ਸੁਖਮਿੰਦਰ ਸੇਖ਼ੋਂ ਦਾ ਕਹਾਣੀ ਸੰਗ੍ਰਹਿ ‘ਪੈੜਾਂ ਦੀ ਸ਼ਨਾਖ਼ਤ’ ਲੋਕ ਹਿਤਾਂ ਦਾ ਪਹਿਰੇਦਾਰ

ਸੁਖ਼ਮਿੰਦਰ ਸੇਖ਼ੋਂ ਸਥਾਪਤ ਸਾਹਿਤਕਾਰ ਹੈ । ਉਸ ਨੇ ਕਹਾਣੀ , ਨਾਵਲ , ਨਾਟਕ ਅਤੇ ਕਵਿਤਾ ਦੇ ਖੇਤਰ ਵਿੱਚ ਚੰਗਾ ਨਾਮਣਾ ਖੱਟਿਆ ਹੈ । ਉਸ ਦਾ ‘ ਪੈੜਾਂ ਦੀ ਸ਼ਨਾਖ਼ਤ ’ ਕਹਾਣੀ ਸੰਗ੍ਰਹਿ ਮਨੁੱਖੀ ਕਦਰਾਂ ਕੀਮਤਾਂ ਵਿੱਚ ਆ ਰਹੀ ਗਿਰਾਵਟ ਦਾ ਪ੍ਰਤੀਬਿੰਬ ਆਪਣੀਆਂ ਕਹਾਣੀਆਂ ਵਿੱਚ ਪੇਸ਼ ਕਰਦਾ ਹੈ । ਉਸ ਦੀਆਂ ਹੁਣ ਤੱਕ ਇੱਕ ਦਰਜਨ ਤੋਂ ਵੱਧ ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ । ‘ ਪੈੜਾਂ ਦੀ ਸ਼ਨਾਖ਼ਤ ’ ਕਹਾਣੀ ਸੰਗ੍ਰਹਿ ਵਿੱਚ 14 ਕਹਾਣੀਆਂ ਹਨ , ਜਿਹੜੀਆਂ ਬਹੁਤ ਹੀ ਸੰਜੀਦਾ ਵਿਸ਼ਿਆਂ ‘ ਤੇ ਲਿਖੀਆਂ ਗਈਆਂ ਹਨ । ਜ਼ਮੀਨੀ ਹਕੀਕਤਾਂ ਨੂੰ ਵਿਸ਼ੇ ਬਣਾਇਆ ਗਿਆ ਹੈ । ਸਮਾਜ ਵਿੱਚ ਜੋ ਕੁਝ ਵਾਪਰ ਰਿਹਾ ਹੈ , ਸੁਖਮਿੰਦਰ ਸੇਖੋਂ ਹੂ ਬਹੂ ਉਹ ਹੀ ਲਿਖ ਰਿਹਾ ਹੈ । ਇਸੇ ਕਰਕੇ ਸੁਖਮਿੰਦਰ ਸੇਖ਼ੋਂ ਦੀਆਂ ਕਹਾਣੀਆਂ ਵਿੱਚ ਗਾਲ੍ਹਾਂ ਅਤੇ ਹੋਰ ਅਸਭਿਆ ਸ਼ਬਦਾਵਲੀ ਵਰਤੀ ਗਈ ਹੈ ਪਰੰਤੂ ਇਹ ਹਕੀਕਤ ਹੈ ਕਿ ਲੋਕ ਅਜਿਹੀ ਬੋਲੀ ਬੋਲਦੇ ਹਨ । ਮੰਟੋ ਵੀ ਆਪਣੀਆਂ ਕਹਾਣੀਆਂ ਵਿੱਚ ਅਜਿਹੀਆਂ ਗੱਲਾਂ ਲਿਖਦਾ ਸੀ , ਉਦੋਂ ਉਸ ਦਾ ਵਿਰੋਧ ਹੁੰਦਾ ਸੀ ਪਰੰਤੂ ਅੱਜ ਉਸ ਦੀ ਕਦਰ ਪੈ ਰਹੀ ਹੈ । ਸੁਖਮਿੰਦਰ ਸੇਖੋਂ ਵੀ ਮੰਟੋ ਦੇ ਰਾਹਾਂ ‘ ਤੇ ਚਲਣ ਦੀ ਕੋਸ਼ਿਸ਼ ਕਰ ਰਿਹਾ ਹੈ । ਇਨ੍ਹਾਂ ਕਹਾਣੀਆਂ ਵਿੱਚ ਇਸਤਰੀ ...