ਸਿਹਤ ਮੰਤਰੀ ਪੰਜਾਬ ਦੇ ਵਿਵਹਾਰ ਬਾਅਦ ਤੋਂ ਡਾ.ਰਾਜ ਬਹਾਦਰ ਦਾ ਅਸਤੀਫ਼ਾ

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਪ੍ਰਸਿੱਧ ਹੱਡੀਆਂ ਦੇ ਮਾਹਿਰ ਡਾ . ਰਾਜ ਬਹਾਦਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ . ਰਾਜ ਬਹਾਦਰ ਤੋਂ ਮੁਆਫ਼ੀ ਮੰਗ ਕੇ ਸਿਆਣਪ ਦਾ ਪ੍ਰਗਟਾਵਾ ਕੀਤਾ ਹੈ । ਮੁਆਫ਼ੀ ਮੰਗਣ ਨਾਲ ਡਾ . ਰਾਜ ਬਹਾਦਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਹੁੰਚੀ ਠੇਸ ਦੀ ਭਰਪਾਈ ਤਾਂ ਨਹੀਂ ਹੋ ਸਕਦੀ । ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਅੱਕੇ ਹੋਇਆਂ ਨੇ ਪੰਜਾਬ ਦੇ ਸੁਨਹਿਰੇ ਭਵਿਖ ਦੀ ਆਸ ਕਰਦਿਆਂ ਬਦਲਾਵ ਲਿਆਂਦਾ ਸੀ । ਇਸ ਬਦਲਾਵ ਦੇ ਸਾਰਥਿਕ ਨਤੀਜਿਆਂ ਦੀ ਉਡੀਕ ਕਰਦਿਆਂ ਪੰਜਾਬ ਦੇ ਲੋਕਾਂ ਨੇ ਨਵੀਂ ਕਿਸਮ ਦੇ ਬਦਲਾਵ ਦੇ ਦਰਸ਼ਨ ਕਰ ਲਏ , ਜਦੋਂ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਦੇ ਕਾਰਕੁਨ ਨਿੱਤ ਨਵੇਂ ਵਾਦ - ਵਿਵਾਦ ਪੈਦਾ ਕਰਕੇ ਲੋਕਾਂ ਦੀਆਂ ਆਸਾਂ ‘ ਤੇ ਪਾਣੀ ਫੇਰ ਰਹੇ ਹਨ । ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਸੋਚ ਮਾੜੀ ਨਹੀਂ , ਉਹ ਪੰਜਾਬ ਵਿੱਚ ਭਰਿਸ਼ਟਾਚਾਰ ਖ਼ਤਮ ਕਰਕੇ ਪੰਜਾਬ ਨੂੰ ਮੁੜ ਪੈਰਾਂ ‘ ਤੇ ਖੜ੍ਹਾ ਕਰਨਾ ਚਾਹੁੰਦੀ ਹੈ ਪ੍ਰੰਤੂ ਉਨ੍ਹਾਂ ਦੇ ਮੰਤਰੀ ਅਤੇ ਵਿਧਾਨਕਾਰ ਤਜ਼ਰਬੇ ਦੀ ਘਾਟ ਹੋਣ ਕਰਕੇ ਆਪਹੁਦਰੀਆਂ ਕਰ ਰਹੇ ਹਨ , ...