ਕੀ ਸਿੱਖ ਕੌਮ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਵਰਗਾ ਪ੍ਰਤਿਭਾਸ਼ਾਲੀ ਨੇਤਾ ਮਿਲੇਗਾ ?

ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 9 ਨਵੰਬਰ 2022 ਨੂੰ ਹੋ ਰਹੀਆਂ ਹਨ । ਆਮ ਤੌਰ ‘ ਤੇ ਇਹ ਚੋਣ ਦਸੰਬਰ ਦੇ ਅਖ਼ੀਰ ਵਿੱਚ ਹੁੰਦੀ ਸੀ ਪਰੰਤੂ ਇਸ ਵਾਰ ਅਕਾਲੀ ਦਲ ਬਾਦਲ ਦੀ ਸਥਿਤੀ ਡਾਵਾਂਡੋਲ ਹੋਣ ਕਰਕੇ ਅਕਾਲੀ ਦਲ ਬਾਦਲ ਨੇ ਸਿਚਤ ਸਮੇਂ ਤੋਂ ਲਗਪਗ ਦੋ ਮਹੀਨੇ ਪਹਿਲਾਂ ਚੋਣ ਕਰਵਾਉਣ ਦਾ ਫ਼ੈਸਲਾ ਕਰਕੇ ਸ਼ੰਕੇ ਖੜ੍ਹੇ ਕਰ ਦਿੱਤੇ ਹਨ । ਇਸ ਕਰਕੇ ਸ਼ਰੋਮਣੀ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਵਿੱਚ ਘੁਸਰ - ਮੁਸਰ ਸ਼ੁਰੂ ਹੋ ਗਈ ਹੈ । ਸਿਆਸੀ ਪੜਚੋਲਕਾਰਾਂ ਵੱਲੋਂ ਮਹਿਸੂਸ ਕੀਤਾ ਜਾ ਰਿਹਾ ਹੈ ਕਿ ਇਸ ਵਾਰ ਪ੍ਰਧਾਨ ਅਤੇ ਕਾਰਜਕਾਰਨੀ ਦੀ ਚੋਣ ਬੜੀ ਦਿਲਚਸਪ ਅਤੇ ਗਹਿਗੱਚ ਮੁਕਾਬਲੇ ਵਾਲੀ ਰਹਿਣ ਦੀ ਉਮੀਦ ਹੈ । ਅਕਾਲੀ ਦਲ ਬਾਦਲ ਵਿੱਚ ਬਗ਼ਾਬਤੀ ਸੁਰਾਂ ਉਠਣ ਲੱਗ ਗਈਆਂ ਹਨ । ਇਸ ਤੋਂ ਪਹਿਲਾਂ ਇਹ ਚੋਣ ਇਕ ਕਿਸਮ ਨਾਲ ਕਾਗਜ਼ੀ ਕਾਰਵਾਈ ਹੀ ਹੁੰਦੀ ਸੀ ਕਿਉਂਕਿ ਅਕਾਲੀ ਦਲ ਬਾਦਲ ਦੇ ਪ੍ਰਧਾਨ ਭਾਵ ਬਾਦਲ ਪਰਿਵਾਰ ਵੱਲੋਂ ਜੋ ਫ਼ੈਸਲਾ ਕੀਤਾ ਹੁੰਦਾ ਸੀ , ਉਸ ਦਾ ਸਿਰਫ਼ ਐਲਾਨ ਹੀ ਹੁੰਦਾ ਸੀ । ਅਕਾਲੀ ਦਲ ਬਾਦਲ ਦਾ ਕੋਈ ਵੀ ਮੈਂਬਰ ਕੋਈ ਕਿੰਤੂ ਪਰੰਤੂ ਨਹੀਂ ਕਰਦਾ ਸੀ , ਸਗੋਂ ਜਨਰਲ ਹਾਊਸ ਦੀ ਪ੍ਰਵਾਨਗੀ ਲਈ ਬੋਲੇ ਸੌ ਨਿਹਾਲ ਸਤਿ ਸ੍ਰੀ ਅਕਾਲ ਦਾ ਜੈ...