ਪਦਮ ਸ੍ਰੀ ਮਿਲਣ ‘ਤੇ ਵਿਸ਼ੇਸ਼ ਸਿਪਾਹੀ ਤੋਂ ਪਦਮ ਸ੍ਰੀ ਤੱਕ ਪਹੁੰਚਣ ਵਾਲਾ ਸਿਰੜ੍ਹੀ ਖੋਜੀ ਡਾ. ਰਤਨ ਸਿੰਘ ਜੱਗੀ
ਸਾਡੇ ਨੌਜਵਾਨ ਪੰਜਾਬ ਵਿੱਚ ਰੋਜ਼ਗਾਰ ਦੀ ਘਾਟ ਦਾ ਬਹਾਨਾ ਬਣਾ ਕੇ ਪਰਵਾਸ ਵਲ ਵਹੀਰਾਂ ਘੱਤ ਕੇ ਜਾ ਰਹੇ ਹਨ । ਉਨ੍ਹਾਂ ਲਈ ਡਾ . ਰਤਨ ਸਿੰਘ ਜੱਗੀ ਪ੍ਰੇਰਨਾ ਸਰੋਤ ਬਣ ਸਕਦੇ ਹਨ , ਜਿਹੜੇ ਆਪਣੀ ਮਿਹਨਤ ਅਤੇ ਦਿ੍ਰੜ੍ਹ ਇਰਾਦੇ ਕਰਕੇ ਇਕ ਪੁਲਿਸ ਦੇ ਸਿਪਾਹੀ ਤੋਂ ਭਰਤੀ ਹੋ ਕੇ ਪਦਮ ਸ੍ਰੀ ਦੀ ਉਪਾਧੀ ਤੱਕ ਪਹੁੰਚ ਗਏ ਹਨ । ਭਾਰਤ ਸਰਕਾਰ ਨੇ ਡਾ . ਰਤਨ ਸਿੰਘ ਜੱਗੀ ਨੂੰ ਸਾਹਿਤ ਅਤੇ ਸਿਖਿਆ ਦੇ ਖੇਤਰ ਵਿੱਚ ਯੋਗਦਾਨ ਪਾਉਣ ਲਈ ਪਦਮ ਸ੍ਰੀ ਦੇਣ ਦਾ ਐਲਾਨ ਕੀਤਾ ਹੈ । ਦੇਸ਼ ਵਿੱਚੋਂ 91 ਵਿਅਕਤੀਆਂ ਨੂੰ ਪਦਮ ਸ੍ਰੀ ਦਾ ਖਿਤਾਬ ਐਲਾਨ ਕੀਤਾ ਗਿਆ ਹੈ , ਪੰਜਾਬ ਵਿੱਚੋਂ ਇਕੱਲੇ ਡਾ . ਰਤਨ ਸਿੰਘ ਜੱਗੀ ਹਨ । ਸੰਸਾਰ ਵਿਚ ਕੋਈ ਕੰਮ ਵੀ ਅਸੰਭਵ ਨਹੀਂ ਹੁੰਦਾ ਜੇਕਰ ਉਸਨੂੰ ਕਰਨ ਵਾਲੇ ਵਿਅਕਤੀ ਦਾ ਦਿ੍ਰੜ੍ਹ ਇਰਾਦਾ , ਲਗਨ ਅਤੇ ਮਿਹਨਤੀ ਸੁਭਾਅ ਹੋਣਾ ਹੋਵੇ । ਸਾਡੇ ਨੌਜਵਾਨ ਔਖੇ ਕੰਮ ਨੂੰ ਕਰਨ ਦੀ ਹਿੰਮਤ ਕਰਨ ਤੋਂ ਪਹਿਲਾਂ ਹੀ ਢੇਰੀ ਢਾਅ ਬੈਠਦੇ ਹਨ ਪ੍ਰੰਤੂ ਕੁਝ ਅਜਿਹੇ ਉਦਮੀ ਹੁੰਦੇ ਹਨ , ਜਿਹੜੇ ਜਿਸ ਕੰਮ ਨੂੰ ਕਰਨ ਬਾਰੇ ਸੋਚ ਲੈਣ ਉਸਨੂੰ ਪੂਰਾ ਕਰਕੇ ਹੀ ਹੱਟਦੇ ਹਨ । ਇਨ੍ਹਾਂ ਉਦਮੀਆਂ ਵਿਚ ਹੀ ਇੱਕ ਅਜਿਹਾ ਖੋਜੀ ਧੁਰੰਦਰ ਵਿਦਵਾਨ ਸਾਹਿਤਕਾਰ ਡਾ . ਰਤਨ ...