Posts

ਚਰਨਜੀਤ ਸਿੰਘ ਚੰਨੀ ਦੀ ਵਜ਼ਾਰਤ ਵਿੱਚ ਨੌਜਵਾਨਾ ਅਤੇ ਬਜ਼ੁਰਗਾਂ ਨੂੰ ਬਰਾਬਰ ਦੀ ਪ੍ਰਤੀਨਿਧਤਾ

Image
  ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਫਰਵਰੀ 2022 ਦੇ ਪਹਿਲੇ ਹਫ਼ਤੇ ਹੋਣੀਆਂ ਹਨ । ਕਾਂਗਰਸ ਹਾਈ ਕਮਾਂਡ ਨੇ ਚੋਣਾ ਤੋਂ ਸਿਰਫ਼ 4 ਮਹੀਨੇ ਪਹਿਲਾਂ ਮੁੱਖ ਮੰਤਰੀ ਬਦਲਕੇ ਮਾਸਟਰ ਸਟਰੋਕ ਮਾਰਨ ਦੀ ਕੋਸ਼ਿਸ਼ ਕੀਤੀ ਹੈ । ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਤਜ਼ਵੀਜ਼ ‘ ਤੇ ਫੁੱਲ ਚੜ੍ਹਾਉਂਦਿਆਂ ਅਗਲੀਆਂ ਵਿਧਾਨ ਸਭਾ ਚੋਣਾ ਜਿੱਤਣ ਲਈ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦੇ ਕੇ ਅਨੁਸੂਚਿਤ ਜਾਤੀਆਂ ਦੀਆਂ ਵੋਟਾਂ ਵਟੋਰਨ ਦਾ ਪੈਂਤੜਾ ਚਲਿਆ ਹੈ । ਕਾਂਗਰਸ ਹਾਈ ਕਮਾਂਡ ਆਮ ਤੌਰ ‘ ਤੇ ਮੰਤਰੀਆਂ ਦੇ ਫ਼ੈਸਲੇ ਕਰਨ ਵਿੱਚ ਦੇਰੀ ਕਰ ਦਿੰਦੀ ਹੈ ਪ੍ਰੰਤੂ ਇਹ ਪਹਿਲੀ ਵਾਰ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਸਹੁੰ ਚੁਕਣ ਤੋਂ ਇਕ ਹਫ਼ਤਾ ਬਾਅਦ ਕਾਂਗਰਸ ਹਾਈ ਕਮਾਂਡ ਨੇ ਪੂਰੇ ਮੰਤਰੀ ਮੰਡਲ ਦੇ ਗਠਨ ਦੀ ਪ੍ਰਵਾਨਗੀ ਦੇ ਦਿੱਤੀ ਹੈ । ਨਵਾਂ ਮੰਤਰੀ ਮੰਡਲ ਬਣਾਉਣ ਲਈ ਸਲਾਹ ਕਰਨ ਵਾਸਤੇ ਚਰਨਜੀਤ ਸਿੰਘ ਚੰਨੀ ਨੂੰ 4 ਦਿਨਾ ਵਿੱਚ 3 ਵਾਰ ਦਿੱਲੀ ਸੱਦਿਆ ਗਿਆ । ਇੱਕ ਵਾਰ ਰਾਹੁਲ ਗਾਂਧੀ ਨੇ ਵੀਡੀਓ ਕਾਨਫ਼ਰੰਸ ਕਰਕੇ ਸਲਾਹ ਮਸ਼ਵਰਾ ਕੀਤਾ ਹੈ । ਦਿੱਲੀ ਜਾਣ ਸਮੇਂ ਮੁੱਖ ਮੰਤਰੀ ਦੇ ਸਹਿਯੋਗੀ ਸੱਗੀ ਨਾਲ ਪਰਾਂਦਾ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵ...