1 ਅਪ੍ਰੈਲ ਬਰਸੀ ‘ਤੇ ਵਿਸ਼ੇਸ਼ ਸਿੱਖੀ ਸਿਦਕ ਦਾ ਮੁਜੱਸਮਾ : ਜਥੇਦਾਰ ਗੁਰਚਰਨ ਸਿੰਘ ਟੌਹੜਾ

ਜਥੇਦਾਰ ਗੁਰਚਰਨ ਸਿੰਘ ਟੌਹੜਾ ਨੂੰ ਇਸ ਫਾਨੀ ਸੰਸਾਰ ਤੋਂ ਅਲਵਿਦਾ ਲਿਆਂ 19 ਸਾਲ ਬੀਤ ਗਏ ਹਨ ਪ੍ਰੰਤੂ ਉਨ੍ਹਾਂ ਦੇ ਧਾਰਮਿਕ ਖੇਤਰ ਵਿੱਚ ਪਾਏ ਯੋਗਦਾਨ ਨੂੰ ਅੱਜ ਵੀ ਸਿੱਖ ਸੰਗਤ ਯਾਦ ਕਰ ਰਹੀ ਹੈ । ਭਾਵੇਂ ਉਹ ਸਿਆਸੀ ਵਿਅਕਤੀ ਸਨ ਪ੍ਰੰਤੂ ਉਨ੍ਹਾਂ ਸਿਆਸਤ ਨੂੰ ਆਪਣੀਆਂ ਧਾਰਮਿਕ ਸਰਗਰਮੀਆਂ ਉਪਰ ਭਾਰੂ ਨਹੀਂ ਪੈਣ ਦਿੱਤਾ । ਉਨ੍ਹਾਂ ਦੀ ਹਮੇਸ਼ਾ ਪਹਿਲ ਸਿੱਖ ਧਰਮ ਦੀ ਵਿਚਾਰਧਾਰਾ ‘ ਤੇ ਪਹਿਰਾ ਦੇਣ ਦੀ ਹੁੰਦੀ ਸੀ । ਟੌਹੜਾ ਪਿੰਡ ਦੇ ਲੋਕ ਸੱਥਾਂ ਵਿੱਚ ਬੈਠਕੇ ਵਰਤਮਾਨ ਸਿੱਖ ਨੇਤਾਵਾਂ ਦੀਆਂ ਸਿੱਖ ਧਰਮ ਦੀ ਸਰਵਉਚਤਾ ਕਾਇਮ ਰੱਖਣ ਲਈ ਕੀਤੀਆਂ ਜਾ ਰਹੀਆਂ ਕਾਰਵਾਈਆਂ ਤੇ ਕਿੰਤੂ ਪ੍ਰੰਤੂ ਕਰਦੇ ਹੋਏ ਜਥੇਦਾਰ ਟੌਹੜਾ ਦੇ ਕਦਾਵਰ ਵਿਅਕਤੀਤਿਵ ‘ ਤੇ ਮਾਣ ਨਾਲ ਫ਼ਖ਼ਰ ਮਹਿਸੂਸ ਕਰਦੇ ਹਨ । ਜਥੇਦਾਰ ਟੌਹੜਾ ਤੋਂ ਬਿਨਾਂ ਟੌਹੜਾ ਪਿੰਡ ਉਦਾਸ ਵਿਖਾਈ ਦਿੰਦਾ ਹੈ , ਜਿਥੇ ਸੂਰਜ ਦੀ ਟਿੱਕੀ ਨਿਕਲਣ ਤੋਂ ਪਹਿਲਾਂ ਹੀ ਰੌਣਕਾਂ ਲੱਗ ਜਾਂਦੀਆਂ ਸਨ , ਅੱਜ ਟੌਹੜਾ ਪਿੰਡ ਦੀਆਂ ਗਲੀਆਂ ਸੁੰਨਸਾਨ ਪਈਆਂ ਹਨ । ਅੱਜ ਜਦੋਂ ਸਿੱਖ ਜਗਤ ਦੁਬਿਧਾ ਵਿੱਚ ਪਿਆ ਹੋਇਆ ਹੈ ਤਾਂ ਗੁਰਚਰਨ ਸਿੰਘ ਟੌਹੜਾ ਵਰਗੇ ਸਿਦਕਵਾਨ ਸਿੱਖ ਨੇਤਾ ਦੀ ਲੋੜ ਮਹਿਸੂਸ ਹੋ ਰਹੀ ਹੈ । ਸਿੱਖ ਨੌਜਵਾਨ ਸ...