ਕਿਸਾਨ ਭਰਾਵੋ ਅਤੇ ਭੈਣੋ ਲਾਲ ਕਿਲ੍ਹਾ ਘਟਨਾ ਤੋਂ ਘਬਰਾਉਣ ਦੀ ਲੋੜ ਨਹੀਂ

ਕਿਸਾਨ ਭਰਾਵੋ ਤੇ ਭੈਣੋ ਅਤੇ ਕਿਸਾਨ ਅੰਦੋਲਨ ਵਿਚ ਸਹਿਯੋਗ ਕਰ ਰਹੇ ਦੇਸ ਵਾਸੀਓ 26 ਜਨਵਰੀ ਨੂੰ ਦਿੱਲੀ ਵਿਖੇ ਲਾਲ ਕਿਲੇ ਵਿਚ ਹੋਈ ਘਟਨਾ ਇਕ ਸੋਚੀ ਸਮਝੀ ਸ਼ਾਜ਼ਸ ਦਾ ਸਿੱਟਾ ਹੈ। ਤੁਹਾਨੂੰ ਪਤਾ ਹੀ ਹੈ ਕਿ ਇਸ ਤੋਂ ਪਹਿਲਾਂ ਵੀ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਹੱਥਕੰਡੇ ਵਰਤੇ ਗਏ ਸਨ। ਜਦੋਂ ਉਹ ਸਾਰੀਆਂ ਕੋਸਿਸ਼ਾਂ ਅਸਫਲ ਹੋ ਗਈਆਂ ਤਾਂ ਅਖ਼ੀਰ ਵਿਚ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਵਿਚ ਸਰਕਾਰ ਅਤੇ ਗੋਦੀ ਮੀਡੀਆ ਸਫਲ ਹੋ ਗਿਆ। ਨਿਰਾਸ਼ ਹੋਣ ਦੀ ਲੋੜ ਨਹੀਂ। ਮੁੱਠੀ ਭਰ ਲੋਕ ਜਿਨ੍ਹਾਂ ਇਸ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਉਹ ਕਦੀ ਵੀ ਕਿਸਾਨ ਅੰਦੋਲਨ ਦਾ ਹਿੱਸਾ ਨਹੀਂ ਰਹੇ। ਸੰਯੁਕਤ ਕਿਸਾਨ ਮੋਰਚੇ ਨੇ ਡੇਢ ਮਹੀਨਾ ਪਹਿਲਾਂ ਹੀ ਸਾਫ ਕਰ ਦਿੱਤਾ ਸੀ ਕਿ ਇਹ ਲੋਕ ਇਨ੍ਹਾਂ ਲੋਕਾਂ ਦਾ ਕਿਸਾਨ ਮੋਰਚੇ ਨਾਲ ਕੋਈ ਸੰਬੰਧ ਨਹੀਂ। ਸ਼ੋਸ਼ਲ ਮੀਡੀਆ ਉਪਰ ਘਟਨਾ ਨੂੰ ਅੰਜਜ਼ਜਾ ਦੇਣ ਵਾਲੇ ਵਿਅਕਤੀ ਦੀ ਤਸਵੀਰ ਭ੍ਰਧਾਨ ਮੰਤਰੀ ਅਤੇ ਕੇਂਦਰੀ ਗ੍ਰਹਿ ਮੰਤਰੀ ਨਾਲ ਵਾਇਰਲ ਹੋਣ ਤੋਂ ਬਾਅਦ ਬਿੱਲੀ ਥੈਲਿਓਂ ਬਾਹਰ ਆ ਗਈ ਹੈ। ਦਿੱਲੀ ਦੀ ਸਰਹੱਦ ਉਪਰ ਦੋ ਮਹੀਨੇ ਤੋਂ ਵੱਧ ਸਮੇਂ ਦੇ ਚਲ ਰਹੇ ਕਿਸਾਨ ਅੰਦੋਲਨ ਦੀ ਵਰਤਮਾਨ ਸਥਿਤੀ 1972 ਵਿਚ ਮੋਗਾ ਵਿਖੇ ਹੋਏ ਵਿਦਿਆਰਥੀ ਅੰਦੋਲਨ ਤੋਂ ਵੀ ਜ਼ਿਆਦਾ ਸੰਜੀਦਾ ਹੈ। ਉਹ ਅੰਦੋਲਨ ਨੌਜਵਾਨ ਵਿਦਿਆਰਥੀਆਂ ਦੇ ਹੱਥ ਹੋਣ ਕਰਕੇ ਹਿੰਸਕ ਸੀ ਪ੍ਰੰਤੂ ਕਿਸਾਨ ਅੰਦੋਲਨ ਮੰਝੇ ਹੋਏ ਕਿਸਾਨ ਨੇਤਾਵਾਂ ਦੀ...