ਆਪਣੀਆਂ ਸ਼ਰਤਾਂ ਤੇ ਨੌਕਰੀ ਕਰਨ ਵਾਲਾ ਅਧਿਕਾਰੀ ਵਰਿਆਮ ਸਿੰਘ ਢੋਟੀਆਂ

ਜੇਕਰ ਕਿਸੇ ਇਨਸਾਨ ਦਾ ਇਰਾਦਾ ਦਿ੍ਰੜ੍ਹ , ਲਗਨ , ਮਿਹਨਤੀ ਰੁਚੀ , ਆਪਣਾ ਕੈਰੀਅਰ ਬਣਾਉਣ ਦੀ ਸਾਰਥਿਕ ਭਾਵਨਾ , ਹਾਲਾਤ ਭਾਵੇਂ ਕਿਹੋ ਜਹੇ ਵੀ ਹੋਣ ਪ੍ਰੰਤੂ ਆਪਣੇ ਉਪਰ ਵਿਸ਼ਵਾਸ ਹੋਵੇ ਤਾਂ ਸਫਲਤਾ ਉਸਦੇ ਪੈਰ ਚੁੰਮਦੀ ਹੈ। ਅਜਿਹੇ ਹੀ ਇਕ ਵਿਅਕਤੀ ਹਨ , ਲੋਕ ਸੰਪਰਕ ਵਿਭਾਗ ਦੇ ਸੇਵਾ ਮੁਕਤ ਸੰਯੁਕਤ ਸੰਚਾਲਕ ਵਰਿਆਮ ਸਿੰਘ ਢੋਟੀਆਂ। ਉਨ੍ਹਾਂ ਨੇ 34 ਸਾਲ ਵਿਭਾਗ ਵਿਚ ਨੌਕਰੀ ਧੜੱਲੇ ਨਾਲ ਕੀਤੀ। ਇਮਾਨਦਾਰੀ ਦਾ ਪੱਲਾ ਨਹੀਂ ਛੱਡਿਆ ਭਾਵੇਂ ਕਿਤਨੇ ਹੀ ਦਬਾਅ ਪੈਂਦੇ ਰਹੇ ਅਤੇ ਕਦੀਂ ਵੀ ਕਿਸੇ ਸੀਨੀਅਰ ਅਧਿਕਾਰੀ ਦੀ ਈਨ ਨਹੀਂ ਮੰਨੀ। ਆਮ ਤੌਰ ਤੇ ਕਿਹਾ ਜਾਂਦਾ ਹੈ ਕਿ ਨੌਕਰੀ ਵਿਚ ਨਖ਼ਰਾ ਨਹੀਂ ਚਲਦਾ ਪ੍ਰੰਤੂ ਵਰਿਆਮ ਸਿੰਘ ਢੋਟੀਆਂ ਨੇ ਸਾਰੀ ਨੌਕਰੀ ਨਖ਼ਰੇ ਨਾਲ ਆਪਣੀਆਂ ਸ਼ਰਤਾਂ ਤੇ ਕੀਤੀ। ਭਾਵੇਂ ਉਨ੍ਹਾਂ ਦੀ ਤਰੱਕੀ ਵਿਚ ਕਈ ਵਾਰ ਅੜਚਣਾ ਪਾਈਆਂ ਗਈਆਂ ਪ੍ਰੰਤੂ ਉਹ ਸਰਕਾਰੀ ਵਿਭਾਗਾਂ ਵਾਲੀ ਚਾਪਲੂਸੀ ਤੋਂ ਕੋਹਾਂ ਦੂਰ ਰਹੇ। ਉਨ੍ਹਾਂ ਦਾ ਜਨਮ ਅੰਮਿ੍ਰਤਸਰ ਜਿਲ੍ਹੇ ਦੇ ਪਿੰਡ ਢੋਟੀਆਂ ਵਿਖੇ ਪਿਤਾ ਕਿਸ਼ਨ ਸਿੰਘ ਅਤੇ ਮਾਤਾ ਭਾਨੀ ਦੇ ਘਰ 1 ਫਰਵਰੀ 1932 ਨੂੰ ਹੋਇਆ। ਕਿਸ਼ਨ ਸਿੰਘ ਦਾ ਪਰਿਵਾਰ ਮੱਧ ਵਰਗ ਦਾ ਕਾਸ਼ਤਕਾਰ ਕਰਨ ਵਾਲਾ ਪਰਿਵਾਰ ਸੀ। ਅੱਜ ਕਲ੍ਹ ਇਹ ਪਿੰਡ ਤਰਨਤਾਰਨ ਜਿਲ੍ਹੇ ਵਿਚ ਹੈ। ਇਹ ਪਿੰਡ ਤਰਨਤਾਰਨ ਤੋਂ 8 ਕਿਲੋਮੀਟਰ ਦੂਰ ਸਥਿਤ ਹੈ। ਪਰਿਵਾਰ ਵਿਚ ਭਾਵੇਂ ਕੋਈ ਬਹੁਤਾ ਪੜਿ੍ਹਆ ਲਿਖਿਆ ਨਹੀਂ ਸੀ ਪ੍ਰੰਤੂ ਵਰਿਆਮ ਸਿੰਘ ਦੇ ਮਾਤਾ ਪਿਤ...