Posts

ਕੀ ਨਰਿੰਦਰ ਮੋਦੀ ਦੇ ਫ਼ੈਸਲਿਆਂ ਦਾ ਵਿਰੋਧ ਨਾ ਕਰਨਾ ਬੀ ਜੇ ਪੀ ਦੇ ਨੇਤਾਵਾਂ ਦੀ ਸਾਜ਼ਸ਼ ਹੈ?

Image
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਹਰ ਫ਼ੈਸਲੇ ਬਾਰੇ ਬੀ ਜੇ ਪੀ ਦੇ ਸੀਨੀਅਰ ਨੇਤਾਵਾਂ ਦਾ ਵਿਰੋਧ ਵਿਚ ਕੋਈ ਪ੍ਰਤੀਕਰਮ ਨਾ ਆਉਣਾ , ਕਿਤੇ ਉਨ੍ਹਾਂ ਦੀ ਨਰਿੰਦਰ ਮੋਦੀ ਅਤੇ ਅਮਿਤ ਸ਼ਾਹ ਦੀ ਜੋੜੀ ਨੂੰ ਫ਼ੇਲ੍ਹ ਕਰਨ ਦੀ ਸ਼ਾਜ਼ਸ਼ ਤਾਂ ਨਹੀਂ ? ਆਰ ਐਸ ਐਸ ਦੀ ਚੁੱਪ ਦੇ ਵੀ ਕੋਈ ਮਾਇਨੇ ਹੋ ਸਕਦੇ ਹਨ ਕਿਉਂਕਿ ਆਰ ਐਸ ਐਸ ਨੇ ਹੀ ਨਰਿੰਦਰ ਮੋਦੀ ਦੀ ਐਲ ਕੇ ਅਡਵਾਨੀ ਦੇ ਬਦਲ ਵਜੋਂ ਚੋਣ ਕੀਤੀ ਸੀ । ਉਹ ਆਪਣੀ ਚੋਣ ਨੂੰ ਗ਼ਲਤ ਕਹਿਣ ਤੋਂ ਝਿਜਕਦੀ ਹੈ । ਪੜਚੋਲਕਾਰ ਕਹਿੰਦੇ ਹਨ ਕਿ ਨਰਿੰਦਰ ਮੋਦੀ ਸਿਆਸੀ ਤਾਕਤ ਦੇ ਨਸ਼ੇ ਵਿਚ ਆਰ ਐਸ ਐਸ ਦੀਆਂ ਨਸੀਹਤਾਂ ਨੂੰ ਵੀ ਅਣਡਿਠ ਕਰ ਰਹੇ ਹਨ । ਖਾਸ ਤੌਰ ਤੇ ਤਿੰਨ ਖੇਤੀਬਾੜੀ ਕਾਨੂੰਨਾ ਬਾਰੇ ਗੱਲਬਾਤ ਕਰਕੇ ਹਲ ਕਰਨ ਲਈ ਆਰ ਐਸ ਐਸ ਨੇ ਕਿਹਾ ਸੀ । ਆਮ ਤੌਰ ਤੇ ਜਦੋਂ ਕੋਈ ਪਾਰਟੀ ਭਾਰੀ ਬਹੁਮਤ ਨਾਲ ਰਾਜ ਕਰ ਰਹੀ ਹੁੰਦੀ ਹੈ ਤਾਂ ਉਸ ਕੋਲੋਂ ਸਿਆਸੀ ਤਾਕਤ ਦੇ ਨਸ਼ੇੇ ਵਿਚ ਜਾਣੇ ਅਣਜਾਣੇ ਕਈ ਗ਼ਲਤ ਫ਼ੈਸਲੇ ਹੋ ਜਾਂਦੇ ਹਨ । ਅਜਿਹੇ ਮੌਕਿਆਂ ‘ ਤੇ ਪਾਰਟੀ ਵਿਚਲੇ ਸਿਆਣੇ ਨੇਤਾ ਪਾਰਟੀ ਪਲੇਟ ਫਾਰਮ ਜਾਂ ਕਈ ਵਾਰ ਪਬਲਿਕ ਵਿਚ ਵੀ ਗ਼ਲਤ ਫ਼ੈਸਲੇ ਵਿਰੁਧ ਆਵਾਜ਼ ਉਠਾਉਂਦੇ ਹਨ ਤਾਂ ਜੋ ਪਾਰਟੀ ਦਾ ਨੁਕਸਾਨ ਨਾ ਹੋ ਜਾਵੇ । ਪ੍ਰੰਤੂ ਹ...

ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਅਲਵਿਦਾ

Image
  ਹਿੰਦੂ ਸਿੱਖ ਏਕਤਾ ਦੇ ਪ੍ਰਤੀਕ ਰਘੂਨੰਦਨ ਲਾਲ ਭਾਟੀਆ ਸੰਖੇਪ ਬਿਮਾਰੀ ਤੋਂ ਬਾਅਦ ਅੱਜ ਅੰਮਿ੍ਰਤਸਰ ਵਿਖੇ ਇਕ ਪ੍ਰਾਈਵੇਟ ਹਸਤਪਤਾਲ ਵਿਚ ਸਵਰਗਵਾਸ ਹੋ ਗਏ । ਉੲ ਅੰਮਿ੍ਰਤਸਰ ਦੇ ਲੋਕਾਂ ਦੇ ਬਹੁਤ ਹੀ ਹਰਮਨ ਪਿਆਰੇ ਅਤੇ ਪਸੰਦੀਦਾ ਲੋਕ ਸਭਾ ਮੈਂਬਰ ਰਹੇ ਹਨ । ਉਨ੍ਹਾਂ ੂ ਹਿੰਦੂ ਸਿੱਖ ਏਕਤਾ ਦਾ ਪ੍ਰਤੀਕ ਕਿਹਾ ਜਾਂਦਾ ਸੀ । ਪੰਜਾਬ ਦੇ ਅਤਿ ਨਾਜ਼ੁਕ ਦਿਨਾਂ ਵਿਚ ਵੀ ਉਨ੍ਹਾਂ ਦਾ ਸਮਾਜ ਦੇ ਸਾਰੇ ਵਰਗਾਂ ਵੱਲੋਂ ਸਤਿਕਾਰ ਕੀਤਾ ਜਾਂਦਾ ਸੀ । ਰਘੂਨੰਦਨ ਲਾਲ ਭਾਟੀਆ 6 ਵਾਰ ਅੰਮਿ੍ਰਤਸਰ ਤੋਂ ਲੋਕ ਸਭਾ ਦੇ ਮੈਂਬਰ ਰਹੇ ਹਨ । ਉਹ ਪ੍ਰਧਾਨ ਮੰਤਰੀ ਨਰਸਿਮਹਾ ਰਾਓ ਦੀ ਵਜਾਰਤ ਵਿਚ ਕੇਂਦਰੀ ਵਿਦੇਸ਼ ਵਿਭਾਗ ਦੇ ਰਾਜ ਮੰਤਰੀ ਰਹੇ ਹਨ । ਉਨ੍ਹਾਂ ਦਾ ਜਨਮ 3 ਜੁਲਾਈ 1921 ਨੂੰ ਅਰੂਰਾ ਮੱਲ ਭਾਟੀਆ ਅਤੇ ਮਾਤਾ ਲਾਲ ਦੇਵੀ ਦੇ ਘਰ ਅੰਮ੍ਰਿਤਸਰ ਵਿਖੇ ਹੋਇਆ ਸੀ । ਉਨ੍ਹਾਂ ਨੇ ਮੁੱਢਲੀ ਵਿਦਿਆ ਅੰਮ੍ਰਿਤਸਰ ਤੋਂ ਅਤੇ ਬੀ . ਏ . ਦੀ ਡਿਗਰੀ ਐਚ . ਐਸ . ਕਾਲਜ ਅੰਮ੍ਰਿਤਸਰ ਤੋਂ ਪ੍ਰਾਪਤ ਕੀਤੀ । ਉਨ੍ਹਾਂ ਨੇ ਐਲ . ਐਲ . ਬੀ ਦੀ ਡਿਗਰੀ 1940 ਵਿਚ ਪੰਜਾਬ ਯੂਨੀਵਰਸਿਟੀ ਲਾਹੌਰ ਤੋਂ ਪ੍ਰਾਪਤ ਕੀਤੀ । ਉਨ੍ਹਾਂ ਦਾ ਵਿਆਹ ਸਰਲਾ ਦੇਵੀ ਨਾਲ 7 ਮਾਰਚ 1943 ਨੂੰ ਹੋਇਆ । ਉਨ੍ਹਾਂ ਦੇ ਇੱਕ ਲੜਕਾ ਅ...