ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਹੋਵੇਗਾ

ਆਖ਼ਰਕਾਰ ਲੰਬੀ ਜਦੋਜਹਿਦ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਪੰਜਾਬ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨਗੀ ਦਾ ਅਹੁਦਾ ਹਥਿਆਉਣ ਵਿੱਚ ਸਫਲ ਹੋ ਗਏ ਹਨ । ਕੈਪਟਨ ਅਮਰਿੰਦਰ ਸਿੰਘ ਅਤੇ ਕਾਂਗਰਸ ਦੇ ਟਕਸਾਲੀ ਪਰਿਵਾਰਾਂ ਨੇ ਉਸਦੇ ਰਾਹ ਵਿੱਚ ਰੋੜੇ ਅਟਕਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ । ਉਹ ਪ੍ਰਧਾਨ ਤਾਂ ਬਣ ਗਏ ਪ੍ਰੰਤੂ ਕਾਂਗਰਸ ਪਾਰਟੀ ਦੇ ਅੰਦਰੋਂ ਅਤੇ ਬਾਹਰੋਂ ਵੰਗਾਰਾਂ ਬਹੁਤ ਵੱਡੀਆਂ ਹਨ । ਨਵਜੋਤ ਸਿੰਘ ਸਿੱਧੂ ਲਈ ਪ੍ਰਧਾਨਗੀ ਦਾ ਤਾਜ ਕੰਡਿਆਂ ਦੀ ਸੇਜ ਦੇ ਬਰਾਬਰ ਹੈ । ਅਨੇਕਾਂ ਵੰਗਾਰਾਂ ਪਹਾੜ ਦੀ ਤਰ੍ਹਾਂ ਉਨ੍ਹਾਂ ਅੱਗੇ ਮੂੰਹ ਅੱਡੀ ਖੜ੍ਹੀਆਂ ਹਨ । ਕੈਪਟਨ ਅਮਰਿੰਦਰ ਸਿੰਘ ਨੇ ਤਾਂ ਪਹਿਲਾਂ ਹੀ ਕਹਿ ਦਿੱਤਾ ਸੀ ਕਿ ਉਸਦੇ ਨਵਜੋਤ ਸਿੰਘ ਸਿੱਧੂ ਲਈ ਦਰਵਾਜ਼ੇ ਸਦਾ ਲਈ ਬੰਦ ਹੋ ਗਏ ਹਨ । ਕਿਉਂਕਿ ਉਹ ਕੈਪਟਨ ਅਮਰਿੰਦਰ ਸਿੰਘ ਦੀ ਕਾਰਗੁਜ਼ਾਰੀ ਉਪਰ ਸਵਾਲ ਉਠਾਉਂਦੇ ਸਨ । ਸਭ ਤੋਂ ਪਹਿਲਾਂ ਆਪਣੇ ਕਟੜ ਵਿਰੋਧੀ ਰਹੇ ਕੈਪਟਨ ਅਮਰਿੰਦਰ ਸਿੰਘ ਦਾ ਵਿਸ਼ਵਾਸ਼ ਜਿੱਤਣਾ ਅਤਿਅੰਤ ਜ਼ਰੂਰੀ ਹੋਵੇਗਾ ਕਿਉਂਕਿ ਕਾਂਗਰਸੀ ਵਰਕਰ ਉਨ੍ਹਾਂ ਕੋਲ ਅਨੇਕਾਂ ਸਮੱਸਿਆਵਾਂ ਲੈ ਕੇ ਆਉਣਗੇ । ਉਨ੍ਹਾਂ ਦਾ ਹਲ ਸਰਕਾਰ ਹੀ ਕਰ ਸਕਦੀ ਹੈ । ਉਹ ਤਾਂ ਹੀ ਹੋ ...