਂ ਅੰਦੋਲਨਾ ਵਿਚ ਇਸਤਰੀਆਂ ਦੀ ਸ਼ਮੂਲੀਅਤ ਨਾ ਦੇ ਬਰਾਬਰ ਅਰਥਾਤ ਆਟੇ ਵਿਚ ਲੂਣ ਦੀ ਤਰ੍ਹਾਂ ਹੁੰਦੀ ਰਹੀ ਹੈ। ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿਚ ਇਸਤਰੀਆਂ ਜੇ ਬਰਾਬਰ ਨਹੀਂ ਤਾਂ ਤੀਜਾ ਹਿੱਸਾ ਜ਼ਰੂਰ ਹਨ। ਇਹ ਸ਼ਮੂਲੀਅਤ ਸਿਰਫ ਹਾਜ਼ਰੀ ਤੱਕ ਹੀ ਸੀਮਤ ਨਹੀਂ ਸਗੋਂ ਇਸਤਰੀਆਂ ਮੋਹਰੀ ਦੀ ਭੂਮਿਕਾ ਨਿਭਾ ਰਹੀਆਂ ਹਨ। ਇਸ ਤੋਂ ਪਹਿਲਾਂ ਜਨ ਸੰਖਿਆ ਦਾ ਅੱਧਾ ਹਿੱਸਾ ਇਸਤਰੀਆਂ ਕਿਸੇ ਅੰਦੋਲਨ ਵਿਚ ਦਿਲਚਸਪੀ ਨਾਲ ਹਿੱਸਾ ਹੀ ਨਹੀਂ ਲੈਂਦੀਆਂ ਸਨ। ਇਸ ਅੰਦੋਲਨ ਲਈ ਸ਼ੁਭ ਸੰਕੇਤ ਹਨ , ਜਿਸ ਵਿਚ ਨੌਜਵਾਨ ਅਤੇ ਬਜ਼ੁਰਗ ਇਸਤਰੀਆਂ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ। ਕਈ ਇਸਤਰੀਆਂ ਤਾਂ ਆਪੋ ਆਪਣੇ ਪਿੰਡਾਂ ਤੋਂ ਟਰੈਕਟਰ , ਮੋਟਰ ਸਾਈਕਲ , ਕਾਰਾਂ , ਜੀਪਾਂ , ਸਕੂਟਰੀਆਂ ...

ਮਾਨਵਤਾ ਅਤੇ ਇਨਸਾਨੀਅਤ ਦਾ ਰਖਵਾਲਾ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ

Image
  ਸ੍ਰੀ ਗੁਰੂ ਤੇਗ ਬਹਾਦਰ ਜੀ ਨੂੰ ਮਨੁੱਖੀ ਹੱਕਾਂ ਦੇ ਰਖਵਾਲੇ ਦੇ ਤੌਰ ਤੇ ਯਾਦ ਕੀਤਾ ਜਾਂਦਾ ਹੈ। ਇਨਸਾਨ ਆਪਣੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਹਮੇਸ਼ਾ ਤੱਤਪਰ ਰਹਿੰਦਾ ਹੈ। ਜਦੋਂ ਉਸ ਦੇ ਮਨੁੱਖੀ ਹੱਕਾਂ ਦਾ ਘਾਣ ਹੁੰਦਾ ਹੈ ਤਾਂ ਉਸਦੇ ਪ੍ਰਤੀਕਰਮ ਵਜੋਂ ਉਹ ਆਪਣੀ ਜਦੋਜਹਿਦ ਸ਼ੁਰੂ ਕਰ ਦਿੰਦਾ ਹੈ। ਕੁਝ ਇਨਸਾਨ ਅਜਿਹੇ ਹੁੰਦੇ ਹਨ , ਜਿਹੜੇ ਆਪਣੇ ਹੱਕਾਂ ਦੀ ਥਾਂ ਦੂਜਿਆਂ ਦੇ ਮਨੁੱਖੀ ਹੱਕਾਂ ਦੀ ਰਖਵਾਲੀ ਲਈ ਵੀ ਸਰਗਰਮ ਰਹਿੰਦੇ ਹਨ। ਉਨ੍ਹਾਂ ਵਿਚੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਹਨ , ਜਿਨ੍ਹਾਂ ਦੇ ਯੋਗਦਾਨ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਕੀਤਾ ਜਾਵੇਗਾ ਕਿਉਂਕਿ ਉਨ੍ਹਾਂ ਨੇ ਹਿੰਦੂ ਧਰਮ ਦੀ ਰੱਖਿਆ ਲਈ ਆਪਣਾ ਬਲੀਦਾਨ ਦਿੱਤਾ ਸੀ। ਪਰਜਾਤੰਤਰ ਦੇ ਹੋਂਦ ਵਿਚ ਆਉਣ ਤੋਂ ਪਹਿਲਾਂ ਰਾਜਿਆਂ ਮਹਾਰਾਜਿਆਂ ਦਾ ਰਾਜ ਹੁੰਦਾ ਸੀ। ਉਸ ਸਮੇਂ ਮਨੁੱਖੀ ਹੱਕਾਂ ਦਾ ਬਹੁਤਾ ਧਿਆਨ ਨਹੀਂ ਰੱਖਿਆ ਜਾਂਦਾ ਸੀ ਕਿਉਂਕਿ ਪਰਜਾ ਇਕ ਕਿਸਮ ਨਾਲ ਗੁਲਾਮ ਹੁੰਦੀ ਸੀ , ਇਸ ਕਰਕੇ ਉਨ੍ਹਾਂ ਦੀ ਸੁਣੀ ਨਹੀਂ ਜਾਂਦੀ ਸੀ। ਇਕਾ ਦੁਕਾ ਰਾਜੇ ਮਹਾਰਾਜਿਆਂ ਦਾ ਰਾਜ ਪ੍ਰਬੰਧ ਬਹੁਤ ਵਧੀਆ ਵੀ ਰਿਹਾ ਹੈ। ਸਿੱਖ ਧਰਮ ਦੇ ਤਿੰਨ ਗੁਰੂ ਸਾਹਿਬਾਨ ਸ੍ਰੀ ਗੁਰੂ ਅਰਜਨ ਦੇਵ , ਸ੍ਰੀ ਗੁਰੂ ਤੇਗ ਬਹਾਦਰ ਅਤੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਇਨਸਾਨੀਅਤ ਦੀ ਬਿਹਤਰੀ , ਭਲਾਈ , ਮਨੁੱਖੀ ਹੱਕਾਂ ਅਤੇ ਉਨ੍ਹਾਂ ਦੀ ਰੱਖਿਆ ਲਈ ਕੁਰਬਾਨੀਆਂ ਦੇ ਕੇ ਆਪਣੇ ਪੈਰੋਕਾਰਾਂ ਨੂੰ ਸਰਬਤ ਦੇ ਭਲੇ ਲਈ ਸ਼...

