ਪੰਜਾਬ ਵਿਧਾਨ ਸਭਾ ਦਾ ਸਜਟ ਇਜਲਾਸ ਤਾਅਨੇ ਮਿਹਣਿਆਂ ਨਾਲ ਖ਼ਤਮ
ਪੰਜਾਬ ਵਿਧਾਨ ਸਭਾ ਦੇ ਸਭ ਤੋਂ ਛੋਟੇ 8 ਦਿਨਾ ਦੇ ਬਜਟ ਇਜਲਾਸ ਵਿੱਚ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਪੰਜਾਬ ਦੇ ਵਿਕਾਸ ਲਈ ਦਿੱਤੇ ਫਤਬੇ ਤੋਂ ਕਿਨਾਰਾ ਕਰਦਿਆਂ ਇਕ ਦੂਜੇ ‘ ਤੇ ਤੂਹਮਤਾਂ ਲਗਾਉਣ ਅਤੇ ਨੀਵਾਂ ਵਿਖਾਉਣ ਵਿੱਚ ਹੀ ਵਕਤ ਅਜਾਈਂ ਲੰਘਾ ਦਿੱਤਾ । ਸਾਰੇ ਇਜਲਾਸ ਵਿੱਚ ਪੰਜਾਬ ਦੇ ਵਿਕਾਸ ਦੇ ਮੁੱਖ ਮੁੱਦੇ ਗਾਇਬ ਰਹੇ । ਸਰਕਾਰੀ ਧਿਰ ਆਪਣੀ ਪਿੱਠ ਆਪ ਹੀ ਥਪਥਪਾਉਂਦੀ ਰਹੀ ਜਦੋਂ ਕਿ ਵਿਰੋਧੀ ਪਾਰਟੀਆਂ ਉਨ੍ਹਾਂ ਦੀ ਹਰ ਖੇਤਰ ਦੀ ਅਸਫਲਤਾ ਦੇ ਗੀਤ ਗਾਉਂਦੀਆਂ ਰਹੀਆਂ । ਕਿਸੇ ਵੀ ਧਿਰ ਨੇ ਕੋਈ ਵੀ ਉਸਾਰੂ ਗੱਲ ਨਹੀਂ ਕੀਤੀ । ਇਜਲਾਸ ਦੇ ਸਾਰੇ ਦਿਨਾ ਵਿੱਚ ਸਰਕਾਰ ਅਤੇ ਵਿਰੋਧੀ ਪਾਰਟੀਆਂ ਨੇ ਕੋਈ ਮੌਕਾ ਅਜਿਹਾ ਨਹੀਂ ਜਾਣ ਦਿੱਤਾ ਜਦੋਂ ਦੂਸ਼ਣਬਾਜ਼ੀ ਨਾ ਕੀਤੀ ਹੋਵੇ । ਦੋਹਾਂ ਪਾਸਿਆਂ ਦੇ ਰਵੱਈਏ ਤੋਂ ਸਦਨ ਦੀ ਮਾਣ ਮਰਿਆਦਾ ਨੂੰ ਠੇਸ ਪਹੁੰਚੀ ਹੈ । ਸਰਕਾਰ ਕੋਈ ਸਾਰਥਿਕ ਨਤੀਜੇ ਦੇਣ ਵਿੱਚ ਸਫਲ ਨਹੀਂ ਹੋਈ , ਸਿਵਾਏ ਇਸ ਗੱਲ ਦੇ ਕੇ ਉਨ੍ਹਾਂ ਨੇ ਇਸ ਸਾਲ ਦੇ ਬਜਟ ਵਿੱਚ ਪਹਿਲਾਂ ਨਾਲੋਂ ਵੱਧ ਰਕਮਾ ਰੱਖੀਆਂ ਹਨ ਪ੍ਰੰਤੂ ਤੱਥ ਕੋਈ ਪੇਸ਼ ਨਹੀਂ ਕੀਤਾ । ਬਜਟ ਵਿੱਚ ਖ਼ਰਚੇ ਦਾ ਵਰਵਾ ਤਾਂ ਦੇ ਦਿੱਤਾ ਗਿਆ ਪ੍ਰੰਤੂ ਇਸ ਖ਼ਰਚੇ ਲਈ ਆਮਦਨ ਕਿਹੜੇ ...