Posts

ਸਿਹਤ ਮੰਤਰੀ ਦੀ ਬਰਖਾਸਤਗੀ ਸ਼ੁਭ ਸੰਕੇਤ: ਭਰਿਸ਼ਟਾਚਾਰੀਆਂ ਲਈ ਚੇਤਾਵਨੀ

Image
  ਭਗਵੰਤ ਸਿੰਘ ਮਾਨ ਮੁੱਖ ਮੰਤਰੀ ਵੱਲੋਂ ਆਪਣੇ ਹੀ ਸਿਹਤ ਮੰਤਰੀ ਡਾ ਵਿਜੇ ਸਿੰਗਲਾ ਨੂੰ ਬਰਖਾਸਤ ਕਰਨਾ ਆਮ ਆਦਮੀ ਪਾਰਟੀ ਦਾ ਪਹਿਲਾ ਦਲੇਰਾਨਾ ਫ਼ੈਸਲਾ ਕਿਹਾ ਜਾ ਸਕਦਾ ਹੈ । ਦੇਸ ਦੇ ਆਜ਼ਾਦ ਹੋਣ ਤੋਂ ਬਾਅਦ ਸਾਰੀਆਂ ਸਰਕਾਰਾਂ ਦਾ ਮੁੱਖ ਮੁੱਦਾ ਵਿਕਾਸ ਅਤੇ ਭਰਿਸ਼ਟਾਚਾਰ ਨੂੰ ਜੜੋਂ ਪੁੱਟਣ ਦਾ ਬਣਿਆਂ ਆ ਰਿਹਾ ਹੈ । ਪ੍ਰੰਤੂ 75 ਸਾਲ ਤੋਂ ਭਰਿਸ਼ਟਾਚਾਰ ਖ਼ਤਮ ਹੋਣ ਦੀ ਥਾਂ ਬਾਦਸਤੂਰ ਲਗਾਤਾਰ ਪ੍ਰਫੁਲਤ ਹੋ ਰਿਹਾ ਹੈ । ਹਰ ਵਾਰ ਜਦੋਂ ਨਵੀਂ ਸਰਕਾਰ ਬਣਦੀ ਹੈ ਤਾਂ ਉਹ ਸਭ ਤੋਂ ਪਹਿਲਾਂ ਭਰਿਸ਼ਟਾਚਾਰ ਨੂੰ ਖ਼ਤਮ ਕਰਨ ਦੇ ਦਮਗਜ਼ੇ ਮਾਰਦੀ ਹੈ ਪ੍ਰੰਤੂ ਬਿਆਨਾ ਤੱਕ ਹੀ ਸੀਮਤ ਰਹਿ ਜਾਂਦੀ ਹੈ ਕਿਉਂਕਿ ਭਰਿਸ਼ਟਾਚਾਰ ਸਮਾਜਿਕ ਤਾਣੇ ਬਾਣੇ ਦੀ ਰਗ - ਰਗ ਵਿੱਚ ਲਾਇਲਾਜ਼ ਬਿਮਾਰੀ ਦੀ ਤਰ੍ਹਾਂ ਘਰ ਕਰ ਗਿਆ ਹੈ । ਕੈਂਸਰ ਦਾ ਤਾਂ ਇਲਾਜ਼ ਹੋਣ ਲੱਗ ਗਿਆ ਪ੍ਰੰਤੂ ਭਰਿਸ਼ਟਾਚਾਰ ਨੂੰ ਠੱਲ ਨਹੀਂ ਪੈ ਰਹੀ । ਭਗਵੰਤ ਸਿੰਘ ਮਾਨ ਦਾ ਇਹ ਕਦਮ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਰਵੀ ਸਿੱਧੂ ਨੂੰ ਭਰਿਸ਼ਟਾਚਾਰ ਦੇ ਮੁੱਦੇ ਤੇ ਗਿ੍ਰਫ਼ਤਾਰ ਕਰਨ ਦੀ ਤਰ੍ਹਾਂ ਹੀ ਕਿਤੇ ਰਾਜਨੀਤਕ ਤਿਗੜਮਬਾਜ਼ੀ ਨਾ ਬਣਕੇ ਰਹਿ ਜਾਵੇਂ ਕਿਉਂਕਿ ਕੈਪਟਨ ਦੀ ਸਰਕਾਰ ਨੇ ਇਕ ਸੱਪ ਮਾਰ ਕੇ ਪੰਜ ਸਾਲ ਉਸਦੇ ਨਾ...