Posts

ਸ਼੍ਰੋਮਣੀ ਅਕਾਲੀ ਦਲ ਬਾਦਲ ਵਿੱਚ ਬਗਾਬਤੀ ਸੁਰਾਂ ਤੇ ਸੰਕਟ ਦੀ ਘੜੀ

Image
             ਸੁਖਬੀਰ ਸਿੰਘ ਬਾਦਲ ਨੇ   ਫ਼ਰਵਰੀ 2024 ਵਿੱਚ ਪੰਜਾਬ ਬਚਾਓ ਯਾਤਰਾ ਸ਼ੁਰੂ ਕੀਤੀ ਸੀ ਤਾਂ ਜੋ ਅਕਾਲੀ ਦਲ ਦੇ ਵਰਕਰਾਂ ਨੂੰ ਲਾਮਬੰਦ ਕਰਕੇ ਪਾਰਟੀ ਨੂੰ ਮੁੜ ਮਜ਼ਬੂਤ ਕਰਕੇ ਪੰਜਾਬ ਵਿੱਚ ਪਾਰਟੀ ਦਾ ਆਧਾਰ ਵਧਾਇਆ ਜਾ ਸਕੇ । ਪੰਜਾਬ ਬਚਾਓ ਯਾਤਰਾ ਅੱਧ ਵਿਚਕਾਰ ਹੀ ਛੱਡਣੀ ਪਈ ਪ੍ਰੰਤੂ ਹੁਣ ਟਕਸਾਲੀ ਅਕਾਲੀ ਨੇਤਾਵਾਂ ਨੇ ਸੁਖਬੀਰ ਸਿੰਘ ਬਾਦਲ ਦੀ ਲੀਡਰਸ਼ਿਪ ਨੂੰ ਵੰਗਾਰਦਿਆਂ ਸ਼੍ਰੋਮਣੀ ਅਕਾਲੀ ਦਲ ਬਚਾਓ ਲਹਿਰ 1 ਜੁਲਾਈ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਆਰੰਭ ਕਰਨ ਦਾ ਐਲਾਨ ਕੀਤਾ ਹੈ । ਟਕਸਾਲੀ ਅਕਾਲੀ ਨੇਤਾ ਇਸ ਲਹਿਰ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬੁਲੰਦੀਆਂ ‘ ਤੇ ਪਹੁੰਚਾਉਣ ਦੀ ਗੱਲ ਕਰਦੇ ਹਨ ।    ਟਕਸਾਲੀ ਸ੍ਰੀ ਅਕਾਲ ਤਖ਼ਤ ਤੋਂ ਇਹ ਲਹਿਰ ਸ਼ੁਰੂ ਕਰਕੇ ਇਹ ਵੀ ਸੰਦੇਸ਼ ਦੇਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਪਾਰਟੀ ਪੰਥਕ ਪਰੰਪਰਾਵਾਂ ਅਨੁਸਾਰ ਚਲਣ ਵਾਲੀ ਹੈ । ਪ੍ਰੰਤੂ ਸੁਖਬੀਰ ਸਿੰਘ ਬਾਦਲ ਪੰਥਕ ਪਾਰਟੀ ਨੂੰ ਲੀਹਾਂ ਤੋਂ ਲਾਹ ਕੇ ਕੰਮ ਕਰ ਰਹੇ ਸਨ । ਅਸਲ ਵਿੱਚ ਟਕਸਾਲੀਆਂ ਦੀ ਭਾਵਨਾ ਸੁਖਬੀਰ ਸਿੰਘ ਬਾਦਲ ਵਿਰੁੱਧ ਅਕਾਲੀ ਵਰਕਰਾਂ ਨੂੰ ਸੰਗਠਤ ਕਰਨ ਦੀ ਯੋਜਨਾ ਲੱਗਦੀ ਹੈ ...