Posts

Showing posts from July, 2021

ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ਲਾਲੀ ਮਨੁੱਖਤਾ ਦੇ ਦਰਦ ਦੀ ਦਾਸਤਾਨ

Image
         ਰਾਜ ਲਾਲੀ ਬਟਾਲਾ ਦਾ ਗ਼ਜ਼ਲ ਸੰਗ੍ਰਹਿ ‘‘ ਲਾਲੀ ’ ਮਨੁੱਖਤਾ ਦੇ ਦਰਦਾਂ ਦੀ ਦਾਸਤਾਨ ਹੈ । ਭਾਵੇਂ ਰਾਜ ਲਾਲੀ ਬਟਾਲਾ ਦਾ ਇਹ ਪਲੇਠਾ ਗ਼ਜ਼ਲ ਸੰਗ੍ਰਹਿ ਹੈ ਪ੍ਰੰਤੂ ਗ਼ਜ਼ਲਾਂ ਪੜ੍ਹਨ ਤੋਂ ਇਉਂ ਮਹਿਸੂਸ ਹੋ ਰਿਹਾ ਹੈ ਜਿਵੇਂ ਇਕ ਹੰਡੇ ਵਰਤੇ ਗ਼ਜ਼ਲ ਦੇ ਮਾਹਿਰ ਦੀਆਂ ਗ਼ਜ਼ਲਾਂ ਹਨ । ਗ਼ਜ਼ਲਗੋ ਨੇ ਇਨਸਾਨੀਅਤ ਨੂੰ ਸਮਾਜ ਵਿਚ ਵਿਚਰਦਿਆਂ ਆ ਰਹੀਆਂ ਅੜਚਣਾਂ , ਮੁਸ਼ਕਲਾਂ , ਸਮੱਸਿਆਵਾਂ ਅਤੇ ਤਕਲੀਫ਼ਾਂ ਦਾ ਬੜੇ ਹੀ ਸੰਜੀਦਾ ਢੰਗ ਨਾਲ ਗ਼ਜ਼ਲ ਦੇ ਨਿਯਮਾ ਅਨੁਸਾਰ ਪ੍ਰਗਟਾਵਾ ਕਰਦਿਆਂ ਇਨਸਾਨੀਅਤ ਦੀਆਂ ਕਦਰਾਂ ਕੀਮਤਾਂ ‘ ਤੇ ਪਹਿਰਾ ਦੇਣ ਦੀ ਕੋਸ਼ਿਸ਼ ਕੀਤੀ ਹੈ । ਆਮ ਤੌਰ ‘ ਤੇ ਗ਼ਜ਼ਲਾਂ ਨੂੰ ਗ਼ਜ਼ਲਗੋ ਬਹੁਤੇ ਰੁਮਾਂਸਵਾਦ ਵਿਚ ਲਪੇਟਕੇ ਪੇਸ਼ ਕਰਦੇ ਹਨ । ਪ੍ਰੰਤੂ ਰਾਜ ਲਾਲੀ ਬਟਾਲਾ ਦੀਆਂ ਬਹੁਤੀਆਂ ਗ਼ਜ਼ਲਾਂ ਸਮਾਜਿਕ ਸਰੋਕਾਰਾਂ ਦੀਆਂ ਬਾਤਾਂ ਪਾਉਂਦੀਆਂ ਹਨ । ਜੇਕਰ ਕਿਸੇ ਗ਼ਜ਼ਲ ਵਿਚ ਉਨ੍ਹਾਂ ਨੇ ਰੋਮਾਂਸਵਾਦ ਦੀ ਗੱਲ ਕੀਤੀ ਹੈ ਤਾਂ ਉਸਦੇ ਨਾਲ ਹੀ ਮਾਨਵਤਾ ਦੇ ਦਰਦ ਦੀ ਤਰਜ਼ਮਾਨੀ ਵੀ ਕੀਤੀ ਹੈ । ਪਰਿਵਾਰਾਂ ਦੇ ਆਪਸੀ ਸੰਬੰਧਾਂ ਵਿਚ ਆ ਰਹੀ ਖਟਾਸ ਅਤੇ ਉਸ ਤੋਂ ਉਤਪਨ ਹੋਣ ਵਾਲੇ ਦੁਖਾਂਤ ਦਾ ਵੀ ਜ਼ਿਕਰ ਕੀਤਾ ਹੈ । ਨੌਜਵਾਨਾ ਵੱਲੋਂ ਆਪਣੇ ਮਾਪਿਆਂ ਦੀ ਅਣਗ...