ਇਨਸਾਫ ਪਸੰਦ ਅਤੇ ਇਮਾਨਦਾਰੀ ਦੇ ਪ੍ਰਤੀਕ : ਬਿਕਰਮ ਸਿੰਘ ਗਰੇਵਾਲ

 


ਬੁਢਾਪਾ ਸਰਾਪ ਨਹੀਂ ਸਗੋਂ ਵਰਦਾਨ ਹੁੰਦਾ ਹੈ ਬੁਢਾਪਾ ਅਹਿਸਾਸ ਦਾ ਦੂਜਾ ਨਾਮ ਹੈ ਜਿਹੋ ਜਿਹਾ ਇਨਸਾਨ ਸੋਚਦਾ ਹੈ, ਉਹੋ ਜਿਹਾ ਮਹਿਸੂਸ ਕਰਦਾ ਹੈ ਮਨੁੱਖੀ ਜੀਵਨ ਪਰਮਾਤਮਾ ਵੱਲੋਂ ਇੱਕ ਵਾਰ ਦਿੱਤਾ ਤੋਹਫ਼ਾ ਹੁੰਦਾ ਹੈ ਇਸ ਤੋਹਫ਼ੇ ਦੀ ਵਰਤੋਂ ਹਰ ਇਨਸਾਨ ਨੇ ਆਪੋ ਆਪਣੀ ਸਮਝ ਅਨੁਸਾਰ ਕਰਨੀ ਹੁੰਦੀ ਹੈ ਜਿਹੜਾ ਇਨਸਾਨ ਮਨੁੱਖੀ ਜੀਵਨ ਨੂੰ ਉਸਾਰੂ ਸੋਚ ਨਾਲ ਵੰਗਾਰ ਸਮਝਕੇ ਲੈਂਦਾ ਹੈ, ਉਹ ਹਮੇਸ਼ਾ ਸਫਲਤਾ ਪ੍ਰਾਪਤ ਕਰਦਾ ਸਥਾਪਤ ਨਿਸ਼ਾਨੇਤੇ ਪਹੁੰਚਦਾ ਹੈ, ਜਿਹੜਾ ਇਸ ਜੀਵਨ ਨੂੰ ਭਾਰ ਸਮਝਣ ਲੱਗਦਾ ਹੈ, ਉਹ ਸੁੱਖਮਈ ਨਹੀਂ ਰਹਿ ਸਕਦਾ ਅਤੇ ਹਮੇਸ਼ਾ ਨਿਰਾਰਥਕ ਜੀਵਨ ਬਤੀਤ ਕਰਦਾ ਹੈ ਸਾਕਾਰਤਮਕ ਸੋਚ, ਸੰਤੁਸ਼ਟਤਾ ਤੇ ਇਮਾਨਦਾਰੀ ਇਨਸਾਨ ਨੂੰ ਆਨੰਦ ਤੇ ਲੰਬੀ ਉਮਰ ਬਖ਼ਸ਼ਦੀ ਹੈ ਬੁਢਾਪੇ ਨੂੰ ਜੇਕਰ ਇਨਸਾਨ ਸਹਿਜਤਾ ਨਾਲ ਲੈਂਦਾ ਹੋਇਆ ਆਪਣੇ ਆਪ ਨੂੰ ਰੁਝੇਵਿਆਂ ਵਿੱਚ ਰੱਖੇਗਾ ਤਾਂ ਜ਼ਿੰਦਗੀ ਦਾ ਆਨੰਦ ਮਾਣੇਗਾ ਮੈਂ ਇਕ ਅਜਿਹੇ 100 ਤੋਂ ਵੱਧ ਉਮਰ ਦੇ ਵਿਅਕਤੀ ਬਿਕਰਮ ਸਿੰਘ ਗਰੇਵਾਲ ਨਾਲ ਮਿਲਾਉਣ ਜਾ ਰਿਹਾ ਹਾਂ, ਜਿਹੜੇ ਇਸ ਉਮਰ ਵਿੱਚ ਵੀ ਜ਼ਿੰਦਗੀ ਦਾ ਆਨੰਦ ਬਾਖ਼ੂਬੀ ਨਾਲ ਮਾਣ ਰਹੇ ਹਨ ਉਹ 1981 ਵਿੱਚ ਸਰਕਾਰੀ ਨੌਕਰੀ ਤੋਂ ਸੇਵਾ ਮੁਕਤ ਹੋਏ ਸਨ ਪ੍ਰੰਤੂ ਸੇਵਾ ਮੁਕਤੀ ਤੋਂ ਬਾਅਦ ਆਪਣੀ ਕਾਰ ਆਪ ਚਲਾ ਕੇ 98 ਸਾਲ ਦੀ ਉਮਰ ਤੱਕ ਗੋਲਫ ਕਲੱਬ ਚੰਡੀਗੜ੍ਹ ਵਿੱਚ ਗੋਲਫ ਖੇਡਦੇ ਰਹੇ ਸਿਰਫ ਪਿਛਲੇ ਦੋ ਸਾਲਾਂ ਤੋਂ ਗੋਲਫ਼ ਖੇਡਣਾ ਛੱਡਿਆ ਹੈ ਅਜੇ ਵੀ ਉਹ ਚੁਸਤ ਫਰੁਸਤ, ਤੰਦਰੁਸਤ ਅਤੇ ਤੁਰਦੇ ਫਿਰਦੇ ਹਨ ਉਨ੍ਹਾਂ ਦੀ ਯਾਦਾਸ਼ਤ ਬਰਕਰਾਰ ਹੈ ਇਮਾਨਦਾਰੀ ਦੀ ਆਵਾਜ਼ ਉਸੇ ਤਰ੍ਹਾਂ ਗੜ੍ਹਕਦੀ ਹੈ 11 ਫ਼ਰਵਰੀ 2023 ਨੂੰ ਪੰਜਾਬ ਇੰਜਿਨੀਅਰਿੰਗ ਕਾਲਜ ਚੰਡੀਗੜ੍ਹ ਵਿਖੇ ਇੰਜਿਨੀਅਰਜ਼ ਅਲੂਮਨੀ ਨੇ ਬਿਕਰਮ ਸਿੰਘ ਗਰੇਵਾਲ ਨੂੰ ਬਿਹਤਰੀਨ ਜ਼ਿੰਦਗੀ ਦੇ 100 ਸਾਲ ਪੂਰੇ ਕਰਨ ਲਈਲਾਈਫ਼ ਟਾਈਮ ਅਚੀਵਮੈਂਟ ਅਵਾਰਡਦੇ ਕੇ ਸਨਮਾਨਤ ਕੀਤਾ ਸੀ ਉਨ੍ਹਾਂ ਨੇ ਆਪਣਾ 100ਵਾਂ ਜਨਮ ਦਿਨ 15 ਫਰਵਰੀ 2023 ਨੂੰ ਮਨਾਇਆ ਸੀ, ਉਸ ਸਮੇਂ ਲੈਫ਼.ਕਰਨਲ ਇੰਜ.ਸੰਜੀਵ ਕੌਲ ਨੇ ਆਪਣੇ ਵਧਾਈ ਸੰਦੇਸ਼ ਵਿੱਚ ਕਿਹਾ ਸੀ ਕਿ ‘‘ਬਿਕਰਮ ਸਿੰਘ ਗਰੇਵਾਲ ਇੰਜਿਨੀਅਰਿੰਗ ਜਗਤ ਲਈ ਰੋਲ ਮਾਡਲ ਦਾ ਕੰਮ ਕਰ ਰਹੇ ਹਨ ਉਨ੍ਹਾਂ ਇਹ ਵੀ ਕਿਹਾ ਕਿ ਮੈਕਲਾਗਨ ਇੰਜੀਨੀਅਰਿੰਗ ਕਾਲਜ ਲਾਹੌਰ ਦੇ ਜੀਵਤ ਉਹ ਸਭ ਤੋਂ ਸੀਨੀਅਰ ਇੰਜਿਨੀਅਰ ਹਨ, ਜਿਨ੍ਹਾਂ ਦਿਆਨਤਦਾਰੀ ਨਾਲ ਨੌਕਰੀ ਕਰਦਿਆਂ ਜ਼ਿੰਦਗੀ ਦੇ 10 ਦਹਾਕਿਆਂ ਦਾ ਲੁਤਫ਼ ਲਿਆ ਹੈ’’ ਇਸ ਲਈ ਬੁਢਾਪੇ ਨੂੰ ਜ਼ਿੰਦਗੀ ਦਾ ਆਨੰਦ ਮਾਨਣ ਦਾ ਸਭ ਤੋਂ ਵਧੀਆ ਸਮਾਂ ਸਮਝਣਾ ਚਾਹੀਦਾ ਹੈ ਕਿਉਂਕਿ ਕੋਈ ਝਮੇਲਾ ਨਹੀਂ ਹੁੰਦਾ

  ਸਮੇਂ ਦੀ ਤਬਦੀਲੀ ਨਾਲ ਬੇਸ਼ਕ ਸਮਾਜ ਦੀਆਂ ਕਦਰਾਂ ਕੀਮਤਾਂ ਵੀ ਬਦਲ ਜਾਂਦੀਆਂ ਹਨ ਵਰਤਮਾਨ ਸਮੇਂ ਵਿਚ ਇਮਾਨਦਾਰੀ ਅਤੇ ਭਰਿਸ਼ਟਾਚਾਰ ਦੇ ਅਰਥ ਹੀ ਬਦਲਦੇ ਜਾ ਰਹੇ ਹਨ ਖਾਸ ਤੌਰ ਤੇ ਸਰਕਾਰੀ ਨੌਕਰੀ ਵਿਚ ਤਾਂ ਕਦਰਾਂ ਕੀਮਤਾਂ ਵਿਚ ਅਣਕਿਆਸੀ ਗਿਰਾਵਟ ਗਈ ਹੈ ਇਸ ਸਮੇਂ ਜੇਕਰ ਕੋਈ ਛੋਟਾ ਅਧਿਕਾਰੀ ਵੀ ਨੌਕਰੀਤੇ ਨਿਯੁਕਤ ਹੋ ਜਾਵੇ ਤਾਂ ਉਹ ਵਿਭਾਗ ਵਿਚ ਮਨਮਾਨੀਆਂ ਕਰਨ ਨੂੰ ਪਹਿਲ ਦਿੰਦਾ ਹੈ ਕਿਉਂਕਿ ਉਹ ਸਾਰੇ ਆਪਸ ਵਿੱਚ ਰਲ ਮਿਲ ਜਾਂਦੇ ਹਨ ਉਨ੍ਹਾਂ ਵੱਲੋਂ ਨਿਯਮਾਂ ਨੂੰ ਛਿੱਕੇ ਤੇ ਟੰਗ ਦਿੱਤਾ ਜਾਂਦਾ ਹੈ ਪ੍ਰੰਤੂ ਮੈਂ ਤੁਹਾਨੂੰ ਬਿਕਰਮ ਸਿੰਘ ਗਰੇਵਾਲ ਬਹੁਤ ਹੀ ਸੀਨੀਅਰ ਸੇਵਾ ਮੁਕਤ ਅਧਿਕਾਰੀ ਬਾਰੇ ਜਾਣਕਾਰੀ ਦੇਣ ਲੱਗਿਆ ਹਾਂ, ਜਿਹੜੇ ਸਾਰੀ ਉਮਰ ਸਚਾਈ ਅਤੇ ਇਮਾਨਦਾਰੀ ਤੇ ਪਹਿਰਾ ਦਿੰਦੇ ਰਹੇ ਹਨ ਸਰਦਾਰ ਬਿਕਰਮ ਸਿੰਘ ਗਰੇਵਾਲ, ਸੇਵਾ ਮੁਕਤ ਮੁੱਖ ਇੰਜਿਨੀਅਰ ਲੋਕ ਨਿਰਮਾਣ ਵਿਭਾਗ ਪੰਜਾਬ ਹਨ ਉਨ੍ਹਾਂ ਆਪਣੀ ਸਾਰੀ ਨੌਕਰੀ  ਧੜੱਲੇ ਅਤੇ ਖ਼ੁਦਦਾਰੀ ਨਾਲ ਆਪਣੀਆਂ ਸ਼ਰਤਾਂਤੇ ਕੀਤੀ ਅਤੇ ਨਾ ਹੀ ਕਿਸੇ ਦੀ ਈਨ ਮੰਨੀ ਅਤੇ ਨਾ ਮਨਵਾਈ ਹੈ ਇਨਸਾਫ ਦੀ ਤਰਾਜੂ ਨੂੰ ਕਦੇ ਵੀ ਡੋਲਣ ਨਹੀਂ ਦਿੱਤਾ ਹਮੇਸ਼ਾ ਸੱਚਾਈਤੇ ਪਹਿਰਾ ਦਿੱਤਾ ਹੈ ਕਦੀਂ ਵੀ ਕਿਸੇ ਸੀਨੀਅਰ ਅਧਿਕਾਰੀ ਜਾਂ ਸਿਆਸਤਦਾਨ ਦੇ ਕਹਿਣਤੇ ਗ਼ਲਤ ਕੰਮ ਨਹੀਂ ਕੀਤਾ ਭਾਵੇਂ ਉਨ੍ਹਾਂ ਨੂੰ ਇਸ ਕਰਕੇ ਅਨੇਕਾਂ ਮੁਸ਼ਕਲਾਂ ਦਾ ਸਾਹਮਣਾ ਵੀ ਕਰਨਾ ਪਿਆ ਸੀਨੀਅਰ ਅਧਿਕਾਰੀਆਂ ਦੀ ਤਾਂ ਛੱਡੋ ਉਹ ਤਾਂ ਪੰਜਾਬ ਦੇ ਮੁੱਖ ਮੰਤਰੀ ਦੇ ਵੀ ਗ਼ਲਤ ਹੁਕਮਾ ਨੂੰ ਅਣਡਿਠ ਕਰ ਦਿੰਦੇ ਸਨ ਉਨ੍ਹਾਂ ਆਪਣੀ ਸਾਰੀ ਨੌਕਰੀ ਆਪਣੀਆਂ ਸ਼ਰਤਾਂਤੇ ਕੀਤੀ ਹੈ ਕੋਈ ਵੀ ਵਿਅਕਤੀ ਛੇਤੀ ਕੀਤਿਆਂ ਉਨ੍ਹਾਂ ਕੋਲ ਕਿਸੇ ਕਿਸਮ ਦੀ ਸ਼ਿਫਾਰਸ਼ ਕਰਨ ਦੀ ਤਾਂ ਦੂਰ ਦੀ ਗੱਲ ਹੈ, ਉਨ੍ਹਾਂ ਕੋਲ ਜਾਣ ਤੋਂ ਹੀ ਤਿਬਕਦਾ ਸੀ ਕਿਉਂਕਿ ਉਨ੍ਹਾਂ ਨੂੰ ਪਤਾ ਹੁੰਦਾ ਸੀ ਕਿ ਉਹ ਸਹੀ ਕੰਮ ਹੀ ਕਰਨਗੇ ਜੇਕਰ ਕਿਸੇ ਕਰਮਚਾਰੀ ਜਾਂ ਅਧਿਕਾਰੀ ਦੀ ਕੋਈ ਸਮੱਸਿਆ ਹੁੰਦੀ ਤਾਂ ਉਹ ਉਨ੍ਹਾਂ ਨੂੰ ਸਿੱਧਾ ਕੇ ਮਿਲ ਸਕਦਾ ਸੀ ਪ੍ਰੰਤੂ ਕੰਮ ਉਹ ਤਾਂ ਹੀ ਕਰਦੇ ਸਨ ਜੇਕਰ ਜ਼ਾਇਜ ਅਤੇ ਸਰਕਾਰੀ ਨਿਯਮਾਂ ਦੇ ਅਨੁਸਾਰ ਹੋ ਸਕਦਾ ਹੁੰਦਾ ਸੀ ਵਿਭਾਗ ਵਿੱਚ ਉਹ ਕਿਸੇ ਨਾਲ ਨਾ ਬੇਇਨਸਾਫੀ ਕਰਦੇ ਸਨ ਅਤੇ ਨਾ ਹੀ ਕਰਨ ਦਿੰਦੇ ਸਨ ਉਨ੍ਹਾਂ ਨੇ ਵਿਭਾਗ ਦੇ ਮੁੱਖੀ ਹੁੰਦਿਆਂ ਭਰਿਸ਼ਟਾਚਾਰ ਨਹੀਂ ਹੋਣ ਦਿੱਤਾ ਉਨ੍ਹਾਂ ਦੀ ਸਰਕਾਰੀ ਅਧਿਕਾਰੀ ਦੇ ਤੌਰਤੇ  ਵੱਖ-ਵੱਖ ਅਹੁਦਿਆਂ ਸਬ ਡਵੀਜਨਲ ਇੰਜੀਨੀਅਰ ਤੋਂ ਮੁੱਖ ਇੰਜੀਨੀਅਰ ਤੱਕ ਦੀ 37 ਸਾਲ ਦਾ ਕੈਰੀਅਰ ਬੇਦਾਗ਼ ਰਿਹਾ ਲੋਕ ਨਿਰਮਾਣ ਵਿੱਚ ਸੜਕਾਂ, ਪੁਲਾਂ ਅਤੇ ਉਸਾਰੀ ਦੇ ਕੰਮ ਚਲਦੇ ਰਹਿੰਦੇ ਸਨ, ਜਦੋਂ ਉਹ ਦੌਰੇ ਤੇ ਜਾਂਦੇ ਸਨ ਤਾਂ ਆਪਣਾ ਖਾਣਾ ਨਾਲ ਹੀ ਲੈ ਜਾਂਦੇ ਸਨ ਦੇਸ਼ ਦੀ ਵੰਡ ਤੋਂ ਪਹਿਲਾਂ ਅਤੇ ਵੰਡ ਤੋਂ ਬਾਅਦ ਸਾਂਝਾ ਪੰਜਾਬ ਬਹੁਤ ਵੱਡਾ ਸੀ, ਕਈ ਵਾਰ ਕਈ ਰਾਤਾਂ ਬਾਹਰ ਕੱਟਣੀਆਂ ਪੈਂਦੀਆਂ ਸਨ ਤਾਂ ਉਹ ਆਪਣਾ ਬਿਸਤਰਾ, ਖਾਣੇ ਦਾ ਸਾਰਾ ਸਾਮਾਨ, ਸਟੋਵ, ਦਾਲਾਂ, ਸਬਜ਼ੀਆਂ ਅਤੇ ਆਟਾ ਨਾਲ ਹੀ ਲੈ ਜਾਂਦੇ ਸਨ ਕਿਸੇ ਦਫ਼ਤਰ ਦੇ ਅਧਿਕਾਰੀ ਕੋਲੋਂ ਚਾਹ ਤੱਕ ਨਹੀਂ ਪੀਂਦੇ ਸਨ, ਇਥੋਂ ਤੱਕ ਕਿ ਕੋਈ ਅਧਿਕਾਰੀ ਚਾਹ ਜਾਂ ਖਾਣੇ ਬਾਰੇ ਕਹਿਣ ਦੀ ਹਿੰਮਤ ਵੀ ਨਹੀਂ ਰੱਖਦੇ ਸਨ ਉਨ੍ਹਾਂ ਦਾ ਪਰਿਵਾਰ ਸਰਦਾਰ ਬਿਕਰਮ ਸਿੰਘ ਗਰੇਵਾਲ ਦੀ ਵਿਰਾਸਤਤੇ ਪਹਿਰਾ ਦੇ ਰਿਹਾ ਹੈ

  ਬਿਕਰਮ ਸਿੰਘ ਗਰੇਵਾਲ ਦਾ ਸਿਖਿਆ ਪ੍ਰਾਪਤ ਕਰਨ ਦਾ ਵੀ ਰਿਕਾਰਡ ਵੀ ਬਿਹਤਰੀਨ ਰਿਹਾ ਹੈ ਉਹ ਹਮੇਸ਼ਾ ਹਰ ਕਲਾਸ ਵਿੱਚੋਂ ਪਹਿਲੇ ਦਰਜੇ ਵਿੱਚ ਪਾਸ ਹੁੰਦੇ ਰਹੇ ਉਨ੍ਹਾਂ ਨੇ ਅੱਠਵੀਂ 1936 ਤੇ ਦਸਵੀਂ 1938 ਵਿੱਚ ਮਾਲਵਾ ਹਾਈ ਸਕੂਲ ਲੁਧਿਆਣਾ ਤੋਂ ਫਸਟ ਡਵੀਜਨ ਵਿੱਚ ਪਾਸ ਕਰਕੇ 1940 ਵਿੱਚ ਫੈਕਿਲਿਟੀ ਆਫ ਸਾਇੰਸ (ਐਫ.ਐਸ.ਸੀ) ਖਾਲਸਾ ਕਾਲਜ ਅੰਮਿ੍ਰਤਸਰ ਤੋਂ ਪਾਸ ਕੀਤੀ ਫਿਰ ਉਨ੍ਹਾਂ ਸਿਵਲ ਇੰਜੀਨੀਅਰਿੰਗ ਦੀ ਡਿਗਰੀ ਕਰਨ ਲਈ ਮੈਕਲਾਗਨ ਇੰਜੀਨੀਅਰਿੰਗ ਕਾਲਜ ਲਾਹੌਰ ਵਿੱਚ ਦਾਖ਼ਲਾ ਲੈ ਲਿਆ ਉਨ੍ਹਾਂ 1943 ਵਿੱਚ ਸਿਵਲ ਇਜੀਨੀਅਰਿੰਗ ਦੀ ਡਿਗਰੀ ਪ੍ਰਾਪਤ ਕੀਤੀ ਡਿਗਰੀ ਕਰਨ ਤੋਂ ਤੁਰੰਤ ਬਾਅਦ 1944 ਵਿੱਚ ਉਨ੍ਹਾਂ ਦੀ ਸਾਂਝੇ ਪੰਜਾਬ ਦੇ ਲੋਕ ਨਿਰਮਾਣ ਵਿਭਾਗ (ਬੀ.ਐਂਡ.ਆਰ) ਵਿੱਚ ਬਤੌਰ ਸਬ ਡਵੀਜਨਲ ਇੰਜੀਨੀਅਰ ਦੀ ਚੋਣ ਹੋ ਗਈ ਉਨ੍ਹਾਂ ਦੀ ਸਭ ਤੋਂ ਪਹਿਲੀ ਪੋਸਟਿੰਗ ਅੰਡਰ ਟਰੇਨਿੰਗ ਰਾਵਲਪਿੰਡੀ ਵਿੱਚ ਹੋਈ ਸੀ ਉਸ ਤੋਂ ਬਾਅਦ ਜਲੰਧਰ ਵਿਖੇ ਨਿਯੁਕਤ ਹੋ ਗਏ 1951 ਵਿੱਚ ਉਨ੍ਹਾਂ ਦੀ ਤਰੱਕੀ ਕਾਰਜਕਾਰੀ ਇਜੀਨੀਅਰ ਦੀ ਹੋ ਗਈ ਅਤੇ ਫੀਰੋਜਪੁਰ ਵਿਖੇ ਤਾਇਨਾਤ ਕਰ ਦਿੱਤੇ ਗਏ ਇਸ ਤੋਂ ਬਾਅਦ 1963 ਵਿੱਚ ਤਰੱਕੀ ਤੋਂ ਬਾਅਦ ਸੁਪਰਇਟੈਂਡੈਂਟ ਇੰਜੀਨੀਅਰ ਬਣ ਗਏ 1966 ਵਿੱਚ ਪੰਜਾਬ ਦੀ ਵੰਡ ਹੋਣ ਤੋਂ ਬਾਅਦ 1971 ਵਿੱਚ ਮੁੱਖ ਇਜੀਨੀਅਰ ਦੀ ਤਰੱਕੀ ਹੋ ਗਈ ਅਤੇ ਉਨ੍ਹਾਂ ਨੂੰ ਵਿਭਾਗ ਦੇ ਮੁੱਖੀ ਨਿਯੁਕਤ ਕਰ ਦਿੱਤਾ ਗਿਆ  10 ਸਾਲ ਵਿਭਾਗ ਦੇ ਮੁੱਖੀ ਰਹਿਣ ਸਮੇਂ ਉਨ੍ਹਾਂ ਨੇ ਵਿਭਾਗ ਦੀ ਕਾਰਜ਼ਪ੍ਰਣਾਲੀ ਵਿੱਚ ਵਿਲੱਖਣ ਤਬਦੀਲੀਆਂ ਲਿਆਂਦੀਆਂ ਉਨ੍ਹਾਂ ਦੇ ਸਮੇਂ ਬਹੁਤ ਸਾਰੇ ਵਿਭਾਗੀ ਪੁਲਾਂ ਅਤੇ ਸਰਕਾਰੀ ਇਮਾਰਤਾਂ ਦੀ ਉਸਾਰੀ ਹੋਈ ਇਸ ਤੋਂ ਇਲਾਵਾ ਉਨ੍ਹਾਂ ਨੇ ਪਟਿਆਲਾ ਅਤੇ ਅੰਮਿ੍ਰਤਸਰ ਦੇ ਨਵੇਂ ਬਲਾਕਾਂ ਅਤੇ ਰੋਹਤਕ ਵਿਖੇ ਨਿਊ ਮੈਡੀਕਲ ਕਾਲਜ ਰੋਹਤਕ ਦੀਆਂ ਇਮਾਰਤਾਂ ਦੀ ਉਸਾਰੀ ਕਰਵਾਈ, ਜਿਹੜੀ ਅੱਜ ਤੱਕ ਬਿਹਤਰੀਨ ਉਸਾਰੀ ਦੀ ਤਕਨੀਕ ਦਾ ਨਮੂਨਾ ਹਨ ਇੰਜਿਨੀਅਰਿੰਗ ਕਾਲਜ ਚੰਡੀਗੜ੍ਹ ਦੀ ਉਸਾਰੀ ਵੀ ਕਰਵਾਈ ਸੀ ਪਿੰਡਾਂ ਨੂੰ ਦਿਹਾਤੀ ਸੜਕਾਂ ਨਾਲ ਜੋੜਨ ਵਿੱਚ ਮਹੱਤਵਪੂਰਨ ਯੋਗਦਾਨ ਪਾਇਆ ਉਹ 37 ਸਾਲ ਦੀ ਬੇਦਾਗ਼ ਨੌਕਰੀ ਕਰਨ ਤੋਂ ਬਾਅਦ ਫਰਵਰੀ 1981 ਵਿੱਚ ਸੇਵਾ ਮੁਕਤ ਹੋਏ ਸਨ

