ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ਮਿੱਟੀ ਨੂੰ ਫਰੋਲ ਜੋਗੀਆ’ ਗੀਤ ਸੰਗੀਤ ਦਾ ਖ਼ਜਾਨਾ
ਅਸ਼ੋਕ ਬਾਂਸਲ ਮਾਨਸਾ ਦੀ ਪੁਸਤਕ ‘ ਮਿੱਟੀ ਨੂੰ ਫਰੋਲ ਜੋਗੀਆ , ਅਣਮੁੱਲੇ ਗੀਤਕਾਰ ’ ਗੀਤ ਸੰਗੀਤ ਦਾ ਬੇਸ਼ਕੀਮਤੀ ਖ਼ਜਾਨਾ ਹੈ । ਵੀਹ ਸਾਲ ਦੀ ਮਿਹਨਤ ਤੋਂ ਬਾਅਦ ਅਸ਼ੋਕ ਬਾਂਸਲ ਨੇ ਪੰਜਾਬੀ ਸਭਿਆਚਾਰ ਦੇ ਬੇਸ਼ਕੀਮਤੇ ਹੀਰੇ ਗੀਤਕਾਰਾਂ ਦੇ ਲਿਖੇ ਗੀਤ ਲੱਭਕੇ ਸੰਗੀਤ ਪ੍ਰੇਮੀਆਂ ਦੀ ਕਚਹਿਰੀ ਵਿੱਚ ਪੇਸ਼ ਕੀਤੇ ਹਨ । ਇਸ ਮੰਤਵ ਲਈ ਜਿਥੇ ਵੀ ਉਸਨੂੰ ਪਤਾ ਲੱਗਿਆ ਦੇਸ਼ ਵਿਦੇਸ਼ ਵਿੱਚ ਉਹ ਜਾ ਕੇ ਗੀਤਕਾਰਾਂ ਬਾਰੇ ਪਤਾ ਕਰਕੇ ਆਇਆ । ਘਰ ਫ਼ੂਕ ਤਮਾਸ਼ਾ ਵੇਖਦਾ ਰਿਹਾ । ਗਾਇਕਾਂ ਦੇ ਨਾਮ ਤਵਿਆਂ , ਕੈਸਟਾਂ ਅਤੇ ਇੰਟਰਨੈਟ ਤੇ ਭਮੀਰੀ ਦੀ ਤਰ੍ਹਾਂ ਘੁੰਮਦੇ ਫਿਰਦੇ ਵਿਖਾਈ ਦਿੰਦੇ ਹਨ , ਪਰੰਤੂ ਕੰਪਨੀਆਂ ਨੇ ਗੀਤਕਾਰਾਂ ਦਾ ਕਿਤੇ ਵੀ ਜ਼ਿਕਰ ਨਹੀਂ ਕੀਤਾ ਹੋਇਆ । ਅਸ਼ੋਕ ਬਾਂਸਲ ਮਾਨਸਾ ਨੇ ਲੰਮੀ ਜਦੋਜਹਿਦ ਅਤੇ ਮਿਹਨਤ ਤੋਂ ਬਾਅਦ ਲੋਕਾਂ ਵਿੱਚ ਹਰਮਨ ਪਿਆਰੇ ਗੀਤਾਂ ਦੇ ਗੀਤਕਾਰਾਂ ਦੇ ਨਾਮ ਲੱਭਕੇ ਸੰਗੀਤ ਦੇ ਉਪਾਸ਼ਕਾਂ ਦੇ ਸਾਹਮਣੇ ਲਿਆਂਦੇ ਹਨ ਕਿਉਂਕਿ ਪੁਰਾਣੇ ਸਮੇਂ ਵਿੱਚ ਆਮ ਤੌਰ ‘ ਤੇ ਗੀਤਕਾਰ ਦਾ ਨਾਮ ਤਵਿਆਂ ਅਤੇ ਕੈਸਟਾਂ ‘ ਤੇ ਲਿਖਿਆ ਨਹੀਂ ਹੁੰਦਾ ਸੀ , ਸਿਰਫ ਗਾਇਕਾਂ ਦਾ ਲਿਖਿਆ ਹੁੰਦਾ ਸੀ । ਗੀਤਕਾਰ ਦੀ ਥਾਂ ਗਾਇਕ ਹੀ ਨਾਮਣਾ ਖੱਟਦੇ ਰਹੇ । ਅਸ਼ੋਕ ਬਾਂਸਲ ਮਾਨਸਾ ਨ...