ਉਪ ਚੋਣਾਂ ਵਿੱਚ ਦਲ ਬਦਲੂਆਂ ਦੀ ਚਾਂਦੀ
ਸ਼੍ਰੋਮਣੀ ਅਕਾਲੀ ਦੇ ਪੰਜਾਬ ਵਿਧਾਨ ਸਭਾ ਦੀਆਂ ਚਾਰ ਉਪ ਚੋਣਾਂ ਨਾ ਲੜਨ ਦੇ ਫ਼ੈਸਲੇ ਤੋਂ ਬਾਅਦ ਇਹ ਚੋਣਾਂ ਬਹੁਤ ਹੀ ਦਿਲਚਸਪ ਹੋ ਗਈਆਂ ਹਨ । ਹੁਣ ਸਿਰਫ਼ ਪੰਜਾਬ ਦੀਆਂ ਤਿੰਨ ਪ੍ਰਮੁੱਖ ਸਿਆਸੀ ਪਾਰਟੀਆਂ ਕਾਂਗਰਸ , ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਦਰਮਿਆਨ ਤਿਕੋਨੇ ਮੁਕਾਬਲੇ ਹੋਣਗੇ । ਸ਼੍ਰੋਮਣੀ ਅਕਾਲੀ ਦਲ ਅਤੇ ਕਿਸਾਨ ਯੂਨੀਅਨਾ ਦੇ ਵੋਟਰ ਜਿਸ ਪਾਰਟੀ ਦੇ ਪੱਖ ਵਿੱਚ ਭੁਗਤਣਗੇ ਉਸ ਦੇ ਸਿਰ ‘ ਤੇ ਜਿੱਤ ਦਾ ਸਿਹਰਾ ਸਜੇਗਾ । ਇਨ੍ਹਾਂ ਚੋਣਾਂ ਵਿੱਚ ਸਾਰੀਆਂ ਸਿਆਸੀ ਪਾਰਟੀਆਂ ਨੇ ਦਲ ਬਦਲੂਆਂ ਨੂੰ ਟਿਕਟਾਂ ਦੇ ਕੇ ਨਿਵਾਜਿਆ ਹੈ । Ê ਇਸ ਤੋਂ ਇਲਾਵਾ ਟਿਕਟਾਂ ਦੀ ਵੰਡ ਕਰਨ ਲੱਗਿਆਂ ਸਾਰੀਆਂ ਪਾਰਟੀਆਂ ਨੇ ਪਰਿਵਾਰਵਾਦ ਨੂੰ ਪਹਿਲ ਦਿੱਤੀ ਹੈ । ਸਿਰਫ਼ ਤਿੰਨ ਉਮੀਦਵਾਰਾਂ ਗੁਰਦੀਪ ਸਿੰਘ ਰੰਧਾਵਾ ਆਮ ਆਦਮੀ ਪਾਰਟੀ , ਕੁਲਦੀਪ ਸਿੰਘ ਢਿਲੋਂ ਕਾਂਗਰਸ ਅਤੇ ਹਰਿੰਦਰ ਸਿੰਘ ਧਾਲੀਵਾਲ ਆਮ ਆਦਮੀ ਪਾਰਟੀ ਨੂੰ ਛੱਡ ਕੇ ਬਾਕੀ ਸਾਰੇ ਉਮੀਦਵਾਰ ਸਿਆਸੀ ਪਰਿਵਾਰਾਂ ਦੇ ਮੈਂਬਰ ਹਨ । ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਸੁਖਜਿੰਦਰ ਸਿੰਘ ਰੰਧਾਵਾ ਦੀਆਂ ਪਤਨੀਆਂ , ਰਾਜ ਕੁਮਾਰ ਚੱਬੇਵਾਲ ਅਤੇ ਮਰਹੂਮ ਅਕਾਲੀ ਨੇਤਾ ਨਿਰਮਲ ਸਿੰਘ ਕਾਹਲੋ...