ਡਾ ਰਤਨ ਸਿੰਘ ਜੱਗੀ ਦੀ ਪੁਸਤਕ ਗੁਰੂ ਨਾਨਕ ਬਾਣੀ ਪਾਠ ਤੇ ਵਿਆਖਿਆ ਸੱਚੀ ਸ਼ਰਧਾਂਜ਼ਲੀ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਉਤਸਵ ਦੇ ਮੌਕੇ ‘ ਤੇ ਪੰਜਾਬ ਸਰਕਾਰ , ਕੇਂਦਰ ਸਰਕਾਰ ਅਤੇ ਅਨੇਕਾਂ ਨਾਨਕ ਨਾਮ ਲੇਵਾ ਸੰਸਥਾਵਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਨੂੰ ਚਿਰ ਸਥਾਈ ਬਣਾਈ ਰੱਖਣ ਲਈ ਆਪੋ ਆਪਣੇ ਢੰਗ ਤਰੀਕਿਆਂ ਨਾਲ ਸਮਾਗਮ ਆਯੋਜਤ ਕਰਕੇ ਆਪਣੀ ਸ਼ਰਧਾ ਦੇ ਫੁਲ ਭੇਂਟ ਕੀਤੇ ਸਨ । ਸ੍ਰੀ ਗੁਰੂ ਨਾਨਕ ਦੇਵ ਜੀ ਦੀ ਕਰਮ ਭੂਮੀ ਕਰਤਾਰਪੁਰ ਸਾਹਿਬ ਦੇ ਜਾਣ ਲਈ ਭਾਰਤ ਸਰਕਾਰ ਨੇ ਪਾਕਿਸਤਾਨ ਸਰਕਾਰ ਦੇ ਸਹਿਯੋਗ ਨਾਲ ‘ ਕਰਤਾਰਪੁਰ ਲਾਂਘਾ ’ ਸ਼ਰਧਾਲੂਆਂ ਨੂੰ ਗੁਰਦੁਆਰਾ ਕਰਤਾਰਪੁਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਖੋਲਿ੍ਹਆ ਗਿਆ । ਸਾਰੇ ਸੰਸਾਰ ਵਿਚ ਜਿਥੇ ਵੀ ਗੁਰੂ ਨਾਨਕ ਨਾਮ ਲੇਵਾ ਵਸਦੇ ਹਨ , ਉਨ੍ਹਾਂ ਵੱੱਲੋਂ ਵੀ ਉਥੇ ਪ੍ਰਕਾਸ਼ ਪੁਰਬ ਮਨਾਇਆ ਗਿਆ । ਜਿਤਨੇ ਵੀ ਪ੍ਰੋਗਰਾਮ ਅਤੇ ਸਮਾਗਮ ਹੋਏ , ਉਨ੍ਹਾਂ ਸਾਰਿਆਂ ਦੀ ਆਪੋ ਆਪਣੀ ਮਹੱਤਤਾ ਹੈ । ਬਹੁਤਿਆਂ ਖਾਸ ਤੌਰ ਤੇ ਸਰਕਾਰਾਂ ਨੇ ਤਾਂ ਕਾਰਵਾਈਆਂ ਪਾ ਕੇ ਵਾਹਵਾ ਸ਼ਾਹਵਾ ਖੱਟਣ ਦੇ ਉਪਰਾਲੇ ਕੀਤੇ ਹਨ , ਪ੍ਰੰਤੂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਨੂੰ ਸੰਸਾਰ ਵਿਚ ਫ਼ੈਲਾਉਣ ਅਰਥਾਤ ਲੋਕਾਂ ਨੂੰ ਉਸ ਵਿਚਾਰਧਾਰਾ ਦੀ ਜਾਣਕਾਰੀ ਦੇਣ ਦਾ ਇਕੋ ਇਕ ਸਾਧਨ ਸ਼ਬਦ ਹੁੰਦੇ ਹਨ , ਜੋ ਪੁ...