ਗੁਰਮਤਿ/ਸਿੱਖ ਸੋਚ ਦਾ ਮੁੱਦਈ : ਖੋਜੀ ਵਿਦਵਾਨ ਗਿਆਨੀ ਗੁਰਦਿਤ ਸਿੰਘ
ਗਿਆਨੀ ਗੁਰਦਿੱਤ ਸਿੰਘ ਬਹੁ - ਪੱਖੀ ਤੇ ਬਹੁਰੰਗੀ ਗਿਆਨਵਾਨ ਅਤੇ ਪ੍ਰਬੁੱਧ ਵਿਦਵਾਨ ਸਨ । ਉਹ ਧਾਰਮਿਕ ਖੋਜੀ , ਸਾਹਿਤਕਾਰ , ਪੱਤਰਕਾਰ , ਸਿਆਸਤਦਾਨ ਅਤੇ ਪੰਜਾਬੀ ਸਭਿਅਚਾਰ ਦੇ ਵਾਰਤਕਕਾਰ ਸਨ । ਉਨ੍ਹਾਂ ਨੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਅਜਿਹਾ ਵਿਦਵਤਾ ਭਰਪੂਰ ਬਿਹਤਰੀਨ ਕੰਮ ਕੀਤਾ , ਜਿਸ ਕਰਕੇ ਉਨ੍ਹਾਂ ਦੀ ਇੱਕ ਵੱਖਰੀ ਵਿਲੱਖਣ ਪਛਾਣ ਬਣ ਗਈ । ਉਨ੍ਹਾਂ ਦੇ ਇਨ੍ਹਾਂ ਪੰਜਾਂ ਖੇਤਰਾਂ ਵਿੱਚ ਬਿਹਤਰੀਨ ਕਾਰਜ ਨੂੰ ਇਕ ਦੂਜੇ ਤੋਂ ਨਿਖੇੜਿਆ ਨਹੀਂ ਜਾ ਸਕਦਾ ਪ੍ਰੰਤੂ ਫਿਰ ਵੀ ਇਨ੍ਹਾਂ ਦੇ ਵੱਖਰੇ - ਵੱਖਰੇ ਖੇਤਰਾਂ ਵਿੱਚ ਕੀਤੇ ਕੰਮਾ ਬਾਰੇ ਜਾਣਕਾਰੀ ਇਸ ਪ੍ਰਕਾਰ ਹੈ - ਸਿੱਖ ਧਾਰਮ ਦੇ ਖੋਜੀ : ਇਤਿਹਾਸ ਵਿੱਚ ਗਿਆਨੀ ਜੀ ਦਾ ਨਾਮ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਜਾਵੇਗਾ ਕਿਉਂਕਿ ਉਹ ਬਹੁ - ਪਰਤੀ ਵਿਦਵਤਾ ਦੇ ਮੁਜੱਸਮਾ ਸਨ । ਗਿਆਨੀ ਗੁਰਦਿੱਤ ਸਿੰਘ ਸਿੱਖ ਧਰਮ ਦੇ ਖੋਜੀ ਵਿਦਵਾਨ ਸਨ , ਜਿਨ੍ਹਾਂ ਆਪਣੀ ਸਾਰੀ ਉਮਰ ਸਿੱਖ ਸੋਚ ‘ ਤੇ ਪਹਿਰਾ ਦਿੰਦਿਆਂ ਬਤੀਤ ਕੀਤੀ । ਉਹ ਸਰਵਪੱਖੀ ਤੇ ਪ੍ਰਤਿਭਾਵਾਨ ਗੁਰਮਤਿ ਦੇ ਧਾਰਨੀ ਅਤੇ ਸਿੱਖ ਸੋਚ ਦੇ ਮੁੱਦਈ ਸਨ । ਉਹ ਸਿੱਖ ਧਰਮ ਦੇ ਪ੍ਰਤੀਬੱਧ ਅਤੇ ਗੁਰਬਾਣੀ ਦੇ ਖੋਜੀ ਵਿਆਖਿਆਕਾਰ ਸਨ । ਉਨ੍ਹਾਂ ਨੂੰ ਸਿੱਖ ਧਰਮ ਦਾ ...