ਆਸਟਰੇਲੀਆ ਵਿੱਚ ਸਫ਼ਲਤਾ ਦੇ ਝੰਡੇ ਗੱਡਣ ਵਾਲੀ ਗੁਰਜੀਤ ਕੌਰ ਸੋਂਧੂ (ਸੰਧੂ )
ਲੁਧਿਆਣਾ ਜਿਲ੍ਹੇ ਦੇ ਕਸਬਾ ਮੁਲਾਂਪੁਰ ਦਾਖਾ ਦੀ ਸਪੁੱਤਰੀ ਅਤੇ ਜਲੰਧਰ ਦੀ ਨੂੰਹ ਬੀਬੀ ਗੁਰਜੀਤ ਸੋਂਧੂ ਨੇ ਆਸਟਰੇਲੀਆ ਵਿਚ ਖੇਤੀਬਾੜੀ ਉਦਮੀ ਦੇ ਤੌਰ ਤੇ ਸਫਲ ਹੋ ਕੇ ਪਰਵਾਸੀ ਪੰਜਾਬੀਆਂ ਲਈ ਮਾਰਗ ਦਰਸ਼ਨ ਕੀਤਾ ਹੈ । ਇਕ ਇਸਤਰੀ ਹੋ ਕੇ ਇਸ ਸਮੇਂ ਉਹ ਮੈਲਬਾਰਨ ਤੋਂ ਚਾਰ ਸੌ ਮੀਲ ਦੂਰ 5500 ਏਕੜ ਦੇ ਖੇਤੀਬਾੜੀ ਫਾਰਮ ਵਿਚ ਕਨੋਲਾ , ਕਣਕ ਅਤੇ ਜੌਂਆਂ ਦੀ ਕਾਸ਼ਤ ਕਰ ਰਹੀ ਹੈ । ਇਸ ਤੋਂ ਇਲਾਵਾ ਪਸ਼ੂਆਂ ਅਤੇ ਭੇਡਾਂ ਦਾ ਕਾਰੋਬਾਰ ਵੀ ਵੱਡੇ ਪੱਧਰ ਤੇ ਕਰ ਰਹੀ ਹੈ । ਖੇਤੀਬਾੜੀ ਨੂੰ ਆਮ ਤੌਰ ਤੇ ਮਰਦ ਪ੍ਰਧਾਨ ਕਿੱਤਾ ਕਿਹਾ ਜਾਂਦਾ ਹੈ ਪ੍ਰੰਤੂ ਗੁਰਜੀਤ ਸੋਂਧੂ ਨੇ ਆਪਣੀ ਕਾਰਜ਼ਕੁਸ਼ਲਤਾ ਨਾਲ ਇਸ ਖੇਤਰ ਵਿਚ ਵੀ ਨਾਮਣਾ ਖੱਟਕੇ ਆਪਣਾ ਨਾਮ ਪੈਦਾ ਕੀਤਾ ਹੈ । ਗੁਰਜੀਤ ਸੋਂਧੂ ਦੀ ਸਫ਼ਲਤਾ ਤੋਂ ਸਾਫ ਹੁੰਦਾ ਹੈ ਕਿ ਔਰਤਾਂ ਮਰਦਾਂ ਨਾਲੋਂ ਕਿਸੇ ਪੱਖ ਤੋਂ ਵੀ ਘੱਟ ਨਹੀਂ ਹਨ । ਹੌਸਲਾ , ਦਿ੍ਰੜ੍ਹਤਾ ਅਤੇ ਲਗਨ ਹੋਵੇ ਤਾਂ ਹਰ ਇਨਸਾਨ ਮਿਥੇ ਨਿਸ਼ਾਨੇ ਤੇ ਪਹੁੰਚ ਸਕਦਾ ਹੈ ਪ੍ਰੰਤੂ ਉਸਨੂੰ ਆਪਣਾ ਨਿਸ਼ਾਨਾ ਨਿਸਚਤ ਕਰਨਾ ਹੋਵੇਗਾ । ਜੇਕਰ ਇਸਤਰੀਆਂ ਪੁਲਾੜ ਵਿਚ ਪਹੁੰਚਕੇ ਨਾਮਣਾ ਖੱਟ ਸਕਦੀਆਂ ਹਨ ਤਾਂ ਜ਼ਮੀਨ ਤੇ ਵੀ ਆਪਣੀ ਕਾਬਲੀਅਤ ਦਾ ਸਿੱਕਾ ਜਮਾ੍ ਸਕਦੀਆਂ ਹਨ । ਇਸਦੀ ...