ਮਿਹਨਤ, ਦਿ੍ਰੜ੍ਹਤਾ, ਕੁਸ਼ਲਤਾ ਅਤੇ ਦਿਆਨਤਦਾਰੀ ਦਾ ਮੁਜੱਸਮਾ ਡਾ ਬੀ ਸੀ ਗੁਪਤਾ

Image
        ਕੀ ਇਹ ਕਦੀਂ ਸੋਚਿਆ ਜਾ ਸਕਦਾ ਹੈ ਕਿ ਇਕ ਆਮ ਸਾਧਾਰਨ ਸ਼ਹਿਰੀ ਘੱਟ ਪੜ੍ਹੇ ਲਿਖੇ ਪਰਿਵਾਰ ਦਾ ਬੱਚਾ ਆਈ ਏ ਐਸ ਲਈ ਚੁਣਿਆਂ ਜਾ ਸਕਦਾ ਹੈ ? ਇਕੱਲਾ ਚੁਣਿਆਂ ਹੀ ਜਾਣਾ ਨਹੀਂ ਸਗੋਂ ਸਾਰੇ ਭਾਰਤ ਵਿਚੋਂ ਅੱਠਵੇਂ ਨੰਬਰ ਤੇ ਆਉਣਾ , ਇੰਡੀਅਨ ਫਾਰੈਸਟ ਸਰਵਿਸ ਲਈ ਪਹਿਲੇ ਨੰਬਰ ਤੇ ਚੁਣੇ ਜਾਣਾ ,  ਉਸ ਪਰਿਵਾਰ ਲਈ ਅਚੰਭੇ ਤੋਂ ਘੱਟ ਨਹੀਂ , ਜਿਨ੍ਹਾਂ ਨੂੰ ਇਹ ਵੀ ਪਤਾ ਨਾ ਹੋਵੇ ਕਿ ਆਈ ਏ ਐਸ ਕੀ ਹੁੰਦੀ ਹੈ ? ਇਸਦਾ ਜਵਾਬ ਹਾਂ ਵਿਚ ਹੈ। ਉਹ ਵਿਦਿਆਰਥੀ ਜਿਸਨੇ ਆਪਣਾ ਕੋਈ ਨਿਸ਼ਾਨਾ ਨਿਸਚਤ ਕੀਤਾ ਹੋਵੇ ਅਤੇ ਬੁਲੰਦੀਆਂ ਤੇ ਪਹੁੰਚਣ ਦੇ ਸਪਨੇ ਸਿਰਜੇ ਹੋਣ , ਮਿਹਨਤੀ , ਦਿ੍ਰੜ੍ਹਤਾ ਅਤੇ ਲਗਨ ਹੋਵੇ , ਉਸ ਲਈ ਸੰਸਾਰ ਵਿਚ ਕੁਝ ਵੀ ਅਸੰਭਵ ਨਹੀਂ ਹੋ ਸਕਦਾ। ਅਜਿਹਾ ਹੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਚ ਐਮ ਐਸ ਸੀ ਐਗਰੀਕਲਰ ਦਾ ਵਿਦਿਆਰਥੀ ਭੂਸ਼ਨ ਚੰਦਰ ਗੁਪਤਾ ਸਨ , ਜਿਹੜੇ ਡਾ ਬੀ ਸੀ ਗੁਪਤਾ ਦੇ ਨਾਮ ਨਾਲ ਜਾਣੇ ਜਾਂਦੇ ਹਨ। ਜਿਨ੍ਹਾਂ ਨੇ ਖੇਤੀਬਾੜੀ ਯੂਨੀਵਰਸਿਟੀ ਵਿਚ ਪੜ੍ਹਦਿਆਂ ਹੀ ਆਈ ਏ ਐਸ ਕਰਨ ਦਾ ਨਿਸ਼ਾਨਾ ਨਿਸਚਤ ਕਰ ਲਿਆ ਸੀ। ਉਨ੍ਹਾਂ ਆਪਣਾ ਕੈਰੀਅਰ ਆਪ ਬਣਾਉਣ ਦਾ ਫੈਸਲਾ ਕਰ ਲਿਆ ਅਤੇ ਲਗਨ ਨਾਲ ਪੜ੍ਹਾਈ ਕਰਨ ਵਿਚ ਲੱਗੇ ਰਹੇ। ਉਨ੍ਹਾਂ ਨੇ ਆਪਣੀ ਸਕੂਲ ਪੱਧਰ ਦੀ ਪੜ੍ਹਾਈ ਐਸ ਡੀ ਪੀ ਸੀਨੀਅਰ ਸੈਕੰਡਰੀ ਸਕੂਲ ਲੁਧਿਆਣਾ ਤੋਂ ਕੀਤੀ। ਫਿਰ ਉਨ੍ਹਾਂ ਨੇ ਬੀ ਐਸ ਸੀ ਆਨਰਜ਼ ਸਰਕਾਰੀ ਕਾਲਜ ਲੁਧਿਆਣਾ ਅਤੇ ਐਮ...

