Posts

Showing posts from June, 2026

ਕੇਵਲ ਸਿੰਘ ਢਿੱਲੋਂ ਲਈ ਪ੍ਰਧਾਨਗੀ ਦਾ ਤਾਜ਼ ਸੂਲਾਂ ਦੀ ਸੇਜ

  ਭਾਰਤ ਦੀਆਂ ਸਿਆਸੀ ਪਾਰਟੀਆਂ ਮੁੱਦਿਆਂ ਦੀ ਸਿਆਸਤ ਕਰਨ ਦੀ ਥਾਂ ਚੋਣਾਂ ਜਿੱਤਣ ਲਈ ਨਵੇਂ ਤਰੀਕੇ ਢੰਗ ਲੱਭਦੀਆਂ ਰਹਿੰਦੀਆਂ ਹਨ। ਭਾਰਤੀ ਜਨਤਾ ਪਾਰਟੀ ਨੇ ਵੀ ਪੰਜਾਬ ਵਿਧਾਨ ਸਭਾ ਦੀਆਂ 2027 ਵਿੱਚ ਹੋਣ ਵਾਲੀਆਂ ਚੋਣਾਂ ਨੂੰ ਮੁੱਖ ਰਖਦਿਆਂ ਇੱਕ ਦਾ ਨਵਾਂ ਫਾਰਮੂਲਾ ਜੱਟ ਸਿੱਖ ਪ੍ਰਧਾਨ ਬਣਾਕੇ ਲਾਗੂ ਕੀਤਾ ਹੈ। ਚੋਣਾਂ ਵਿੱਚ ਇਹ ਨਵਾਂ ਫਾਰਮੂਲਾ ਕੀ ਰੰਗ ਖਿਲਾਰੇਗਾ ?, ਇਹ ਤਾਂ ਸਮਾਂ ਹੀ ਦੱਸੇਗਾ। ਭਾਰਤੀ ਜਨਤਾ ਪਾਰਟੀ ਨੇ ਮਹਿਸੂਸ ਕਰ ਲਿਆ ਹੈ ਕਿ ਪੰਜਾਬ ਵਿੱਚ ਜੱਟ ਸਿੱਖਾਂ ਦੇ ਸਹਿਯੋਗ ਤੋਂ ਬਿਨਾ , ਉਨ੍ਹਾਂ ਦੇ ਪੈਰ ਨਹੀਂ ਲੱਗ ਸਕਦੇ। ਇਸ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਕਿਸਾਨਾ ਅਤੇ ਜੱਟ ਸਿੱਖਾਂ ਨਾਲ ਟਕਰਾਓ ਦੀ ਸਥਿਤੀ ਵਿੱਚ ਰਹੀ ਹੈ। ਉਨ੍ਹਾਂ ਨੇ ਇੱਕ ਸਮੁਦਾਇ ਨੂੰ ਅੱਗੇ ਲਾ ਕੇ ਪੰਜਾਬ ਵਿੱਚ ਆਪਣੇ ਇਕੱਲਿਆਂ ਪੈਰ ਜਮ੍ਹਾਉਣ ਦੀ ਕੋਸ਼ਿਸ਼ ਕੀਤੀ ਸੀ , ਜੋ ਅਸਫਲ ਰਹੀ ਹੈ। ਭਾਰਤੀ ਜਨਤਾ ਪਾਰਟੀ ਦੇ ਇਤਿਹਾਸ ਵਿੱਚ ਪਹਿਲੀ ਵਾਰ ਹੈ , ਜਦੋਂ ਉਨ੍ਹਾਂ ਨੇ ਪੰਜਾਬ ਵਿੱਚ ਇੱਕ ਜੱਟ ਸਿੱਖ ਨੂੰ ਪ੍ਰਧਾਨ ਬਣਾਇਆ ਹੈ। ਪੱਛਵੀਂ ਬੰਗਾਲ ਸੂਬੇ ਵਿੱਚ ਪਹਿਲੀ ਵਾਰ ਸਰਕਾਰ ਬਣਾਉਣ ਤੋਂ ਬਾਅਦ ਭਾਜਪਾ ਨੇ ਪੰਜਾਬ ਨੂੰ ਪਹਿਲ ਦੇ ਆਧਾਰ ‘ਤੇ ਇਕੱਲਿਆਂ ਚੋਣ ਜਿੱਤਣ ਦੀ ਯੋਜਨਾ ਬਣਾਈ ਹੈ। 2022 ਵਿੱਚ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ   ਇਕੱਲਿਆਂ ਚੋਣਾਂ ਲੜਕੇ ਵੇਖ ਲਿਆ ਸੀ ਕਿ ਜੱਟ ਸਿੱਖ ਸਮੁਦਾਇ ਤੋਂ ਬਿਨਾ ਚੋਣਾਂ ਜਿੱਤਣਾ ਸੰਭਵ ਨਹੀਂ। ਇਸ ਤੋਂ ਪਹਿਲਾਂ ...