ਕਾਂਟੇ ਦੀ ਟੱਕਰ ਵਿਚ ਜੋਅ ਬਾਇਡਨ ਅਮਰੀਕਾ ਦੇ ਰਾਸ਼ਟਰਪਤੀ ਬਣੇ
ਸੰਸਾਰ ਦੇ ਸਭ ਤੋਂ ਵੱਡੇ ਪਰਜਾਤੰਤਰ ਅਤੇ ਸ਼ਕਤੀਸ਼ਾਲੀ ਦੇਸ਼ ਅਮਰੀਕਾ ਦੇ ਰਾਸ਼ਟਰਪਤੀ ਦੀ 3 ਨਵੰਬਰ ਨੂੰ ਹੋਈ ਚੋਣ ਵਿਚ ਡੈਮੋਕਰੈਟਿਕ ਪਾਰਟੀ ਦੇ ਉਮੀਦਵਾਰ ਜੋਸਫ ਬਾਇਡਨ ਕਾਂਟੇ ਦੀ ਟੱਕਰ ਵਿਚ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਾਲਟ ਟਰੰਪ ਨੂੰ ਹਰਾ ਕੇ ਚੋਣ ਜਿੱਤ ਗਏ ਹਨ। ਅਮਰੀਕਾ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ। ਸਾਰੇ ਅਮਰੀਕਾ ਵਿਚ ਜਸ਼ਨ ਮਨਾਏ ਜਾ ਰਹੇ ਹਨ। ਡੋਨਾਲਡ ਟਰੰਪ ਦੂਜੀ ਵਾਰ ਚੋਣ ਲੜੇ ਹਨ। ਪਹਿਲੀ ਵਾਰ ਉਹ 2016 ਵਿਚ ਚੋਣ ਜਿੱਤਕੇ ਅਮਰੀਕਾ ਦੇ ਰਾਸ਼ਟਰਪਤੀ ਬਣੇ ਸਨ। ਪਿਛਲੇ ਚਾਰ ਸਾਲ ਡੋਨਾਲਡ ਟਰੰਪ ਨੇ ਚੰਮ ਦੀਆਂ ਚਲਾਈਆਂ ਹਨ। ਉਹ ਆਪਣੇ ਫੈਸਲਿਆਂ ਅਤੇ ਬਿਆਨਾ ਕਰਕੇ ਵਾਦਵਿਵਾਦ ਦਾ ਵਿਸ਼ਾ ਬਣੇ ਰਹੇ ਹਨ। ਇਥੋਂ ਤੱਕ ਕਿ ਉਨ੍ਹਾਂ ਦੀ ਆਪਣੀ ਰਿਪਬਲੀਕਨ ਪਾਰਟੀ ਵਿਚ ਹੀ ਉਨ੍ਹਾਂ ਨੂੰ ਬਹੁਤਾ ਪਸੰਦ ਨਹੀਂ ਕੀਤਾ ਜਾਂਦਾ ਸੀ , ਫਿਰ ਵੀ ਉਨ੍ਹਾਂ ਨੇ ਜੋਅ ਬਾਇਡਨ ਦਾ ਜ਼ਬਰਦਸਤ ਮੁਕਾਬਲਾ ਕੀਤਾ ਹੈ। ਜਿਸ ਕਰਕੇ ਇਹ ਚੋਣ ਦਿਲਚਸਪ ਬਣੀ ਹੋਈ ਸੀ। ਦੋਹਾਂ ਪਾਰਟੀਆਂ ਦਾ ਅੱਡੀ ਚੋਟੀ ਦਾ ਜ਼ੋਰ ਲੱਗਿਆ ਹੋਇਆ ਸੀ। ਡੋਨਾਲਡ ਟਰੰਪ ਦੇ ਸਪੁਤਰ ਡੌਨ ਜੂਨੀਅਰ ਨੇ ਦੋਸ਼ ਲਾਇਆ ਹੈ ਕਿ ਰਿਪਬਲਿਕਨ ਪਾਰਟੀ ਨੇ ਟਰੰਪ ਦੀ ਪੂਰੀ ਮਦਦ ਨਹੀਂ ਕੀਤੀ। ਜੋਅ ਬਾਇਡਨ ਰਾਸ਼ਟਰਪਤੀ ਦੀ ਚੋਣ ਪਹਿਲੀ ਵਾਰ ਲੜੇ ਹਨ। 1973 ਤੋਂ 2009 ਤੱਕ ਲਗਾਤਾਰ 6 ਵਾਰ ਉਹ ਡੇਲਾਵਾਰੇ ਸਟੇਟ ਤੋਂ ਸੈਨੇਟਰ ਚੁਣੇ ਜਾਂਦੇ ਰਹੇ ਹਨ। 2009 ਤੋਂ 2016 ਤੱਕ ਉਹ ਬਰਾਕ ਓਬਾਮਾ ਨਾਲ ਦੋ ਵਾਰੀ ਉਪ ਰਾਸ਼ਟ...