ਕਿਸਾਨ ਅੰਦੋਲਨ ਅਨੇਕ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣਿਆਂ

Image
  ਦਿੱਲੀ ਦੀਆਂ ਸਰਹੱਦਾਂ ਉਪਰ ਚਲ ਰਿਹਾ ਕਿਸਾਨ ਅੰਦੋਲਨ ਕਈ ਨਵੇਂ ਕੀਰਤੀਮਾਨ ਸਿਰਜਕੇ ਭਾਈਚਾਰਕ ਸਾਂਝ ਦਾ ਪ੍ਰਤੀਕ ਬਣ ਗਿਆ ਹੈ। ਇਕ ਕਿਸਮ ਨਾਲ ਸ਼ਾਂਤਮਈ ਇਨਕਲਾਬ ਦੀ ਨੀਂਹ ਰੱਖੀ ਗਈ ਹੈ। ਪੰਜਾਬੀਆਂ ਦੇ ਖ਼ੂਨ ਵਿਚ ਲੜਨ ਮਰਨ ਦਾ ਜ਼ਜਬਾ , ਲਗਨ , ਦਿ੍ਰੜ੍ਹਤਾ , ਜੋਸ਼ , ਅਖ਼ਰੋਸ਼ ਦਲੇਰੀ ਅਤੇ ਹਿੰਮਤ ਨਾ ਹਾਰਨ ਦੀ ਪ੍ਰਵਿਰਤੀ ਹੈ , ਜਿਸ ਕਰਕੇ ਉਹ ਜੋ ਪ੍ਰਣ ਕਰ ਲੈਣ ਉਸਦੀ ਪ੍ਰਾਪਤੀ ਤੋਂ ਬਿਨਾ ਪਿਛੇ ਨਹੀਂ ਹੱਟਦੇ। ਸਬਰ , ਸੰਤੋਖ , ਸ਼ਹਿਨਸ਼ੀਲਤਾ ਅਤੇ ਸਰਬਤ ਦਾ ਭਲਾ ਕਰਨ ਦੀ ਭਾਵਨਾ ਵੀ ਗੁਰੂਆਂ ਨੇ ਉਨ੍ਹਾਂ ਵਿਚ ਪ੍ਰਜਵਲਿਤ ਕੀਤੀ ਹੋਈ ਹੈ ਪ੍ਰੰਤੂ ਜਦੋਂ ਜ਼ੁਲਮ ਵੱਧ ਜਾਵੇ ਤਾਂ ਸ਼ਮਸ਼ੀਰ ਚੁਕਣ ਦਾ ਸਿਧਾਂਤ ਵੀ ਗੁਰੂ ਸਾਹਿਬ ਨੇ ਦਿੱਤਾ ਹੈ। ਇਸਦਾ ਸਬੂਤ ਦੇਸ਼ ਦੀ ਆਜ਼ਾਦੀ ਦੀ ਮੁਹਿੰਮ ਵਿਚ ਪੰਜਾਬੀਆਂ ਦੇ ਯੋਗਦਾਨ ਤੋਂ ਸਾਫ ਹੋ ਜਾਂਦਾ ਹੈ। ਦੇਸ਼ ਦੀ ਆਜ਼ਾਦੀ ਤੋਂ ਬਾਅਦ ਸਰਹੱਦਾਂ ਤੇ ਭਾਵੇਂ ਪਾਕਿਸਤਾਨ ਅਤੇ ਚੀਨ ਦੀ ਲੜਾਈ ਹੋਵੇ ਹਮੇਸ਼ਾ ਪੰਜਾਬੀਆਂ ਨੇ ਮੋਹਰੀ ਦੀ ਭੂਮਿਕਾ ਨਿਭਾਕੇ ਮੱਲਾਂ ਮਾਰੀਆਂ ਹਨ। ਪਾਕਿਸਤਾਨ ਵਿਚੋਂ ਬੰਗਲਾ ਦੇਸ਼ ਨੂੰ ਵੱਖਰਾ ਦੇਸ਼ ਬਣਾਉਣ ਦੀ ਲੜਾਈ ਵਿਚ ਇਕ ਲੱਖ ਪਾਕਿਸਤਾਨੀ ਫੌਜੀਆਂ ਤੋਂ ਹਥਿਆਰ ਸੁਟਵਾਉਣ ਵਾਲੇ ਜਗਜੀਤ ਸਿੱਘ ਅਰੋੜਾ ਵੀ ਪੰਜਾਬੀ ਹੀ ਸਨ। ਵਿਰੋਧੀਆਂ ਤੋਂ ਹਥਿਆਰ ਸੁਟਵਾਉਣ ਦਾ ਤਜਰਬਾ ਪੰਜਾਬੀਆਂ ਕੋਲ ਹੈ। ਕਿਸਾਨ ਅੰਦੋਲਨ ਵੀ ਕੇਂਦਰ ਸਰਕਾਰ ਦੇ ਜ਼ੁਲਮ ਦੇ ਵਿਰੋਧ ਦਾ ਹੀ ਨਤੀਜਾ ਹੈ। ਕਿਸਾਨ ਅੰਦੋਲਨ ਵਿਚ ਵੀ ਪੰਜਾਬੀ ਹੀ ਮੋਹਰੀ ਦੀ ...

ਅਲਵਿਦਾ : ਫ਼ਾਈਬਰ ਆਪਟਿਕ ਵਾਇਰ ਦੇ ਪਿਤਾਮਾ ਨਰਿੰਦਰ ਸਿੰਘ ਕੰਪਾਨੀ

Image
         ਫ਼ਾਈਵਰ ਆਪਟਿਕ ਵਾਇਰ ਦੇ ਪਿਤਾਮਾ ਡਾ ਨਰਿੰਦਰ ਸਿੰਘ ਕੰਪਾਨੀ ਅਮਰੀਕਾ ਦੇ ਕੈਲੇਫੋਰਨੀਆਂ ਰਾਜ ਦੇ ਬੇਅ ਏਰੀਆ ਵਿਚ ਸਵਰਗਵਾਸ ਹੋ ਗਏ। ਡਾ ਨਰਿੰਦਰ ਸਿੰਘ ਕੰਪਾਨੀ ਦੇ ਚਲੇ ਜਾਣ ਨਾਲ ਵਿਗਆਨ ਦੇ ਇਕ ਯੁਗ ਦਾ ਅੰਤ ਹੋ ਗਿਆ ਹੈ। ਉਨ੍ਹਾਂ ਨੇ ਆਪਣੇ ਜੀਵਨ ਦੇ 94 ਸਾਲ ਪੂਰੀ ਬਚਨਬੱਧਤਾ ਨਾਲ ਇਨਸਾਨ ਦੀ ਬਿਹਤਰੀ ਲਈ ਕੰਮ ਕੀਤਾ। ਅੱਜ ਜੋ ਅਸੀਂ ਸੋਸ਼ਲ ਮੀਡੀਆ ਦੇ ਯੁਗ ਦਾ ਆਨੰਦ ਮਾਣ ਰਹੇ ਹਾਂ ਇਹ ਡਾ ਨਰਿੰਦਰ ਸਿੰਘ ਕੰਪਾਨੀ ਦੀ ਦੇਣ ਹੈ। ਉਨ੍ਹਾਂ ਨੇ ਆਪਣੀ Ç ਆਕਤ ਨਾਲ ਸੰਸਾਰ ਨੂੰ ਇਕ ਪਿੰਡ ਦੀ ਤਰ੍ਹਾਂ ਬਣਾ ਦਿੱਤਾ ਸੀ। ਉਹ ਇਕ   ਸੰਸਥਾ ਸਨ ਕਿਉਂਕਿ ਉਹ ਬਹੁਤ ਸਾਰੀਆਂ ਸੰਸਥਾਵਾਂ ਦੇ ਚੇਅਰਮੈਨ ਅਤੇ ਮੈਂਬਰ ਦੇ ਤੌਰ ਤੇ ਕੰਮ ਕਰਦੇ ਸਨ। ਪੰਜਾਬ ਹਰ ਤਰ੍ਹਾਂ ਅਤੇ ਹਰ ਖ਼ੇਤਰ ਵਿਚ ਭਾਰਤ ਦੇ ਜ਼ਰਖੇਜ ਸੂਬਿਆਂ ਵਿਚੋਂ ਮੋਹਰੀ ਗਿਣਿਆਂ ਜਾਂਦਾ ਹੈ। ਭਾਵੇਂ ਭਾਰਤ ਦੀ ਆਜ਼ਾਦੀ ਦੀ ਲੜਾਈ , ਅਨਾਜ ਵਿਚ ਆਤਮ ਨਿਰਭਰ ਬਣਾਉਣ ਦਾ ਮਸਲਾ ਹੋਵੇ , ਦੇਸ਼ ਦੀਆਂ ਸਰਹੱਦਾਂ ਦੀ ਰਾਖੀ ਕਰਨੀ ਹੋਵੇ ਅਤੇ ਵਿਗਿਆਨਕ ਖੇਤਰ ਵਿਚ ਖੋਜ ਕਰਨੀ ਹੋਵੇ , ਹਮੇਸ਼ਾ ਪੰਜਾਬ ਨੇ ਹੀ ਭਾਰਤ ਦੀ ਖੜਗ ਭੁਜਾ ਬਣਕੇ ਅਹਿਮ ਭੂਮਿਕਾ ਨਿਭਾਈ ਹੈ। ਵਿਗਿਆਨਕ ਖ਼ੇਤਰ ਵਿਚ ਬਹੁਤ ਸਾਰੇ ਵਿਗਿਆਨਕਾਂ ਨੇ ਸੰਸਾਰ ਵਿਚ ਖੋਜਾਂ ਕਰਕੇ ਭਾਰਤ ਦਾ ਨਾਮ ਰੌਸ਼ਨ ਕੀਤਾ ਹੈ , ਉਨ੍ਹਾਂ ਵਿਚੋਂ ਬਹੁਤੇ ਪੰਜਾਬ ਨਾਲ ਸੰਬੰਧਤ ਹਨ। ਅਜਿਹੇ ਹੀ ਵਿਗਿਆਨੀਆਂ ਵਿਚ ਡਾ.ਨਰਿੰਦਰ ਸਿੰਘ ...

ਪੰਜਾਬੀ ਭਾਸ਼ ਦਾ ਵਿਦੇਸ਼ਾਂ ਵਿਚ ਪਰਚਮ ਲਹਿਰਾਉਣ ਵਾਲਾ ਸਾਹਿਤਕਾਰ ਰਵਿੰਦਰ ਰਵੀ

Image
  ਪੰਜਾਬੀ , ਉਰਦੂ ਅਤੇ ਅੰਗਰੇਜ਼ੀ ਦਾ ਸਰਬਾਂਗੀ ਪ੍ਰਤਿਭਾਵਾਨ ਸਾਹਿਤਕਾਰ ਰਵਿੰਦਰ ਰਵੀ ਵਿਲੱਖਣ ਸਖ਼ਸ਼ੀਅਤ ਦਾ ਮਾਲਕ ਹੈ। ਉਸਨੇ ਵਿਦੇਸ਼ ਵਿਚ ਬੈਠਕੇ ਪੰਜਾਬੀ ਮਾਂ ਬੋਲੀ ਦਾ ਕਰਜ਼ ਉਤਾਰਕੇ ਇਹ ਵੀ ਸਾਬਤ ਕਰ ਦਿੱਤਾ ਹੈ ਕਿ ਜਿਤਨੀ ਦੇਰ ਪੰਜਾਬੀ ਆਪਣੀ ਮਾਂ ਬੋਲੀ ਨੂੰ ਨਿਹਾਰਦੇ ਰਹਿਣਗੇ ਉਤਨੀ ਦੇਰ ਪੰਜਾਬੀ ਦਾ ਝੰਡਾ ਹਮੇਸ਼ਾ ਝੁਲਦਾ ਰਹੇਗਾ। ਪੰਜਾਬੀ ਵਿਚ ਹੁਣ ਤੱਕ ਜਿਤਨਾ ਵੀ ਸਾਹਿਤ ਰਚਨਾ ਹੋਈ ਹੈ , ਉਸ ਉਪਰ ਦੇਸ਼ ਵਿਦੇਸ਼ ਅਤੇ ਪੰਜਾਬ ਵਿਚ ਚਲੀਆਂ ਲਹਿਰਾਂ ਦਾ ਗਹਿਰਾ ਪ੍ਰਭਾਵ ਪਿਆ ਹੈ। ਬਾਬਾ ਫਰੀਦ ਦੀ ਸੂਫੀ , ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅਧਿਆਤਮਕ , ਸਿੰਘ ਸਭਾ , ਗਦਰੀ ਬਾਬਿਆਂ ,   ਦੇਸ ਦੀ ਆਜ਼ਾਦੀ , ਨਕਸਲਵਾੜੀ , ਸੁਧਾਰਵਾਦੀ , ਪ੍ਰਗਤੀਵਾਦੀ , ਪੰਜਾਬੀ ਸੂਬਾ , ਰੁਮਾਂਟਿਕ , ਪ੍ਰਯੋਗਵਾਦੀ , ਖਾੜਕੂਵਾਦ , ਧਰਮ ਯੁੱਧ ਮੋਰਚਾ ਅਤੇ ਕਰੋਨਾ ਲਹਿਰਾਂ ਦੇ ਗਹਿਰੇ ਪ੍ਰਭਾਵ ਪੰਜਾਬੀ ਸਾਹਿਤ ਦੇ ਵੱਖ-ਵੱਖ ਰੂਪਾਂ ਉਪਰ ਸਾਹਮਣੇ ਆਏ ਹਨ। ਇਨ੍ਹਾਂ ਲਹਿਰਾਂ ਵਿਚ ਲਿਖੇ ਗਏ ਸਾਹਿਤ ਨੂੰ ਭਾਵੇਂ ਵਕਤੀ ਵੀ ਕਿਹਾ ਗਿਆ ਪ੍ਰੰਤੂ ਇਹ ਸਾਹਿਤ ਇਤਿਹਾਸ ਦਾ ਹਿੱਸਾ ਬਣਕੇ ਸਾਡੀ ਵਿਰਾਸਤ ਦੇ ਸਮਿਆਂ ਦੀ ਪੜਚੋਲ ਹੀ ਨਹੀਂ ਕਰਦਾ ਸਗੋਂ ਮਨੁੱਖੀ ਅਧਿਕਾਰਾਂ ਤੇ ਪਹਿਰਾ ਦੇਣ ਦੀ ਜ਼ਿੰਮੇਵਾਰੀ ਵੀ ਨਿਭਾ ਰਿਹਾ ਹੈ। ਉਸੇ ਲੜੀ ਵਿਚ ਰਵਿੰਦਰ ਰਵੀ ਵੱਲੋਂ ਲਿਖੇ ਗਏ ਸਾਹਿਤ ਦੇ ਵੱਖ ਵੱਖ ਰੂਪਾਂ ਉਪਰ ਪ੍ਰਯੋਗਵਾਦੀ ਲਹਿਰ ਦਾ ਪ੍ਰਭਾਵ ਸਾਫ ਵਿਖਾਈ ਦਿੰਦਾ ਹੈ।   ...