ਕਿਸਾਨ ਅੰਦੋਲਨ ਵਿਚ ਧੀਆਂ ਭੈਣਾ ਮੈਦਾਨ ਵਿਚ ਆ ਗਈਆ

ਦਿੱਲੀ ਦੀ ਸਰਹੱਦ ਉਪਰ ਚਲ ਰਿਹਾ ਕਿਸਾਨ ਅੰੰਦੋਲਨ ਅੱਜ ਕਲ੍ਹ ਸਮੁਚੇ ਸੰਸਾਰ ਵਿਚ ਚਰਚਾ ਦਾ ਵਿਸ਼ਾ ਬਣਿਆਂ ਹੋਇਆ ਹੈ। ਇਹ ਪਹਿਲੀ ਵਾਰ ਹੋਇਆ ਹੈ ਕਿ ਕੋਈ ਅੰਦੋਲਨ ਕਿਸੇ ਸਿਆਸੀ ਪਾਰਟੀ ਦੀ ਅਗਵਾਈ ਤੋਂ ਬਿਨਾ ਹੀ ਬਿਹਤਰੀਨ ਅਤੇ ਸ਼ਾਂਤਮਈ ਢੰਗ ਨਾਲ ਚਲ ਰਿਹਾ ਹੈ। ਜੇਕਰ ਇਸ ਅੰਦੋਲਨ ਦੀਆਂ ਵਿਲੱਖਣਤਾਵਾਂ ਦਾ ਜ਼ਿਕਰ ਕੀਤਾ ਜਾਵੇ ਤਾਂ ਲੰਬੀ ਸੂਚੀ ਬਣ ਜਾਵੇਗੀ ਪ੍ਰੰਤੂ ਫਿਰ ਵੀ ਕੁਝ ਨਵੀਆਂ ਸਿਰਜਣਾਤਮਕ ਪਹਿਲਾਂ ਹੋਈਆਂ ਹਨ , ਜਿਨ੍ਹਾਂ ਦੀ ਜਾਣਕਾਰੀ ਦਿੱਤੇ ਬਿਨਾ ਰਿਹਾ ਨਹੀਂ ਜਾ ਸਕਦਾ। ਇਸ ਅੰਦੋਲਨ ਤੋਂ ਪਹਿਲਾਂ ਬਹੁਤ ਸਾਰੇ ਅੰਦੋਲਨ ਹੁੰਦੇ ਰਹੇ ਹਨ ਪ੍ਰੰਤੂ ਉਨ੍ਹਾਂ ਅੰਦੋਲਨਾ ਵਿਚ ਇਸਤਰੀਆਂ ਦੀ ਸ਼ਮੂਲੀਅਤ ਨਾ ਦੇ ਬਰਾਬਰ ਅਰਥਾਤ ਆਟੇ ਵਿਚ ਲੂਣ ਦੀ ਤਰ੍ਹਾਂ ਹੁੰਦੀ ਰਹੀ ਹੈ। ਇਸ ਅੰਦੋਲਨ ਦੀ ਵਿਲੱਖਣਤਾ ਇਹ ਹੈ ਕਿ ਇਸ ਵਿਚ ਇਸਤਰੀਆਂ ਜੇ ਬਰਾਬਰ ਨਹੀਂ ਤਾਂ ਤੀਜਾ ਹਿੱਸਾ ਜ਼ਰੂਰ ਹਨ। ਇਹ ਸ਼ਮੂਲੀਅਤ ਸਿਰਫ ਹਾਜ਼ਰੀ ਤੱਕ ਹੀ ਸੀਮਤ ਨਹੀਂ ਸਗੋਂ ਇਸਤਰੀਆਂ ਮੋਹਰੀ ਦੀ ਭੂਮਿਕਾ ਨਿਭਾ ਰਹੀਆਂ ਹਨ। ਇਸ ਤੋਂ ਪਹਿਲਾਂ ਜਨ ਸੰਖਿਆ ਦਾ ਅੱਧਾ ਹਿੱਸਾ ਇਸਤਰੀਆਂ ਕਿਸੇ ਅੰਦੋਲਨ ਵਿਚ ਦਿਲਚਸਪੀ ਨਾਲ ਹਿੱਸਾ ਹੀ ਨਹੀਂ ਲੈਂਦੀਆਂ ਸਨ। ਇਸ ਅੰਦੋਲਨ ਲਈ ਸ਼ੁਭ ਸੰਕੇਤ ਹਨ , ਜਿਸ ਵਿਚ ਨੌਜਵਾਨ ਅਤੇ ਬਜ਼ੁਰਗ ਇਸਤਰੀਆਂ ਬਰਾਬਰ ਦਾ ਯੋਗਦਾਨ ਪਾ ਰਹੀਆਂ ਹਨ। ਕਈ ਇਸਤਰੀਆਂ ਤਾਂ ਆਪੋ ਆਪਣੇ ਪਿੰਡਾਂ ਤੋਂ ਟਰੈਕਟਰ , ਮੋਟਰ ਸਾਈਕਲ , ਕਾਰਾਂ , ਜੀਪਾਂ , ਸਕੂਟਰੀਆਂ ...