ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਖ਼ਤਰੇ ਦੀ ਘੰਟੀ : ਬਗਾਬਤੀ ਸੁਰਾਂ ਉਠਣ ਲੱਗੀਆਂ

ਸ਼੍ਰੋਮਣੀ ਅਕਾਲੀ ਦਲ ਬਾਦਲ ਆਪਣੀ ਖੁਸੀ ਜ਼ਮੀਨ ਨੂੰ ਮੁੜ ਪ੍ਰਾਪਤ ਕਰਨ ਦੀ ਥਾਂ ਅਕਾਲੀ ਦਲ ਦੇ ਕੇਡਰ ਵਿੱਚ ਅਨਿਸਚਤਤਾ ਦਾ ਮਾਹੌਲ ਪੈਦਾ ਕਰ ਰਿਹਾ ਹੈ । ਸੁਖਬੀਰ ਸਿੰਘ ਬਾਦਲ ਨੂੰ ਅਕਾਲੀ ਦਲ ਨਾਲੋਂ ਨਰਾਜ਼ ਹੋ ਕੇ ਹੋਰ ਪਾਰਟੀਆਂ ਵਿੱਚ ਗਏ ਨੇਤਾਵਾਂ ਨੂੰ ਵਾਪਸ ਮੁੱਖ ਧਾਰਾ ਵਿੱਚ ਲਿਆਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ , ਉਹ ਤਾਂ ਸਗੋਂ ਜਿਹੜੇ ਨੇਤਾ ਪਾਰਟੀ ਵਿੱਚ ਪਹਿਲਾਂ ਹੀ ਅਸੰਤੁਸ਼ਟ ਬੈਠੇ ਹਨ , ਉਨ੍ਹਾਂ ਨੂੰ ਹੋਰ ਨਰਾਜ਼ ਕਰਨ ਦੀ ਕੋਈ ਕਸਰ ਨਹੀਂ ਛੱਡ ਰਿਹਾ । ਇਸਤਰੀ ਅਕਾਲੀ ਦਲ ਦੇ ਟਕਸਾਲੀ ਨੇਤਾਵਾਂ ਨੂੰ ਅਣਡਿਠ ਕਰਕੇ ਇਕ ਆਂਗਨਵਾੜੀ ਨੇਤਾ ਨੂੰ ਪਾਰਟੀ ਵਿੱਚ ਸ਼ਾਮਲ ਕਰਦਿਆਂ ਹੀ ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬਣਾ ਦਿੱਤਾ ਹੈ । ਇਸਤਰੀ ਅਕਾਲੀ ਦਲ ਦੀਆਂ ਟਕਸਾਲੀ ਨੇਤਾਵਾਂ ਵਿੱਚ ਘੁਸਰ ਮੁਸਰ ਹੋਣਾ ਕੁਦਰਤੀ ਹੈ । ਸ਼੍ਰੋਮਣੀ ਅਕਾਲੀ ਦਲ ਬਾਦਲ ਲਈ ਖ਼ਤਰੇ ਦੀ ਘੰਟੀ ਵੱਜ ਗਈ ਹੈ ਕਿਉਂਕਿ ਪਾਰਟੀ ਵਿੱਚ ਬਗਾਬਤੀ ਸੁਰਾਂ ਉਠਣ ਲੱਗੀਆਂ ਹਨ । ਤਾਜਾ ਘਟਨਾਕਰਮ ਅਨੁਸਾਰ ਇਸਤਰੀ ਅਕਾਲੀ ਦਲ ਦੀਆਂ 25 ਟਕਸਾਲੀ ਆਗੂਆਂ ਨੇ ਸਾਂਝੇ ਤੌਰ ਤੇ ਆਪਣੇ ਅਸਤੀਫ਼ੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜਕੇ ਅਕਾਲੀ ਦਲ ਲਈ ਗੰਭੀਰ ਸੰਕਟ ਖੜ੍ਹਾ ਕਰ ਦਿੱਤਾ ...