ਸਬ ਕਮੇਟੀ ਦੀਆਂ ਸਿਫ਼ਰਸ਼ਾਂ : ਅਕਾਲੀ ਲੀਡਰਸ਼ਿਪ ਨੂੰ ਘੁੰਮਣਘੇਰੀ

ਅਕਾਲੀ ਦਲ ਬਾਦਲ ਆਪਣੀ ਖੁੱਸੀ ਸਿਆਸੀ ਜ਼ਮੀਨ ਦੀ ਤਲਾਸ਼ ਵਿੱਚ ਹੈ । ਪੰਥਕ ਸੋਚ ਤੋਂ ਕਿਨਾਰਾ ਕਰਨ ਤੋਂ ਬਾਅਦ ਗ਼ਲਤੀ ਦਰ ਗ਼ਲਤੀ ਦਾ ਨਤੀਜਾ ਭੁਗਤ ਰਿਹਾ ਹੈ । ਬਾਦਲ ਦਲ ਦੀ ਕੋਰ ਕਮੇਟੀ ਵੱਲੋਂ ਵਿਧਾਨ ਸਭਾ ਚੋਣਾਂ ਵਿੱਚ ਹੋਈ ਨਮੋਸ਼ੀਜਨਕ ਹਾਰ ਦੀ ਸਮੀਖਿਆ ਕਰਨ ਲਈ ਵਿਧਾਨਕਾਰ ਇਕਬਾਲ ਸਿੰਘ ਝੂੰਦਾਂ ਦੀ ਅਗਵਾਈ ਵਿੱਚ ਬਣਾਈ ਗਈ 13 ਮੈਂਬਰੀ ਸਬ ਕਮੇਟੀ ਨੇ ਸਰਬਸੰਮਤੀ ਨਾਲ ਦੋ ਮਹੱਤਵਪੂਰਨ ਸਿਫ਼ਰਸ਼ਾਂ ਕੀਤੀਆਂ ਹਨ । ਪਹਿਲੀ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਵਿੱਚ ਤਬਦੀਲੀ ਅਤੇ ਦੂਜੀ 2007 ਤੋਂ 2017 ਵਿੱਚ ਅਕਾਲੀ ਦਲ ਦੀ ਸਰਕਾਰ ਹੁੰਦਿਆਂ ਜਿਹੜੀਆਂ ਗ਼ਲਤੀਆਂ ਕੀਤੀਆਂ ਹਨ , ਉਨ੍ਹਾਂ ਦੀ ਅਕਾਲ ਤਖ਼ਤ ‘ ਤੇ ਜਾ ਕੇ ਸਿੱਖ ਜਗਤ ਤੋਂ ਮੁਆਫ਼ੀ ਮੰਗਣ ਦੀ ਸਿਫ਼ਾਰਸ਼ ਕੀਤੀ ਹੈ । ਸਭ ਤੋਂ ਮਹੱਤਵਪੂਰਨ ਗੱਲ ਇਹ ਹੈ ਕਿ ਮੁਆਫੀ ਤਾਂ ਇਕ ਵਾਰ ਪਹਿਲਾਂ ਵੀ ਲੀਡਰਸ਼ਿਪ ਮੰਗ ਚੁੱਕੀ ਹੈ ਪ੍ਰੰਤੂ ਉਦੋਂ ਜਨਰਲ ਮੁਆਫ਼ੀ ਮੰਗੀ ਸੀ । ਹੁਣ ਸਬ ਕਮੇਟੀ ਨੇ ਹਰ ਗ਼ਲਤੀ ਬਾਰੇ ਸ਼ਪਸ਼ਟ ਲਿਖਕੇ ਗ਼ਲਤੀ ਮੰਗਣ ਲਈ ਕਿਹਾ ਹੈ । ਹੋਰ ਵੀ ਬਹੁਤ ਸਾਰੀਆਂ ਮਹੱਤਪੂਰਨ ਸਿਫ਼ਰਸ਼ਾਂ ਹਨ , ਵੇਖਣ ਵਾਲੀ ਗੱਲ ਇਹ ਹੈ ਕਿ ਕੀ ਇਸ ਸਿਫ਼ਾਰਸ਼ ਨੂੰ ਮੰਨਿਆਂ ਵੀ ਜਾਵੇਗਾ ? ਇਸ ਤੋਂ ਪਹਿਲਾਂ ਵੀ ਇਕ ਵਾਰ ਇਹ ਸੁਝਾਅ ਆਇਆ ...