Posts

ਵਿਰਾਸਤੀ ਵਸਤਾਂ ਇਕੱਠੀਆਂ ਕਰਨ ਦਾ ਸ਼ੌਕੀਨ:ਤਸਵਿੰਦਰ ਸਿੰਘ ਬੜੈਚ

Image
      ਹਰ ਇਨਸਾਨ ਵਿੱਚ ਕੋਈ ਇਕ ਖਾਸ ਗੁਣ ਅਤੇ ਜ਼ਿੰਦਗੀ ਵਿੱਚ ਸ਼ੌਕ ਹੁੰਦਾ ਹੈ । ਉਹ ਗੁਣ ਅਤੇ ਸ਼ੌਕ ਕਿਸੇ ਵੀ ਰੂਪ ਵਿੱਚ ਪ੍ਰਗਟ ਹੋ ਸਕਦਾ ਹੈ । ਸ਼ੌਕ ਦਾ ਕੋਈ ਮੁੱਲ ਨਹੀਂ ਹੁੰਦਾ । ਉਸ ਨੂੰ ਸੰਭਾਲਣਾ ਇਨਸਾਨ ਦੇ ਵਸ ਵਿੱਚ ਹੁੰਦਾ ਹੈ ਕਿ ਉਸ ਨੇ ਉਸ ਦਾ ਸਦਉਪਯੋਗ ਕਿਵੇਂ ਕਰਨਾ ਹੈ । ਲੁਧਿਆਣਾ ਜਿਲ੍ਹੇ ਦੀ ਸਮਰਾਲਾ ਤਹਿਸੀਲ ਦੇ ਪਿੰਡ ਦੀਵਾਲਾ ਵਿਖੇ ਇਕ ਨੌਜਵਾਨ ਤਸਵਿੰਦਰ ਸਿੰਘ ਬੜੈਚ ਵਿੱਚ ਪੁਰਤਤਵ ਵਿਰਾਸਤੀ ਵਸਤਾਂ ਨੂੰ ਇਕੱਠੀਆਂ ਕਰਕੇ ਸਾਂਭਣ ਦਾ ਗੁਣ ਅਤੇ ਸ਼ੌਕ ਕੁਦਰਤ ਨੇ ਉਸ ਨੂੰ ਦਿੱਤਾ ਹੈ । ਪਰੰਤੂ ਉਸ ਦੇ ਮੱਧ ਵਰਗੀ ਕਿਸਾਨ ਦਾ ਮੈਂਬਰ ਹੋਣ ਕਰਕੇ ਆਰਥਿਕ ਔਕੜਾਂ ਸ਼ੌਕ ਨੂੰ ਪੂਰਾ ਕਰਨ ਦੇ ਰਾਹ ਵਿੱਚ ਪਹਾੜ ਦੀ ਤਰ੍ਹਾਂ ਖੜ੍ਹੀਆਂ ਹੋ ਗਈਆਂ ਸਨ ਪਰੰਤੂ ਉਸ ਨੇ ਹੌਸਲਾ ਨਹੀਂ ਹਾਰਿਆ । ਸਹਿਜਤਾ ਨਾਲ ਆਪਣੇ ਸ਼ੌਕ ਦੀ ਪੂਰਤੀ ਲਈ ਜੁਟਿਆ ਰਿਹਾ । ਫਿਰ ਉਸ ਨੇ ਆਪਣੇ ਘਰ ਵਿੱਚ ਹੀ ਇਕ ਛੋਟਾ ਜਿਹਾ ਪੁਰਾਤਤਵ ਪੰਜਾਬੀ ਵਿਰਾਸਤੀ ਵਸਤਾਂ ਦਾ ‘ ਮਿੰਨੀ ਅਜਾਇਬ ਘਰ ’ ਸਥਾਪਤ ਕਰ ਲਿਆ । ਅਸਲ ਵਿੱਚ ਇਹ ‘ ਲੋਕ ਅਜਾਇਬ ਘਰ ’ ਹੈ ਕਿੳਂਕਿ ਇਸ ਨੂੰ ਕਦੀ ਵੀ ਕੋਈ ਆ ਕੇ ਵੇਖ ਸਕਦਾ ਹੈ । ਕੋਈ ਸਮਾਂ ਨਿਸਚਤ ਨਹੀਂ ਹੈ ਕਿਉਂ ਕਿ ਘਰ ਵਿੱਚ ...

ਹਰਦਮ ਮਾਨ ਦਾ ਗ਼ਜ਼ਲ ਸੰਗ੍ਰਹਿ ‘ਸ਼ੀਸ਼ੇ ਦੇ ਅੱਖਰ’ ਲੋਕਾਈ ਦੇ ਦਰਦ ਦੀ ਦਾਸਤਾਂ

Image
    ਹਰਦਮ ਮਾਨ ਦਾ ‘ ਸ਼ੀਸ਼ੇ ਦੇ ਅੱਖਰ ’ ਦੂਜਾ ਗ਼ਜ਼ਲ ਸੰਗ੍ਰਹਿ ਅਤੇ ਤੀਜੀ ਪੁਸਤਕ ਹੈ । ਮੁੱਢਲੇ ਤੌਰ ‘ ਤੇ ਹਰਦਮ ਮਾਨ ਗ਼ਜ਼ਲਕਾਰ ਹੈ । ਉਸ ਦਾ ਪਹਿਲਾ ਗ਼ਜ਼ਲ ਸੰਗ੍ਰਹਿ ‘ ਅੰਬਰਾਂ ਦੀ ਭਾਲ ਵਿੱਚ ’ 2013 ਵਿੱਚ ਪ੍ਰਕਾਸ਼ਤ ਹੋਇਆ ਸੀ । ਉਸ ਦੀ ਵਾਰਤਕ ਦੀ ਸੰਪਾਦਿਤ   ‘ ਪ੍ਰੋ . ਰੁਪਿੰਦਰ ਮਾਨ : ਜੀਵਨ ਅਤੇ ਚੋਣਵੀਂ ਰਚਨਾ ’ ਪੁਸਤਕ ਹੈ । ਪਹਿਲਾ ਗ਼ਜ਼ਲ ਸੰਗ੍ਰਹਿ ਪੰਜਾਬ ਵਿੱਚ ਰਹਿੰਦਿਆਂ ਪੰਜਾਬੀਆਂ ਦੀਆਂ ਮੁਸ਼ਕਲਾਂ ਅਤੇ ਸਮੱਸਿਆਵਾਂ ਦੀ ਤਰਜਮਾਨੀ ਕਰਦਾ ਸੀ । ‘ ਸ਼ੀਸ਼ੇ ਦੇ ਅੱਖਰ ’ ਗ਼ਜ਼ਲ ਸੰਗ੍ਰਹਿ ਉਸਦੇ ਕੈਨੇਡਾ ਦੇ ਸਰੀ ਸ਼ਹਿਰ ਵਿੱਚ 9 ਸਾਲ ਦੇ ਪ੍ਰਵਾਸ ਦੇ ਤਜ਼ਰਬਿਆਂ ਅਤੇ ਪੰਜਾਬ ਦੀ ਤ੍ਰਾਸਦੀ ਦਾ ਪੁਲੰਦਾ ਹੈ । ਇਹ ਗ਼ਜ਼ਲ ਸੰਗ੍ਰਹਿ ਪ੍ਰਵਾਸ ਵਿੱਚ ਵਸ ਰਹੇ ਪੰਜਾਬੀਆਂ ਦੇ ਮਨਾਂ ਦੀ ਮਾਨਸਿਕਤਾ ਦਾ ਪ੍ਰਗਟਾਵਾ ਅਤੇ ਪੰਜਾਬ ਦੇ ਹੇਰਵੇ ਦੀ ਦਾਸਤਾਂ ਹੈ । ਗ਼ਜ਼ਲਕਾਰ ਭਾਵੇਂ ਕੈਨੇਡਾ ਵਿੱਚ ਆਪਣਾ ਜੀਵਨ ਬਸਰ ਕਰ ਰਿਹਾ ਹੈ ਪ੍ਰੰਤੂ ਪੰਜਾਬ ਨਾਲ ਉਹ ਬਾਵਾਸਤਾ ਹੈ ਕਿਉਂਕਿ ਉਸ ਦੀਆਂ ਪ੍ਰਵਾਸ ਦੀ ਬਾਤ ਪਾਉਂਦੀਆਂ ਗ਼ਜ਼ਲਾਂ ਵਿੱਚ ਪੰਜਾਬ ਦੀ ਮਹਿਕ ਬਰਕਰਾਰ ਹੈ । ਬਹੁਤੀਆਂ ਗ਼ਜ਼ਲਾਂ ਪੰਜਾਬ ਦੀ ਦੁਖਦੀ ਰਗ ਦੀ ਤਰਜਮਾਨੀ ਕਰਦੀਆਂ ਹਨ । ਗ਼ਜ਼ਲਾਂ ਦੇ ਹਰ ਸ਼ੇਅਰ ਵਿੱਚ ਇਕ ਮੁਕੰਮਲ ਵਿਸ਼ਾ ਹ...