ਬਿਕਰਮ ਸਿੰਘ ਗਰੇਵਾਲ ਦਾ ਜਨਮ ਪਿਤਾ ਸ੍ਰ.ਬੂਟਾ ਸਿੰਘ ਦੇ ਘਰ ਮਾਤਾ ਹਰਨਾਮ ਕੌਰ ਦੀ ਕੁੱਖੋਂ ਲੁਧਿਆਣਾ ਜਿਲ੍ਹੇ ਦੇ ਲਲਤੋਂ ਪਿੰਡ ਵਿਖੇ 15 ਫਰਵਰੀ 1923 ਨੂੰ ਹੋਇਆ ਉਨ੍ਹਾਂ ਦਾ ਵਿਆਹ ਬੀਬੀ ਨਿਰਮਲਜੀਤ ਕੌਰ ਨਾਲ ਹੋਇਆ ਉਨ੍ਹਾਂ ਦੇ ਦੋ ਲੜਕੇ ਹਰਜੀਤ ਇੰਦਰ ਸਿੰਘ ਗਰੇਵਾਲ ਅਤੇ ਜਸਟਿਸ ਅਨੂਪ ਇੰਦਰ ਸਿੰਘ ਗਰੇਵਾਲ ਹਨ ਹਰਜੀਤ ਇਦੰਰ ਸਿੰਘ ਗਰੇਵਾਲ ਆਈ..ਐਸ.ਅਧਿਕਾਰੀ ਸਨ, ਜਿਹੜੇ ਕਈ ਜਿਲਿ੍ਹਆਂ ਦੇ ਡਿਪਟੀ ਕਮਿਸ਼ਨਰ, ਡਵੀਜਨਲ ਕਮਿਸ਼ਨਰ ਅਤੇ ਪੰਜਾਬ ਦੇ ਮਰਹੂਮ ਮੁੱਖ ਮੰਤਰੀ ਸ੍ਰ.ਬੇਅੰਤ ਸਿੰਘ ਦੇ ਡਿਪਟੀ ਪਿ੍ਰੰਸੀਪਲ ਸਕੱਤਰ ਰਹੇ ਸਨ ਅਨੂਪ ਇੰਦਰ ਸਿੰਘ ਗਰੇਵਾਲ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਹਨ ਇੱਕ ਲੜਕੀ ਨੀਨਾ ਸਿੰਘ ਹੈ, ਜਿਹੜੀ ਬਰਜੇਸ਼ਵਰ ਸਿੰਘ ਆਈ..ਐਸ.(ਸੇਵਾ ਮੁਕਤ) ਨੂੰ ਵਿਆਹੀ ਹੋਈ ਹੈ ਬਰਜੇਸ਼ਵਰ ਸਿੰਘ ਭਾਰਤ ਸਰਕਾਰ ਦੇ ਕਈ ਵਿਭਾਗਾਂ ਵਿੱਚ ਸਕੱਤਰ ਰਹੇ ਹਨ

Comments

Popular posts from this blog

ਹਰਪ੍ਰੀਤ ਕੌਰ ਸੰਧੂ ਦੀ ‘ਜ਼ਿੰਦਗੀ ਦੇ ਰੂਬਰੂ’ ਪੁਸਤਕ ਜ਼ਿੰਦਗੀ ਜਿਓਣ ਦੇ ਬਿਹਤਰੀਨ ਨੁਸਖ਼ੇ

ਅਵਤਾਰਜੀਤ ਦਾ ਕਾਵਿ ਸੰਗ੍ਰਹਿ ‘ਮੈਂ ਆਪਣੀ ਤ੍ਰੇੜ ਲੱਭ ਰਿਹਾਂ’ ਮਾਨਸਿਕ ਉਥਲ-ਪੁਥਲ ਤੇ ਸਮਾਜਿਕ ਸਰੋਕਾਰਾਂ ਦਾ ਸੁਮੇਲ

ਪੰਜਾਬੀ ਭਾਸ਼ ਦਾ ਵਿਦੇਸ਼ਾਂ ਵਿਚ ਪਰਚਮ ਲਹਿਰਾਉਣ ਵਾਲਾ ਸਾਹਿਤਕਾਰ ਰਵਿੰਦਰ ਰਵੀ