ਮÎੋਹ ਦੀਆਂ ਤੰਦਾਂ ਜੋੜਨ ਵਾਲਾ ਨਿੱਘਾ ਸ਼ਰੋਮਣੀ ਪੱਤਰਕਾਰ ਸ਼ੰਗਾਰਾ ਸਿੰਘ ਭੁਲਰ ਤੁਰ ਗਿਆ
ਪੱਤਰਕਾਰੀ ਦਾ ਕਿੱਤਾ ਦੋਸਤ ਬਣਾਉਣ ਦੀ ਥਾਂ ਜ਼ਿਆਦਾ ਦੁਸ਼ਮਣ ਬਣਾਉਂਦਾ ਹੈ ਕਿਉਂਕਿ ਨਿਰਪੱਖ ਲਿਖਣ ਨਾਲ ਸੰਬੰਧਤ ਲੋਕਾਂ ਨੂੰ ਰਾਸ ਨਹੀਂ ਆਉਂਦਾ। ਇਸ ਕਰਕੇ ਪੱਤਰਕਾਰੀ ਦਾ ਕਿੱਤਾ ਬੜਾ ਸੰਜੀਦਾ , ਜੋਖਮ ਭਰਿਆ , ਕਸ਼ਮਕਸ ਅਤੇ ਹਮੇਸ਼ਾ ਜਦੋਜਹਿਦ ਵਾਲਾ ਹੁੰਦਾ ਹੈ। ਪੱਤਰਕਾਰ ਨੇ ਸਮਾਜਿਕ ਹਿੱਤਾਂ ਤੇ ਪਹਿਰਾ ਦੇਣਾ ਹੁੰਦਾ ਹੈ ਪ੍ਰੰਤੂ ਸਮਾਜਿਕ ਤਾਣਾ ਬਾਣਾ ਇਤਨਾ ਉਲਝਿਆ ਹੋਇਆ ਅਤੇ ਗੁੰਝਲਦਾਰ ਹੈ ਕਿ ਸਮਾਜ ਇਸ ਕਿੱਤੇ ਨੂੰ ਆਪਣੇ ਅਸਰ ਰਸੂਖ ਨਾਲ ਪ੍ਰਭਾਵਤ ਕਰਨ ਦੀ ਕੋਈ ਕਸਰ ਬਾਕੀ ਨਹੀਂ ਛੱਡਦਾ। ਨਿਰਪੱਖਤਾ ਪੱਤਰਕਾਰੀ ਦਾ ਧੁਰਾ ਹੈ। ਜਿਹੜਾ ਪੱਤਰਕਾਰ ਨਿਰਪੱਖ ਪੱਤਰਕਾਰੀ ਕਰਨ ਵਿਚ ਸਫਲ ਹੋ ਗਿਆ , ਉਹ ਜ਼ਿੰਦਗੀ ਭਰ ਜਦੋਜਹਿਦ ਤਾਂ ਕਰਦਾ ਹੀ ਰਹੇਗਾ ਪ੍ਰੰਤੂ ਸਮਾਜ ਵਿਚ ਉਸਦਾ ਮਾਨ ਸਨਮਾਨ ਬਣਿਆਂ ਰਹੇਗਾ। ਸ਼ੰਗਾਰਾ ਸਿੰਘ ਭੁਲਰ ਅਜਿਹਾ ਪੱਤਰਕਾਰ ਤੇ ਸੰਪਾਦਕ ਸੀ ਜਿਸਨੇ ਲਿਖਿਆ ਵੀ ਨਿਰਪੱਖ ਹੋ ਕੇ ਅਤੇ ਦੋਸਤੀਆਂ ਬਣਾਈਆਂ ਤੇ ਨਿਭਾਈਆਂ ਵੀ। ਨਮਰਤਾ ਅਤੇ ਸ਼ਹਿਨਸ਼ੀਲਤਾ ਦੇ ਗੁਣਾਂ ਕਰਕੇ ਉਹ ਸਮਾਜ ਵਿਚ ਸਤਿਕਾਰਿਆ ਜਾਂਦਾ ਸੀ। ਉਹ ਇਕੋ ਇਕ ਅਜਿਹਾ ਪੱਤਰਕਾਰ ਹੈ , ਜਿਹੜਾ ਚਾਰ ਪੰਜਾਬੀ ਦੇ ਰੋਜ਼ਾਨਾ ਅਖ਼ਬਾਰਾਂ ਅਤੇ ਇਕ ਨਿਊਜ ਏਜੰਸੀ ਦਾ ਸੰਪਾਦਕ ਰਿਹਾ ਹੈ। ਸ਼ੰਗਾਰਾ ਸਿੰਘ ਭੁਲਰ ਨੇ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਤੋਂ ਪੰਜਾਬੀ ਦੀ ਐਮ ਏ ਕਰਨ ਤੋਂ ਬਾਅਦ ਹੀ ਨੌਜਵਾਨੀ ਵਿਚ ਨਵਾਂ ਜ਼ਮਾਨਾ ਅਖ਼ਬਾਰ ਵਿਚ ਉਪ ਸੰਪਾਦਕ ਦੇ ਤੌਰ ਤੇ ਆਪਣਾ ਪੱਤਰਕਾਰੀ ਦ...